Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ 'ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 16 ਮਾਮਲੇ ਦਰਜ : ਮਨਦੀਪ ਸਿੰਘ ਸਿੱਧੂ

ਕੁਲ 17 ਜਣੇ ਗ੍ਰਿਫ਼ਤਾਰ ਕੀਤੇ, ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਸਿੱਧੂ

Web Admin

Web Admin

5 Dariya News

ਪਟਿਆਲਾ , 24 Mar 2020

Last updated on: Mar 24, 2020, 00:00 IST

ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ 'ਚ ਹੀ ਰੱਖਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ 24 ਮਾਰਚ ਸ਼ਾਮ 6 ਵਜੇ ਤੱਕ ਕੁਲ 16 ਮਾਮਲੇ ਦਰਜ ਕੀਤੇ ਹਨ ਅਤੇ 17 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।ਸ. ਸਿੱਧੂ ਨੇ ਦੱਸਿਅ ਕਿ ਇਨ੍ਹਾਂ ਵਿੱਚ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 7 ਮੁਕੱਦਮੇ ਦਰਜ ਕਰਕੇ 5 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਮਾਰਚ ਨੂੰ 9 ਮੁਕੱਦਮੇ ਦਰਜ ਕਰਕੇ 12 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਆਰੰਟਾਈਨ ਨੇਮਾਂ ਦੀ ਉਲੰਘਣਾ ਕਰਨ ਵਿਰੁੱਧ 2 ਜਣਿਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ।ਐਸ.ਐਸ.ਪੀ. ਨੇ ਦੱਸਿਆ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਨੇ ਜਿਹੜੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ 14 ਦਿਨਾਂ ਦੀ ਕੋਆਰੰਟਾਈਨ ਸਲਾਹ ਤਹਿਤ ਕੋਆਰੰਟਾਈਨ ਕੀਤਾ ਗਿਆ ਹੈ, ਉਨ੍ਹਾਂ ਵਿਅਕਤੀਆਂ 'ਚੋਂ ਦੋ ਜਣਿਆਂ ਵੱਲੋਂ ਇਸ ਦੀ ਉਲੰਘਣਾ ਕੀਤੇ ਜਾਣ 'ਤੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਹੁਕਮਾਂ ਦੀ ਅਣਦੇਖੀ ਕਰਨ ਕਰਕੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਪੁਲਿਸ ਕੇਸ ਦਰਜ ਕੀਤੇ ਗਏ ਹਨ।ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 17 ਜਣਿਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਕੁਲ 16 ਮੁਕੱਦਮੇ ਦਰਜ ਹੋ ਚੁੱਕੇ ਹਨ। ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਲਾਪਰਵਾਹੀ ਵਰਤਦਿਆਂ ਕੋਰੋਨਾਵਾਇਰਸ ਦੀ ਲਾਗ ਫੈਲਾਉਣ ਦਾ ਖਦਸ਼ਾ ਪੈਦਾ ਕਰ ਦਿੱਤਾ ਹੈ ਜਿਸ ਨਾਲ ਮਨੁੱਖਾਂ ਦੀ ਜਾਨ ਖ਼ਤਰੇ 'ਚ ਪੈ ਗਈ ਹੈ ਇਸ ਲਈ ਇਨ੍ਹਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।ਐਸ.ਐਸ.ਪੀ. ਨੇ ਕਿਹਾ ਕਿ ਇਕੱਲਾ ਪੁਲਿਸ ਦਰਜ ਹੋਣ ਨਾਲ ਇਨ੍ਹਾਂ ਦੀ ਪਾਸਪੋਰਟ ਇਨਕੁਆਰੀ, ਪੁਲਿਸ ਇਨਕੁਆਰੀ, ਸਰਕਾਰੀ ਨੌਕਰੀ ਲੈਣ ਸਮੇਂ ਪੁਲਿਸ ਇਨਕੁਆਰੀ ਆਦਿ ਪ੍ਰਭਾਵਤ ਹੋਵੇਗੀ। ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ, ਆਪਣੇ ਪਰਿਵਾਰ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਨਿਰਧਾਰਤ ਨੇਮਾਂ ਦੀ ਪਾਲਣਾ ਹਰ ਹਾਲ 'ਚ ਯਕੀਨੀ ਬਣਾਈ ਜਾਵੇ।

 

Tags: SSP Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD