Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੁਲਿਸ ਵੱਲੋਂ ਗਰੀਬ ਤੇ ਲੋੜਵੰਦ ਲੋਕਾਂ ਨੂੰ 10 ਦਿਨ ਦਾ ਮੁਫ਼ਤ ਰਾਸ਼ਨ ਪਹੁੰਚਾਉਣ ਦਾ ਬੀੜਾ ਚੁੱਕਿਆ ਗਿਆ

ਐਨ ਜੀ ਓਜ਼ ਦੀ ਸਹਾਇਤਾ ਨਾਲ ਸਮਰੱਥ ਲੋਕਾਂ ਪਾਸੋਂ ਲਿਆ ਜਾ ਰਿਹਾ ਹੈ ਯੋਗਦਾਨ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 27 Mar 2020

Last updated on: Mar 27, 2020, 00:00 IST

ਕੋਰੋਨਾ ਵਾਇਰਸ ਦੀ ਦਹਿਸ਼ਤ ਨਾਲ ਪੀੜਤ ਸ਼ਹੀਦ ਭਗਤ ਸਿੰਘ ਦੀ ਜ਼ਿਲ੍ਹਾ ਪੁਲਿਸ ਮੁਸ਼ਕਿਲ ਦੇ ਸਮੇਂ ’ਚ ਸੰਕਟ ਮੋਚਨ ਬਣ ਕੇ ਆਈ ਹੈ। ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਂਵਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਥਾਨਕ ਡਾ. ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਹਤ ਕੈਂਪ ਆਫ਼ਿਸ ਤਿਆਰ ਕੀਤਾ ਗਿਆ ਹੈ, ਜਿਸ ਦਾ ਇੰਚਾਰਜ ਡੀ ਐਸ ਪੀ ਰਾਜ ਕੁਮਾਰ ਨੂੰ ਲਾਇਆ ਗਿਆ ਹੈ।ਜ਼ਿਲ੍ਹਾ ਪੁਲਿਸ ਵੱਲੋਂ ਇਸ ਥਾਂ ’ਤੇ ਸੁੱਕੇ ਰਾਸ਼ਨ ਦਾ ਸੁਚੱਜਾ ਪ੍ਰਬੰਧ ਕਰਕੇ ਕਲ੍ਹ ਤੋਂ ਸ਼ਹਿਰ ਅਤੇ ਜ਼ਿਲ੍ਹੇ ਦੇ ਉਨ੍ਹਾਂ ਇਲਾਕਿਆਂ ’ਚ ਰਾਸ਼ਨ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ ਪ੍ਰਤੀ ਪਰਿਵਾਰ 5 ਕਿੱਲੋ ਆਟਾ, ਤਿੰਨ ਕਿੱਲੋ ਚਾਵਲ, ਇੱਕ ਲੀਟਰ ਪਕਾਉਣ ਵਾਲਾ ਤੇਲ, ਇੱਕ ਕਿੱਲੋ ਨਮਕ, ਦੋ ਕਿੱਲੋ ਦਾਲਾਂ ਅਤੇ ਬੱਚਿਆਂ ਵਾਲੇ ਪਰਿਵਾਰ ਲਈ ਸੁੱਕਾ ਦੁੱਧ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

ਅੱਜ ਐਸ ਐਸ ਪੀ ਅਲਕਾ ਮੀਨਾ ਨੇ ਇਸ ਕੈਂਪ ਆਫ਼ਿਸ ਦਾ ਦੌਰਾ ਕਰਨ ਮੌਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਅਪੀਲ ’ਤੇ ਜ਼ਿਲ੍ਹੇ ਦੇ ਉਨ੍ਹਾਂ ਲਾਚਾਰ ਅਤੇ ਗਰੀਬ ਲੋਕਾਂ, ਜਿਹੜੇ ਇਸ ਮੁਸ਼ਕਿਲ ਦੀ ਘੜੀ ’ਚ ਆਪਣੀ ਰੋਜ਼ਾਨਾ ਦੀ ਦਿਹਾੜੀ ’ਤੇ ਨਹੀਂ ਜਾ ਸਕਦੇ ਸਨ, ਨੂੰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।ਡੀ ਐਸ ਪੀ ਰਾਜ ਕੁਮਾਰ ਨੇ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲ੍ਹ ਨਵਾਂਸ਼ਹਿਰ ’ਚ ਬੰਗਾ ਫ਼ਾਟਕ, ਚੰਡੀਗੜ੍ਹ ਰੋਡ ਦੀਆਂ ਝੁੱਗੀਆਂ, ਦੁਸਹਿਰਾ ਗਰਾਊਂਡ ਨੇੜਲੇ ਗਰੀਬ ਘਰਾਂ ’ਚ ਆਈ ਜੀ ਲੁਧਿਆਣਾ ਰੇਂਜ ਜਸਕਰਨ ਸਿੰਘ ਅਤੇ ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਰਾਸ਼ਨ ਦੀ ਵੰਡ ਕਰਕੇ ਸ਼ੁਰੂ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹੇ ਦੇ ਹਰੇਕ ਥਾਣੇ ਅਧੀਨ ਪੈਂਦੇ ਗਰੀਬ ਪਰਿਵਾਰ ਨੂੰ ਭੁੱਖਾ ਨਾ ਸੌਣ ਦੇਣ ਨੂੰ ਯਕੀਨੀ ਬਣਾਉਣ ਲਈ ਥਾਣਾ ਮੁਖੀਆਂ ਨੂੰ ਅਜਿਹੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੀਆਂ ਸੂਚੀਆਂ ਬਣਾ ਕੇ ਦੇਣ ਲਈ ਆਖਿਆ ਹੈ ਤਾਂ ਜੋ ਉਨ੍ਹਾਂ ਤੱਕ ਵੱਖ-ਵੱਖ ਟੀਮਾਂ ਰਾਸ਼ਨ ਪੁੱਜਦਾ ਕਰ ਸਕਣ। ਇਸ ਰਾਸ਼ਨ ਲਗਪਗ 10 ਦਿਨਾਂ ਲਈ ਕਾਫ਼ੀ ਹੈ।ਡੀ ਐਸ ਪੀ ਰਾਜ ਕੁਮਾਰ ਅਨੁਸਾਰ ਜ਼ਿਲ੍ਹੇ ਭਰ ਦੀਆਂ ਸੰਸਥਾਂਵਾਂ ਅਤੇ ਦਾਨੀ ਸੱਜਣਾਂ ਵੱਲੋਂ ਇੱਕ ਦੂਸਰੇ ਤੋਂ ਅੱਗੇ ਹੋ ਕੇ ਵਿੱਤੀ, ਰਾਸ਼ਨ, ਟ੍ਰਾਂਸਪੋਰਟ ਤੇ ਵਾਲੰਟੀਅਰਾਂ ਦਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸ ਉਦਮ ਤਹਿਤ ਜ਼ਿਲ੍ਹੇ ਦੇ 900 ਪਰਿਵਾਰਾਂ ਨੂੰ ਪਿਛਲੇ ਦੋ ਦਿਨਾਂ ’ਚ ਰਾਸ਼ਨ ਸਪਲਾਈ ਕੀਤਾ ਜਾ ਚੁੱਕਾ ਹੈ। ਅੱਜ 1000 ਪਰਿਵਾਰ ਤੱਕ ਪਹੁੰਚ ਕਰਨ ਦਾ ਟੀਚਾ ਰੱਖਿਆ ਗਿਆ। ਰਾਸ਼ਨ ਕੇਵਲ ਉਸ ਪਰਿਵਾਰ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਅਤੇ ਨਾ ਹੀ ਖਾਣ ਨੂੰ ਕੁੱਝ ਹੈ। ਉਨ੍ਹਾਂ ਦੱਸਿਆ ਕਿ ਭੱਠਿਆ ਆਦਿ ਤੇ ਬੰਨ੍ਹ ਤੇ ਬੈਠੇ ਪਰਵਾਸੀਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਸਬੰਧੀ ਫ਼ੇਸ ਬੁੱਕ ਪੇਜ ਹੈਲਪਿੰਗ ਹੈਂਡ ਐਸ ਬੀ ਐਸ ਨਗਰ ਪੁਲਿਸ ’ਤੇ ਸਮੁੱਚੇ ਦਾਨ, ਸਪਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 900 ਕਰੀਬ ਦੇ ਵਿਅਕਤੀਆਂ ਨੂੰ ਪੱਕਿਆ ਖਾਣਾ ਦਿੱਤਾ ਜਾ ਚੁੱਕਾ ਹੈ। ਰਾਧਾ ਸੁਆਮੀ ਡੇਰੇ ਦੀ ਮੱਦਦ ਨਾਲ 1000 ਵਿਅਕਤੀਆਂ ਨੂੰ ਪੱਕਿਆ ਖਾਣਾ ਦਿੱਤਾ ਜਾ ਰਿਹਾ ਹੈ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD