Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਵਪਾਰਕ ਘਰਾਣੇ ਅਤੇ ਬੋਰਡ ਖਿਡਾਰੀਆਂ ਨੂੰ ਅਪਨਾਉਣ ਲਈ ਅੱਗੇ ਆਉਣ : ਰਾਣਾ ਗੁਰਮੀਤ ਸਿੰਘ ਸੋਢੀ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

Web Admin

Web Admin

5 Dariya News

ਲੁਧਿਆਣਾ , 05 May 2019

ਪੰਜਾਬ ਸਰਕਾਰ ਵਿੱਚ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਪਾਰਕ ਘਰਾਣਿਆਂ ਅਤੇ ਵੱਖ-ਵੱਖ ਬੋਰਡਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਖ਼ਿਡਾਰੀਆਂ ਅਤੇ ਟੀਮਾਂ ਨੂੰ ਅਪਨਾਉਣ ਲਈ ਅੱਗੇ ਆਉਣ ਤਾਂ ਜੋ ਖ਼ਿਡਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਲੋੜਾਂ ਨੂੰ ਪੰਜਾਬ ਸਰਕਾਰ ਵਪਾਰਕ ਘਰਾਣਿਆਂ ਦੇ ਸਹਿਯੋਗ ਨਾਲ ਹੋਰ ਬੇਹਤਰ ਤਰੀਕੇ ਨਾਲ ਪੂਰਾ ਕਰ ਸਕੇ।ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 295ਵੇਂ ਜਨਮ ਦਿਹਾੜੇ ਸੰਬੰਧੀ ਰੱਖੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਅਤੇ ਖ਼ਿਡਾਰੀਆਂ ਦੀ ਤਰੱਕੀ ਲਈ ਬਕਾਇਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਖੇਡਾਂ ਵਿੱਚ ਬਾਦਸ਼ਾਹਤ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਵਪਾਰਕ ਘਰਾਣੇ ਅਤੇ ਬੋਰਡ ਵੱਡਾ ਸਹਿਯੋਗ ਦੇ ਸਕਦੇ ਹਨ, ਜਿਸ ਲਈ ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਸ ਪ੍ਰਸਤਾਵ ਨੂੰ ਹਕੀਕਤ ਵਿੱਚ ਬਦਲਣ ਲਈ ਯਤਨ ਕਰ ਰਹੀ ਹੈ। ਇਸ ਸੰਬੰਧੀ ਬੋਰਡਾਂ ਦੇ ਮੁੱਖੀਆਂ ਅਤੇ ਵਪਾਰਕ ਘਰਾਣਿਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਖੇਡ ਵਿਭਾਗ ਅਤੇ ਖ਼ਿਡਾਰੀਆਂ ਦਾ ਪਹਿਲਾ ਨਿਸ਼ਾਨਾ ਹੁਣ ਰਾਸ਼ਟਰੀ ਖੇਡਾਂ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਪ੍ਰਦਰਸ਼ਨ ਵਿੱਚ ਸੁਧਾਰ ਕਰਨਾ ਹੈ, ਇਸ ਤੋਂ ਬਾਅਦ ਅੰਤਰਰਾਸ਼ਟਰੀ ਅਤੇ ਉਲੰਪਿਕ ਪੱਧਰ 'ਤੇ ਪੰਜਾਬੀ ਖ਼ਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਢੁੱਕਵੀਂ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀਆਂ ਖੇਡਾਂ ਅਤੇ ਖੁਰਾਕ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਫੰਡ ਕਾਇਮ ਕੀਤਾ ਜਾਵੇਗਾ। ਖ਼ਿਡਾਰੀ ਨੂੰ ਉਸਦੀ ਯੋਗਤਾ ਅਤੇ ਪ੍ਰਦਰਸ਼ਨ ਮੁਤਾਬਿਕ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਲੁਧਿਆਣਾ ਦੇ ਸਟੇਡੀਅਮ ਵਿਖੇ ਐਸਟਰੋਟਰਫ਼ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਇੰਡੋਰ ਸਟੇਡੀਅਮ ਨੂੰ ਮੁਕੰਮਲ ਕਰਨ ਲਈ ਰਹਿੰਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਹੋਰ ਸਿੱਖ ਸਰਦਾਰਾਂ ਦੀਆਂ ਬਹਾਦਰੀਆਂ ਦੀਆਂ ਮਿਸਾਲਾਂ ਸੁਨਹਿਰੀ ਅੱਖਰਾਂ ਵਿੱਚ ਦਰਜ ਹਨ। ਸਿੱਖ ਪੰਥ ਦੀ ਸਥਾਪਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੀਤੀ ਪਰ ਸਿੱਖ ਪੰਥ ਨੂੰ ਮਜ਼ਬੂਤੀ ਵੱਖ-ਵੱਖ ਮਿਸਲਾਂ ਅਤੇ ਹੋਰ ਸਿੱਖ ਆਗੂਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਵੱਲੋਂ ਸਿੱਖ ਭਾਈਚਾਰੇ ਦੀ ਮਜ਼ਬੂਤੀ 'ਚ ਮਹਾਨ ਯੋਗਦਾਨ ਪਾਇਆ ਗਿਆ। ਉਨ੍ਹਾਂ ਦਾ ਜੀਵਨ ਸਾਡੇ ਲਈ ਇੱਕ ਚਾਨਣ ਮੁਨਾਰਾ ਹੈ। ਸਾਨੂੰ ਸਭ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਦੀ ਮੰਗ 'ਤੇ ਭਾਈਚਾਰੇ ਦੀ ਭਲਾਈ ਲਈ 15 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ।ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਮੈਂਬਰ ਲੋਕ ਸਭਾ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਦੀਆਂ ਬਹਾਦਰੀ ਦੀਆਂ ਮਿਸਾਲਾਂ ਵਿਸ਼ਵ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ। ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਇਤਿਹਾਸ ਅਤੇ ਪੰਜਾਬੀਆਂ ਦੀਆਂ ਬਹਾਦਰੀ ਦੀਆਂ ਮਿਸਾਲਾਂ ਨੂੰ ਸੰਭਾਲਣ ਲਈ ਵਚਨਬੱਧ ਹੈ। ਸ੍ਰ. ਬਿੱਟੂ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੀ ਐਸਟਰੋਟਰਫ਼ ਨੂੰ ਨਵਿਆਉਣ ਸਮੇਤ ਹੋਰ ਮੰਗਾਂ ਵੀ ਰਾਣਾ ਸੋਢੀ ਮੂਹਰੇ ਰੱਖੀਆਂ। ਸਮਾਗਮ ਨੂੰ ਉਪਰੋਕਤ ਤੋਂ ਇਲਾਵਾ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਦੀਆਂ ਉੱਘੀਆਂ ਸਖ਼ਸ਼ੀਅਤਾਂ ਦਰਸ਼ਨ ਸਿੰਘ ਲੋਟੇ, ਰਣਧੀਰ ਸਿੰਘ ਦਹੇਲੇ, ਰਣਜੀਤ ਸਿੰਘ ਮਠਾੜੂ ਅਤੇ ਸੁਰਿੰਦਰ ਸਿੰਘ ਨਾਮਧਾਰੀ (ਮੈਪਕੋ) ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਬਨਿਟ ਮੰਤਰੀ ਬਣਨ ਉਪਰੰਤ ਜ਼ਿਲ੍ਹਾ ਲੁਧਿਆਣਾ ਵਿਖੇ ਪਹਿਲੀ ਵਾਰ ਪਹੁੰਚਣ 'ਤੇ 'ਗਾਰਡ ਆਫ਼ ਆਨਰ' ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਸੁਖਚੈਨ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।ਸਮਾਗਮ ਦੌਰਾਨ ਵਿਧਾਇਕ ਸ੍ਰੀ ਸੰਜੇ ਤਲਵਾੜ, ਸਾਬਕਾ ਮੰਤਰੀ ਸ੍ਰ. ਮਲਕੀਅਤ ਸਿੰਘ ਦਾਖਾ, ਮੇਅਰ ਬਲਕਾਰ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਸ੍ਰ. ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ, ਸ੍ਰ. ਮੇਜਰ ਸਿੰਘ ਭੈਣੀ, ਸ੍ਰੀ ਪਵਨ ਦੀਵਾਨ, ਕ੍ਰਿਸ਼ਨ ਕੁਮਾਰ ਬਾਵਾ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ੍ਰ. ਬਲਵੰਤ ਸਿੰਘ ਸ਼ੇਰਗਿੱਲ, ਸ੍ਰ. ਕੁਲਵੰਤ ਸਿੰਘ ਸਿੱਧੂ, ਸ੍ਰ. ਆਨੰਦ ਸਰੂਪ ਸਿੰਘ ਮੋਹੀ, ਸ੍ਰੀ ਨਰੇਸ਼ ਧੀਂਗਾਨ, ਸ੍ਰ. ਹਰਜਿੰਦਰ ਸਿੰਘ ਢੀਂਡਸਾ ਸਹਾਇਕ ਮੈਂਬਰ ਲੋਕ ਸਭਾ, ਸ੍ਰ. ਸੁਖਵਿੰਦਰ ਸਿੰਘ ਰਾਜਾ ਬਿੰਦਰਾ, ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ, ਸ੍ਰ. ਤੇਜਿੰਦਰ ਸਿੰਘ ਲਾਡੀ ਸਰਪੰਚ ਜੱਸੜ, ਸ੍ਰ. ਤਰਲੋਚਨ ਸਿੰਘ ਲਲਤੋਂ, ਮਹਿਲਾ ਆਗੂ ਸ੍ਰੀਮਤੀ ਸ਼ਸ਼ੀ ਸੂਦ, ਸ੍ਰ. ਰੇਸ਼ਮ ਸਿੰਘ ਸੱਗੂ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Rana Gurmeet Singh Sodhi , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD