Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਨੋਵੇਲ ਕੋਰੋਨਾ ਵਾਇਰਸ (ਕੋਵਿਡ 19) : ਰਾਸ਼ਨ, ਦੁੱਧ, ਸਬਜ਼ੀਆਂ, ਦਵਾਈਆਂ, ਘਰੇਲੂ ਰਸੋਈ ਗੈਸ, ਪਸ਼ੂਆਂ ਦਾ ਚਾਰਾ ਅਤੇ ਹੋਰ ਵਸਤਾਂ ਦੀ ਘਰ-ਘਰ ਸਪਲਾਈ ਸ਼ੁਰੂ

ਕਰਿਆਨੇ ਦੀਆਂ 674 ਦੁਕਾਨਾਂ ਅਤੇ ਦਵਾਈ ਵਿਕਰੇਤਾਵਾਂ ਦੀ ਸੂਚੀ ਅਪਲੋਡ ਕੀਤੀ, ਦੋ ਹੈੱਲਪਲਾਈਨ (01612401347 ਅਤੇ 9464596757) ਨੰਬਰ ਜਾਰੀ

5 Dariya News

5 Dariya News

5 Dariya News

ਲੁਧਿਆਣਾ , 25 Mar 2020

Last updated on: Mar 25, 2020, 00:00 IST

ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਾਸੀਆਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਦੀ ਘਰ-ਘਰ ਸਪਲਾਈ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਲਈ ਸਪਲਾਇਰਜ਼ ਨੂੰ ਲਗਾਤਾਰ ਪ੍ਰਵਾਨਗੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲਗਾਉਣ ਲਈ ਦੋ ਹੈੱਲਪਲਾਈਨ ਨੰਬਰ (01612401347 ਅਤੇ 9464596757) ਵੀ ਜਾਰੀ ਕੀਤੇ ਗਏ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਰਾਸ਼ਨ, ਦੁੱਧ, ਸਬਜ਼ੀਆਂ, ਦਵਾਈਆਂ, ਘਰੇਲੂ ਰਸੋਈ ਗੈਸ, ਪਸ਼ੂਆਂ ਲਈ ਚਾਰਾ ਅਤੇ ਹੋਰ ਵਸਤਾਂ ਦੀ ਘਰ-ਘਰ ਡਲਿਵਰੀ ਕਰਵਾਉਣ ਲਈ 674 ਕਰਿਆਨਾ ਦੁਕਾਨਾਂ ਦੀ ਸੂਚੀ ਨਗਰ ਨਿਗਮ ਲੁਧਿਆਣਾ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੀਆਂ ਵੈੱਬਸਾਈਟਾਂ www.ludhiana.nic.in, http://main.mcludhiana.gov.in 'ਤੇ ਪਾ ਦਿੱਤੀ ਹੈ। ਇਸ ਤੋਂ ਇਲਾਵਾ ਬੈੱਸਟ ਪਰਾਈਜ਼, ਜ਼ੋਮੈਟੋ, ਸਵਿੱਗੀ ਆਦਿ ਆਨਲਾਈਨ ਕੰਪਨੀਆਂ ਦਾ ਵੀ ਸਹਿਯੋਗ ਲੈ ਸਕਦੇ ਹਨ। ਡਲਿਵਰੀ ਦੌਰਾਨ ਖਰੀਦਦਾਰ ਅਤੇ ਵੇਚਣ ਵਾਲੇ ਦੋਵਾਂ ਦੇ ਮਾਸਕ ਲੱਗਿਆ ਹੋਣਾ ਲਾਜ਼ਮੀ ਹੋਵੇਗਾ। ਡਲਿਵਰੀ ਵਾਲੇ ਕੋਲ ਸਾਬਣ ਅਤੇ ਹੱਥ ਸਾਫ਼ ਕਰਨ ਵਾਲਾ ਸੈਨੇਟਾਈਜ਼ਰ ਹੋਣਾ ਚਾਹੀਦਾ ਹੈ।ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਕੰਮ ਕਰਦੇ ਦਵਾਈ ਵਿਕਰੇਤਾਵਾਂ ਦੀ ਸੂਚੀ ਵੀ ਜ਼ਿਲ੍ਹਾ ਪ੍ਰਸਾਸ਼ਨ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਗਈ ਹੈ। ਦਵਾਈਆਂ ਆਦਿ ਦੀ ਸਪਲਾਈ ਲਈ ਦਵਾਈ ਵਿਕਰੇਤਾਵਾਂ ਨੂੰ ਪਾਸ ਜਾਰੀ ਕਰਨ ਦਾ ਕੰਮ ਜ਼ੋਨਲ ਲਾਇਸੰਸਿੰਗ ਅਥਾਰਟੀ (9872008040) ਨੂੰ ਦਿੱਤਾ ਗਿਆ ਹੈ।ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੈਟਰੋਲ ਪੰਪ ਚਾਲੂ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ ਪਰ ਪੰਪ 'ਤੇ ਇੱਕ ਵੇਲੇ ਸਿਰਫ਼ ਤਿੰਨ ਵਿਅਕਤੀ ਹੀ ਕੰਮ ਕਰ ਸਕਣਗੇ। ਘਰੇਲੂ ਗੈਸ ਦੀ ਸਪਲਾਈ ਅਤੇ ਫੇਰੀ ਵਾਲਿਆਂ ਰਾਹੀਂ ਸਬਜ਼ੀਆਂ ਦੀ ਸਪਲਾਈ ਵੀ ਪੂਰੀ ਤਰ੍ਹਾਂ ਚਾਲੂ ਹੈ। ਦੁੱਧ ਵਾਲੇ ਸਵੇਰੇ ਅਤੇ ਸ਼ਾਮ ਲੋਕਾਂ ਤੱਕ ਦੁੱਧ ਬਿਨ੍ਹਾ ਕਿਸੇ ਰੋਕ-ਟੋਕ ਪਹੁੰਚਾ ਸਕਦੇ ਹਨ। ਲੋਕਾਂ ਤੱਕ ਦੁੱਧ ਦੀ ਨਿਰੰਤਰ ਸਪਲਾਈ ਲਈ ਵੇਰਕਾ ਮਿਲਕ ਪਲਾਂਟ ਪ੍ਰਬੰਧਕਾਂ ਨੂੰ ਵੀ ਬਕਾਇਦਾ ਹਦਾਇਤ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਜਾਰੀ ਕਰਨ ਲਈ ਨਗਰ ਨਿਗਮ ਲੁਧਿਆਣਾ ਨੇ ਵਾਰਡ ਪੱਧਰ 'ਤੇ 95 ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਜੋ ਵਾਰਡ ਪੱਧਰ 'ਤੇ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕਰ ਰਹੀਆਂ ਹਨ। ਇਸ ਤਰ੍ਹਾਂ ਸਬ ਡਵੀਜ਼ਨਾਂ ਦੇ ਐੱਸ. ਡੀ. ਐÎੱਮ. ਵੀ ਪ੍ਰਵਾਨਗੀਆਂ ਜਾਰੀ ਕਰਨ ਲਈ ਸਮਰੱਥ ਬਣਾਏ ਗਏ ਹਨ।

ਸ੍ਰੀ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਦੁਕਾਨਾਂ 'ਤੇ ਖੁਦ ਜਾਣ ਦੀ ਲੋੜ ਨਹੀਂ ਪਵੇਗੀ। ਇਸ ਬਾਬਤ ਸਪਲਾਇਰ ਨੂੰ ਜ਼ਿਲ੍ਹਾ ਪ੍ਰਸਾਸ਼ਨ ਦੀ ਈਮੇਲ curfewpermission0gmail.com 'ਤੇ ਆਪਣਾ ਨਾਮ, ਫਰਮ ਦਾ ਨਾਮ, ਐਡਰੈੱਸ, ਈਮੇਲ ਆਈ. ਡੀ., ਮੋਬਾਈਲ ਨੰਬਰ (ਜਿਸ 'ਤੇ ਵਟਸਐਪ ਚੱਲਦਾ ਹੋਵੇ), ਮਕਸਦ ਲਈ ਸਬੂਤ, ਕਿੰਨੇ ਵਜੇ ਤੋਂ ਕਿੰਨੇ ਵਜੇ ਤੱਕ ਪ੍ਰਵਾਨਗੀ ਚਾਹੀਦੀ ਹੈ, ਭੇਜਣਗੇ।ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਦੀਆਂ ਗੱਡੀਆਂ, ਦੁੱਧ ਵਾਲੀਆਂ ਗੱਡੀਆਂ, ਫੂਡ ਗਰੇਨ ਦੇ ਵਾਹਨ, ਸਬਜ਼ੀਆਂ ਦੀਆਂ ਗੱਡੀਆਂ, ਬ੍ਰੈੱਡ ਆਦਿ ਦੇ ਵਾਹਨ, ਐੱਲ. ਪੀ. ਜੀ. ਗੈਸ/ਪੈਟਰੋਲ/ਡੀਜ਼ਲ ਦੀ ਸਪਲਾਈ ਵਾਲੀਆਂ ਗੱਡੀਆਂ, ਪਸ਼ੂਆਂ ਦੇ ਚਾਰੇ ਵਾਲੀਆਂ ਗੱਡੀਆਂ ਨੂੰ ਚੱਲਣ ਦੀ ਖੁੱਲ੍ਹ ਦਿੱਤੀ ਗਈ ਹੈ ਪਰ ਇਹ ਗੱਡੀਆਂ ਵਿੱਚ ਤਿੰਨ ਤੋਂ ਜਿਆਦਾ ਵਿਅਕਤੀ ਸਵਾਰ ਨਹੀਂ ਹੋ ਸਕਦੇ। ਹਰੇਕ ਗੱਡੀ ਵਿੱਚ ਸੈਨੇਟਾਈਜ਼ਰ ਹੋਣਾ ਅਤੇ ਹਰੇਕ ਸਵਾਰ ਦੇ ਮੂੰਹ 'ਤੇ ਮਾਸਕ ਹੋਣਾ ਲਾਜ਼ਮੀ ਹੈ।ਸ੍ਰੀ ਅਗਰਵਾਲ ਨੇ ਦੱਸਿਆ ਕਿ ਡਾਕਟਰ, ਹਸਪਤਾਲਾਂ ਦਾ ਹੋਰ ਸਟਾਫ਼, ਏ. ਟੀ. ਐੱਮ ਅਤੇ ਬੈਂਕ ਸਟਾਫ਼, ਨਿੱਜੀ ਸੁਰੱਖਿਆ ਗਾਰਡ ਵਰਦੀ ਵਿੱਚ, ਮੈਡੀਕਲ ਐਮਰਜੈਂਸੀ ਵਾਲੇ ਮਰੀਜ਼, ਪੀ. ਐੱਸ. ਪੀ. ਸੀ. ਐੱਲ., ਪੀ. ਐੱਸ. ਟੀ. ਸੀ. ਐੱਲ., ਭਾਰਤੀ ਸੰਚਾਰ ਨਿਗਮ ਲਿਮਿਟਡ, ਨਗਰ ਨਿਗਮ ਦੇ ਸੈਨੀਟੇਸ਼ਨ ਵਰਕਰ ਅਤੇ ਵੇਰਕਾ ਦੇ ਸਟਾਫ਼ ਨੂੰ ਆਪਣੇ ਕੰਮਾਂ ਧੰਦਿਆਂ 'ਤੇ ਜਾਣ ਆਦਿ ਦੀ ਖੁੱਲ੍ਹ ਦਿੱਤੀ ਗਈ ਹੈ। ਪਰ ਇਨ੍ਹਾਂ ਕੋਲ ਡਿਊਟੀ ਦੇ ਜਾਣ ਅਤੇ ਆਉਣ ਦੌਰਾਨ ਆਪਣਾ ਵਿਭਾਗੀ ਸ਼ਨਾਖਤੀ ਕਾਰਡ ਹੋਣਾ ਲਾਜ਼ਮੀ ਹੈ। ਇਹ ਅਧਿਕਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨੂੰ ਫੈਲਣ ਤੋਂ ਰੋਕਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ।ਪੈਟਰੋਲ ਪੰਪ (ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ) ਖੁੱਲ੍ਹੇ ਰਹਿਣਗੇ, ਅਖ਼ਬਾਰਾਂ ਦੇ ਹਾਕਰ (ਸਵੇਰੇ 5 ਵਜੇ ਤੋਂ ਸਵੇਰੇ 8 ਵਜੇ ਤੱਕ) ਅਖ਼ਬਾਰ ਵੰਡ ਸਕਣਗੇ, ਐੱਲ. ਪੀ. ਜੀ. ਗੈਸ ਦੀ ਸਪਲਾਈ (ਸਵੇਰੇ 6 ਵਜੇ ਤੋਂ ਸ਼ਾਮ 8 ਵਜੇ ਤੱਕ) ਹੋ ਸਕੇਗੀ, ਮਿਲਕ ਪਲਾਂਟ ਚੱਲ ਸਕਣਗੇ। ਉਨ੍ਹਾਂ ਦੱਸਿਆ ਕਿ ਦੁੱਧ ਵਾਲੇ ਅਤੇ ਦੁੱਧ ਦੀਆਂ ਗੱਡੀਆਂ (ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ) ਚੱਲ ਸਕਣਗੇ। ਰੇਹੜੀ, ਗੱਡੇ, ਵਾਹਨਾਂ ਰਾਹੀਂ ਸਬਜ਼ੀਆਂ ਅਤੇ ਫ਼ਲ੍ਹਾਂ ਦੀ ਸਪਲਾਈ (ਸਵੇਰੇ 6 ਵਜੇ ਤੋਂ ਸ਼ਾਮ 8 ਵਜੇ ਤੱਕ) ਹੋ ਸਕੇਗੀ। ਦਵਾਈਆਂ ਦੀ ਸਪਲਾਈ (ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ) ਹੋ ਸਕੇਗੀ। ਲੋੜੀਂਦੀਆਂ ਵਸਤਾਂ ਤਿਆਰ ਕਰਨ ਵਾਲੀਆਂ ਫੈਕਟਰੀਆਂ ਚੱਲ ਸਕਣਗੀਆਂ। ਮੀਡੀਆ ਕਰਮੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਕਰਫਿਊ ਪਾਸ ਨਾਲ ਕਵਰੇਜ ਕਰ ਸਕਣਗੇ।ਘਰ-ਘਰ ਡਲਿਵਰੀ ਕਰਨ ਵਾਲਿਆਂ ਨੂੰ ਸਬਜ਼ੀਆਂ ਅਤੇ ਫ਼ਲਾਂ ਅਤੇ ਮੰਡੀਆਂ ਵਿੱਚ ਥੋਕ ਵਿਕਰੀ ਸਵੇਰੇ 3 ਵਜੇ ਤੋਂ ਦੁਪਹਿਰ ਦੇ 2 ਵਜੇ ਤੱਕ) ਹੋ ਸਕੇਗੀ। ਹੋਲ ਸੇਲ ਕਰਿਆਨਾ ਸਟੋਰ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਆਨਲਾਈਨ ਆਰਡਰ ਲੈ ਕੇ ਸਪਲਾਈ ਦੇ ਸਕਣਗੇ। ਆਟਾ ਚੱਕੀਆਂ ਅਤੇ ਬਰੈੱਡ ਕੰਪਨੀਆਂ ਦੇ ਮੁਲਾਜ਼ਮਾਂ ਨੂੰ ਖੁੱਲ੍ਹ ਰਹੇਗੀ। ਇਨ੍ਹਾਂ ਸੇਵਾਵਾਂ ਲਈ ਉਕਤ ਪ੍ਰਵਾਨਗੀ ਦੀ ਲੋੜ ਰਹੇਗੀ ਜਦੋਂ ਤੱਕ ਪ੍ਰਵਾਨਗੀ ਨਹੀਂ ਮਿਲਦੀ ਇਹ ਬਿਨ੍ਹਾ ਪਾਸ ਵੀ ਸੇਵਾਵਾਂ ਦੇ ਸਕਣਗੇ।ਉਕਤ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਜਾਂ ਅਦਾਰੇ ਨੂੰ ਬਾਹਰ ਨਿਕਲਣ ਜਾਂ ਕੰਮ ਕਰਨ ਲਈ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਲੁਧਿਆਣਾ, ਖੰਨਾ ਅਤੇ ਲੁਧਿਆਣਾ (ਦਿਹਾਤੀ) ਦੇ ਜ਼ਿਲ੍ਹਾ ਪੁਲਿਸ ਮੁੱਖੀਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕਾਂ ਨੂੰ ਇਸ ਕਰਫਿਊ ਵਿੱਚ ਸਹਿਯੋਗ ਦੀ ਮੰਗ ਕਰਦਿਆਂ ਭਰੋਸਾ ਦਿੱਤਾ ਹੈ ਕਿ ਜ਼ਰੂਰੀ ਵਸਤਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਲੁਧਿਆਣਾ ਵਿੱਚ ਇੱਕ ਮਾਮਲਾ ਪਾਜ਼ੀਟਿਵ ਪਾਇਆ

ਜ਼ਿਲ੍ਹਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਪੀੜਤ ਇਕ ਔਰਤ ਦਾ ਨਮੂਨਾ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 45 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 43 ਨੈਗੇਟਿਵ, 1 ਪਾਜ਼ੀਟਿਵ ਪਾਏ ਗਏ ਹਨ, ਜਦਕਿ ਇੱਕ ਦੀ ਰਿਪੋਰਟ ਆਉਣੀ ਬਾਕੀ ਹੈ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD