Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 16 Mar 2020

Last updated on: Mar 16, 2020, 00:00 IST

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ ਟੀਮ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ 1582 ਸੀ.ਐੱਚ.ਓਜ ਹਨ ਜੋ ਸਬ ਕੇਂਦਰਾਂ/ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਕੰਮ ਕਰ ਰਹੇ ਹਨ, ਜਦੋਂਕਿ ਸੂਬੇ ਭਰ ਵਿੱਚ ਕੁੱਲ 1365 ਤੰਦਰੁਸਤ ਪੰਜਾਬ ਸਿਹਤ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ। 925 ਸੀਐਚਓਜ਼ ਨੂੰ 6 ਮਹੀਨਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਇਨ੍ਹਾਂ ਕੇਂਦਰਾਂ ਵਿਚ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਜਾ ਰਹੇ ਹਨ। ਲੋਕਾਂ ਨੂੰ ਘਰ-ਘਰ ਮਿਆਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ। ਇਹਨਾਂ ਐਚ ਐਂਡ ਡਬਲਯੂ ਸੀ ਦਾ ਮੁੱਖ ਮੰਤਵ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸਨ (ਬਲੱਡ ਪ੍ਰੈਸ਼ਰ), ਸ਼ੂਗਰ, ਦਮਾ ਆਦਿ ਦੀ ਜਾਂਚ ਕਰਕੇ ਮਰੀਜ਼ਾਂ ਲਈ ਮੁਫਤ ਦਵਾਈਆਂ ਮੁਹੱਈਆ ਕਰਵਾਉਣਾ ਹੈ।ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਵੱਧ ਰਹੇ ਖਤਰੇ ਸਬੰਧੀ ਸਿਹਤ ਮੰਤਰੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੀਐਚਓਜ ਨੂੰ ਨਿਯੁਕਤੀ ਪੱਤਰ ਵੰਡਣ ਲਈ ਕੋਈ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD