Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਜ਼ਿਲਾ ਪ੍ਰਸਾਸ਼ਨ ਵਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਤੋਂ ਉਨਾਂ ਦੇ ਕੰਮਾ ਦਾ ਲਿਆ ਜਾਇਜਾ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 17 Mar 2020

Last updated on: Mar 17, 2020, 00:00 IST

ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ ਲਈ ਨਵੇਂ ਦਾਖਲਿਆਂ ਵਿਚੱ ਵਾਧਾ ਕਰਨ ਲਈ ਦਾਖਲਾ ਮੁਹਿੰਮ ਨੂੰ ਤੇਜ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਜ਼ਿਲਾ ਸਿੱਖਿਆ ਅਫਸਰ ਸ੍ਰੀ ਮਲਕੀਤ ਸਿੰਘ ਖੋਸਾ ਨੇ ਦੱਸਿਆ ਕਿ ਦਾਖਲਾ ਮੁਹਿੰਮ ਤਹਿਤ ਦਾਖਲਾ ਰੈਲੀਆ ਆਯੋਜਿਤ ਕਰਕੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਸਹੂਲਤਾਂ ਆਦਿ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਹੁਣ ਤੱਕ ਕੁੱਲ 6941 ਬੱਚਿਆਂ ਦਾ ਨਵਾਂ ਦਾਖਲਾ ਕੀਤਾ ਜਾ ਚੁੱਕਾ ਹੈ। ਸਮਾਰਟ ਸਕੂਲ ਮੁਹਿੰਮ ਤਹਿਤ 294 ਸਮਾਰਟ ਸਕੂਲ ਵਿਕਸਿਤ ਹੋ ਚੁੱਕੇ ਹਨ। ਉਨਾਂ ਦੱਸਿਆ ਕਿ 325 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਅੰਗਰੇਜੀ ਮਾਧਿਅਮ ਸਕੂਲਾਂ ਵਜੋਂ ਵਿਕਸਿਤ ਕਰਨ ਦੀ ਤਜਵੀਜ ਹੈ।ਖੇਤੀਬਾੜੀ ਵਿਭਾਗ ਨਾਲ ਮੀਟਿੰਗ ਦੌਰਾਨ ਡਾ. ਬਲਜਿੰਦਰ ਸਿੰਘ ਬਰਾੜ ਨੇ ਹਾੜੀ ਦੀਆਂ ਫਸਲਾਂ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਦੀ ਰੋਕਥਾਮ ਬਾਰੇ ਕਿਹਾ ਕਿ ਬਿਮਾਰੀ ਕੰਟਰੋਲ ਹੇਠ ਹੈ ਅਤੇ ਬਲਾਕ ਮਲੋਟ ਅਤੇ ਲੰਬੀ ਵਿਚ ਅਜੇ ਤੱਕ ਪੀਲੀ ਕੁੰਗੀ ਦਾ ਹਮਲਾ ਨਹੀਂ ਦੇਖਿਆ ਗਿਆ। ਕਿਸਾਨ ਸਿਖਲਾਈ ਕੈਂਪ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀਲੀ ਕੁੰਗੀ, ਟਿੱਡੀ ਦਲ ਦੇ ਹਮਲੇ ਸਬੰਧੀ ਅਤੇ ਚਿੱਟੀ ਮੱਖੀ ਦੇ ਪਨਾਹਗਾਹ ਨਦੀਨ ਨਸ਼ਟ ਕਰਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। 

ਇਸ ਤੋਂ ਇਲਾਵਾ ਉਨਾਂ ਨੇ ਸਾਉਣੀ 2020 ਲਈ ਫਸਲੀ ਵਿਭਿੰਨਤਾ ਨੂੰ ਮੁੱਖ ਰੱਖਦੇ ਹੋਏ ਪ੍ਰਾਪਤ ਟੀਚ, ਖੇਤੀ ਇਨਪੁਟਸ ਦੀ ਕੁਆਲਿਟੀ ਚੈਕ ਕਰਨ ਲਈ ਲਏ ਗਏ ਸੈਂਪਲਾਂ ਦਾ ਵੇਰਵਾ ਦਿੱਤਾ।ਸਿਹਤ ਵਿਭਾਗ ਨਾਲ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਐਚ. ਐਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਸਿਹਤ ਵਿਭਾਗ ਵਲੋਂ ਸਾਰੇ ਸਿਵਲ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸ਼ਕੀ ਮਰੀਜ ਨੂੰ ਸਿਵਲ ਹਸਪਤਾਲ ਤੱਕ ਲਿਆਉਣ ਸਬੰਧੀ ਮੌਕ ਡਰੀਲ ਕਰਵਾਈ ਗਈ ਹੈ।ਜ਼ਿਲਾ ਮਾਲ ਅਫਸਰਾਂ ਨਾਲ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਬਕਾਇਆ ਪਏ ਇੰਤਕਾਲ ਅਤੇ ਤਕਸੀਮ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਨੇ ਮਾਲ ਅਫਸਰਾਂ ਨੂੰ ਹੁਕਮ ਕੀਤੇ ਕਿ ਵੱਖ-ਵੱਖ ਮਾਮਲਿਆਂ ਦੀਆਂ ਵਸੂਲੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਬੈਠਕ ਦੌਰਾਨ ਉਹਨਾਂ ਨੇ ਨਿਰਦੇਸ਼ ਦਿੱਤੇ ਕਿ ਸਰਕਾਰੀ ਸੇਵਾਵਾਂ ਲੈਣ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ।ਬੈਠਕ ਵਿੱਚ ਐਸ.ਡੀ.ਐਮ ਸ੍ਰੀ ਗੋਪਾਲ ਸਿੰਘ, ਸ੍ਰੀ ਓਮ ਪ੍ਰਕਾਸ਼ , ਮੈਡਮ ਵੀਰਪਾਲ ਕੌਰ ਐਸ.ਡੀ.ਐਮਜ , ਮਲੋਟ , ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਡੀਡੀਪੀਓ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਸ਼ਾਮਿਲ ਸਨ।

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD