Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਿਰੁੱਧ ਜੰਗ ਵਿਚ ਲੱਗੇ ਕਰਮਚਾਰੀਆਂ ਨੂੰ ਪੀ ਪੀ ਕਿੱਟ ਦਿੱਤੀਆਂ

ਇਲਾਜ ਵਿਚ ਲੱਗੇ ਹਰ ਮੁਲਾਜ਼ਮ ਨੂੰ ਦਿੱਤੀ ਜਾਵੇਗੀ ਪੀ ਪੀ ਕਿੱਟ

5 Dariya News

5 Dariya News

5 Dariya News

ਅੰਮ੍ਰਿਤਸਰ , 27 Mar 2020

Last updated on: Mar 27, 2020, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਕੋਰੋਨਾ ਵਿਰੁੱਧ ਜੰਗ ਲੜ ਰਹੇ ਸਿਹਤ ਕਰਮਚਾਰੀਆਂ ਨੂੰ ਉਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੀ ਪੀ ਕਿੱਟ ਮੁਹੱਈਆ ਕਰਵਾਈਆਂ। ਰੈਡ ਕਰਾਸ ਭਵਨ ਵਿਚ ਮਰੀਜਾਂ ਨੂੰ ਲਿਆਉਣ ਵਾਲੇ ਐਬੂਲੈਂਸ ਵਾਹਨ ਦੇ ਕਰਮਚਾਰੀਆਂ ਨੂੰ ਉਕਤ ਕਿੱਟਾਂ ਦਿੰਦੇ ਸ. ਢਿਲੋਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਉਤੇ ਚੱਲਦੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਇਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਸਾਡੇ ਸਾਰੇ ਕਰਮਚਾਰੀ ਜੋ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ ਵਿਚ ਲੱਗੇ ਹੋਏ ਹਨ, ਨੂੰ ਇਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਕਿ ਉਹ ਬਿਨਾਂ ਕਿਸੇ ਭੈਅ ਦੇ ਆਪਣੀ ਸੇਵਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਕੋਵਿਡ 19 ਦੇ ਇਲਾਜ ਵਿਚ ਲੱਗੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਅਮਲੇ ਦੀ ਪ੍ਰਸੰਸਾ ਕਰਦੇ ਕਿਹਾ ਕਿ ਲੋਕ ਸੇਵਾ ਵਿਚ ਲੱਗੇ ਇੰਨਾਂ ਕਰਮਚਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਹੀ ਅਰਥਾਂ ਵਿਚ ਮਾਨਵਤਾ ਦੀ ਸੇਵਾ ਹੈ। ਉਨਾਂ ਕਿਹਾ ਕਿ ਲੋਕਾਂ ਦਾ ਸਾਥ ਰਿਹਾ ਤਾਂ ਅਸੀਂ ਇਸ ਜੰਗ ਵਿਚ ਜੇਤੂ ਰਹਾਂਗੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਰਸਾਈ ਗਈ ਹਰ ਸਵਧਾਈ ਆਪਣੇ ਘਰਾਂ ਵਿਚ ਵੀ ਵਰਤਣ। ਇਸ ਮੌਕੇ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Amritsar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD