Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦਾ ਕੋਈ ਪਾਜ਼ਟਿਵ ਕੇਸ ਨਹੀਂ : ਸੋਨਾਲੀ ਗਿਰਿ

ਹੁਣ ਤੱਕ 07 ਸ਼ੱਕੀ ਮਰੀਜ਼ ਦੇ ਸੈਪਲਾਂ ਵਿੱਚੋਂ 07 ਹੀ ਨੈਗਟਿਵ ਪਾਏ ਗਏ

5 Dariya News

5 Dariya News

5 Dariya News

ਰੂਪਨਗਰ , 23 Mar 2020

Last updated on: Mar 23, 2020, 00:00 IST

ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ  ਕਰੋਨਾ ਵਾਇਰਸ ਦਾ ਕੋਈ ਵੀ ਪਾਜ਼ਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 07 ਸ਼ੱਕੀ ਮਰੀਜ਼ਾਂ ਦੇ ਕਰੋਨਾ ਵਾਇਰਸ ਸਬੰਧੀ ਸੈਂਪਲ ਲੈਬੋਰਟਰੀ ਵਿੱਚ ਭੇਜੇ ਗਏ ਸਨ ਇਨ੍ਹਾਂ ਸਾਰਿਆਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਰਫਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਪੈਰਾਮਿਲਟਰੀ ਫੋਰਸਿਜ਼, ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ੋ ਅਮਰਜੈਂਸੀ ਤੌਰ ਤੇ ਡਿਊਟੀ ਤੇ ਤਾਇਨਾਤ ਹਨ ਉਨ੍ਹਾਂ ਤੇ ਲਾਗੂ ਨਹੀਂ ਹੋਣਗੇ।ਉਨ੍ਹਾਂ ਨੇ ਦੱਸਿਆ ਕਿ ਕਰਫਿਊ ਦੌਰਾਨ ਜ਼ਿਲ੍ਹੇ ਦੇ ਕੁੱਝ ਖੇਤਰਾ ਵਿੱਚ ਐਮਰਜੈਂਸੀ ਸੇਵਾਵਾ ਲਈ ਪੰਟਰੋਲ ਪੰਪ , ਮੈਡੀਕਲ ਦੁਕਾਨਾ, ਗੈਸ ਏਜ਼ੰਸੀਆਂ ਅਤੇ ਕਰਿਆਨਾ ਸਟੋਰ ਖੋਲਣ ਦੀ ਛੋਟ ਹੋਵੇਗੀ । ਇਸ ਸਬੰਧੀ ਸੂਚਨਾ ਬਾਅਦ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾ ਵਿੱਚ ਕਰਿਆਨਾ ਅਤੇ ਮੈਡੀਕਲ ਦੀ ਦੁਕਾਨਾਂ ਖੁੱਲੀਆਂ ਰਹਿਣਗੀਆਂ ਤਾਂ ਕਿ ਪਿੰਡ ਵਾਸੀਆਂ ਨੂੰ ਤਾਂ ਜ਼ੋ ਪਿੰਡ ਵਾਸੀਆ ਨੂੰ ਜਰੂਰੀ ਸਮਾਨ ਲੈਣ ਲਈ ਪਿੰਡ ਤੋਂ ਬਾਹਰ ਨਾ ਜਾਣਾ ਪਵੇ। ਇਸ ਤੋਂ ਇਲਾਵਾ ਸਾਰੀਆਂ ਬੈਂਕਾਂ ਬੰਦ ਰਹਿਣਗੀਆਂ ਅਤੇ ਏ.ਟੀ.ਐਮ ਖੁੱਲੇ ਰਹਿਣਗੇ।  ਲੋਕ ਇੰਟਰਨੈਂਟ ਸੁਵਿਧਾ ਦਾ ਇਸਤੇਮਾਲ ਕਰਕੇ ਡਿਜੀਟਲ ਬੈਕਿੰਗ ਰਾਹੀ ਪੈਮੇਂਟ ਦੀ ਸੁਵਿਧਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ 544 ਵਿਅਕਤੀਆਂ ਨੂੰ ਸ਼ਨਾਖਤ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਜ਼ਿਲ੍ਹੇ ਵਿੱਚ 04 ਕੁਆਰਨਟਾਇਨ ਸੈਂਟਰ ਬਣਾਏ ਗਏ ਹਨ। ਜਿਨ੍ਹਾਂ ਵਿੱਚ ਕੁਆਰਨਟਾਇਨ ਰਹਿਣ ਵਾਲੇ ਵਿਅਕਤੀਆਂ ਦੇ ਖਾਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਡੈਲੀ ਵੈਜ਼ਸ (ਦਿਹਾੜੀਦਾਰ) ਦੇ ਲਈ ਰਹਿਣ ਦੇ ਲਈ ਹਰ ਸਬ ਡਵੀਜ਼ਨ ਪੱਧਰ ਤੇ ਰਹਿਣ ਬੇਸੇਰਾ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਹਰ ਸਲੱਮ ਖੇਤਰ ਦੇ ਵਿੱਚ ਇੱਕ ਮੋਬਾਇਲ ਵੈਨ ਉਪਲੱਬਧ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 284 ਵਿਅਕਤੀਆਂ ਨੂੰ ਕੁਆਰਨਟਾਇਨ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਕਈਆਂ ਦਾ ਕੁਆਰਨਟਾਇਨ ਸਮਾਂ ਖਤਮ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਗਏ ਵਿਅਕਤੀਆਂ ਵਿੱਚ ਜੇਕਰ ਕਿਸੇ ਨੂੰ ਖਾਸੀ ਝੁਕਾਮ ਜਾਂ ਕਰੋਨਾ ਵਾਇਰਸ ਸਬੰਧੀ ਹੋਰ ਲੱਛਣ ਲੱਗਦੇ ਹਨ ਤਾਂ ਉਹ  ਜ਼ਿਲ੍ਹਾਂ ਪ੍ਰਸ਼ਾਸ਼ਨ ਨਾਲ ਸੰਪਰਕ ਕਰ  ਆਪਣਾ ਡਾਕਟਰੀ ਚੈਕਅੱਪ ਜ਼ਰੂਰ ਕਰਾਉਣ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੂੰ ਵਿਦੇਸ਼ ਤੋਂ ਪਰਤੇ ਵਿਅਕਤੀ ਜਾਂ ਕਰੋਨਾ ਵਾਇਰਸ ਸਬੰਧੀ ਕਿਸੇ ਵਿੱਚ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਹੈਲਪਲਾਇਨ ਨੰ: 01881-221157, ਸਿਵਲ ਸਰਜਨ ਰੂਪਨਗਰ ਵਿਖੇ ਹੈਲਪਲਾਇਨ ਨੰ: 01881-227241 ਅਤੇ 100 ਨੰਬਰ `ਤੇ ਸੂਚਿਤ ਕਰਨ, ਤਾਂ ਜੋ ਲੀੜੀਂਦਾ ਮੈਡੀਕਲ ਚੈਕਅੱਪ ਕਰਵਾਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਦੌਰਾਨ ਐਸ.ਐਸ.ਪੀ. ਸ਼੍ਰੀ ਸਵਪਨ ਸ਼ਰਮਾ ਦੱਸਿਆ ਕਿ ਜ਼ਿਲ੍ਹੇ ਵਿੱਚ ਸਖਤੀ ਦੇ ਨਾਲ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਕਰਫਿਊ ਦੌਰਾਨ 600 ਪੁਲਿਸ ਕਰਮਚਾਰੀ ਡਿਊਟੀ ਤੇ ਲਗਾਏ ਗਏ ਹਨ।ਇਸ ਤੋਂ ਇਲਾਵਾ 22 ਗਸ਼ਤ ਪਾਰਟੀਆਂ ਅਤੇ 23 ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਕਰੋਨਾ ਵਾਇਰਸ ਸਬੰਧੀ ਉਲੰਘਣਾ ਕਰਨ ਵਾਲਿਆਂ ਖਿਲਾਫ 04 ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਹੈਲਪਲਾਇਨ ਨੰਬਰਾਂ ਤੇ ਸੰਪਰਕ ਕਰਨ।

 

Tags: DC Ropar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD