Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਇੰਨਟੈਂਸਿਵ ਕੇਅਰ ਯੂਨਿਟ ਸਥਾਪਿਤ ਹੋਣਗੇ : ਬਲਬੀਰ ਸਿੰਘ ਸਿੱਧੂ

ਨਵਾਂਸ਼ਹਿਰ ਦੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨਾਲ ਪੈਦਾ ਸਥਿਤੀ ’ਤੇ ਕਾਬੂ ਪਾਉਣ ਦੇ ਯਤਨਾਂ ਦੀ ਸ਼ਲਾਘਾ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 28 Mar 2020

Last updated on: Mar 28, 2020, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਇੰਨਟੈਂਸਿਵ ਕੇਅਰ ਵਾਰਡ ਬਣਾਏ ਜਾਣਗੇਬ ਜਿੱਥੇ ਵੈਂਟੀਲੇਟਰ ਸਮੇਤ ਹੋਰ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ।ਸ੍ਰੀ ਸਿੱਧੂ ਜੋ ਕਿ ਇੱਥੇ ਕੋਰੋਨਾ ਵਾਇਰਸ ਦੇ ਕੇਸਾਂ ਬਾਅਦ ਉਤਪੰਨ ਹੋਈ ਸਥਿਤੀ ਦਾ ਜਾਇਜ਼ਾ ਲੈਣ ਆਏ ਸਨ, ਨੇ ਦੱਸਿਆ ਕਿ ਸਿਹਤ ਵਿਭਾਗ ਕੋਲ ਜ਼ਿਲ੍ਹਾ ਹਸਪਤਾਲਾਂ ’ਚ ਲਾਏ ਜਾਣ ਵਾਲੇ 50 ਵੈਂਟੀਲੇਟਰਾਂ ਦੀ ਸਪਲਾਈ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਈ ਸੀ ਯੂ ਵਾਰਡਾਂ ਅਤੇ ਵੈਂਟੀਲੇਟਰਾਂ ਨੂੰ ਚਲਾਉਣ ਲਈ ਬੇਹੋਸ਼ੀ ਮਾਹਿਰ ਡਾਕਟਰਾਂ ਨੂੰ ਨਾਮੀਂ ਸਿਹਤ ਸੰਸਥਾਵਾਂ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ ਤਾਂ ਜੋ ਉਹ ਆਈ ਸੀ ਯੂ ਵਾਰਡਾਂ ਨੂੰ ਬੇਹਤਰ ਢੰਗ ਨਾਲ ਚਲਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਨਵਾਂਸ਼ਹਿਰ ਨੂੰ ਦੋ ਵੈਂਟੀਲੇਟਰਾਂ ਦੀ ਸਪਲਾਈ ਕੀਤੀ ਜਾ ਚੁੱਕੀ ਹੈ, ਜਿਹੜੇ ਕਿ ਲੋੜੀਂਦਾ ਬੁਨਿਆਦੀ ਢਾਂਚਾ ਮੁਕੰਮਲ ਹੋਣ ਬਾਅਦ ਕਾਰਜਸ਼ੀਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜੇਕਰ ਕਿਸੇ ਮਰੀਜ਼ ਨੂੰ ਹੰਗਾਮੀ ਹਾਲਤ ’ਚ ਵੈਂਟੀਲੇਟਰ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਤਾਂ ਉਸ ਨੂੰ ਨੇੜਲੇ ਜ਼ਿਲ੍ਹੇ ’ਚ ਤਬਦੀਲ ਕਰ ਲਿਆ ਜਾਵੇ।ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਾਅਦ ਬਣੀ ਸਥਿਤੀ ਨੂੰ ਸੰਭਾਲਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਲੜੀ ਨੂੰ ਤੋੜਨ ਲਈ ਖਬਰਦਾਰ ਰਹਿਣਾ ਪਵੇਗਾ ਅਤੇ ਕੀਤੇ ਜਾ ਰਹੇ ਯਤਨਾਂ ਨੂੰ ਬਰਕਰਾਰ ਰੱਖਣਾ ਪਵੇਗਾ। 

ਸਿਵਲ ਸਰਜਨ ਨੇ ਇਸ ਮੌਕੇ ਦੱਸਿਆ ਕਿ ਸਿਹਤ ਵਿਭਾਗ ਜੰਗੀ ਪੱਧਰ ’ਤੇ ਕੋਰੋਨਾ ਵਾਇਰਸ ਨਾਲ ਲੜ ਰਿਹਾ ਹੈ ਅਤੇ ਆਪਣੇ ਯਤਨਾਂ ’ਚ ਇਸ ਦੇ ਖਾਤਮੇ ਤੱਕ ਢਿੱਲ ਨਹੀਂ ਆਉਣ ਦੇਵੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਮੀਟਿੰਗ ਦੌਰਾਨ ਸਮੂਹ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਉਹ ਫਲੂ ਤੋਂ ਪੀੜਤ ਮਰੀਜ਼ਾਂ ਬਾਰੇ ਰੋਜ਼ਾਨਾ ਸਿਵਲ ਸਰਜਨ ਨੂੰ ਰਿਪੋਰਟ ਦੇਣ। ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ’ਚ ਦਵਾਈਆ ਦੀ ਮੌਜੂਦਗੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ’ਚ ਦਵਾਈਆਂ ਦੀ ਲੋੜੀਂਦੀ ਸਪਲਾਈ ਅਤੇ ਟੈਸਟਿੰਗ ਕਿੱਟਾਂ ਦੀ ਸਪਲਾਈ ’ਚ ਕੋਈ ਕਮੀ ਨਾ ਆਉਣ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਆਟਾ ਮਿੱਲਾਂ ਨੂੰ ਨਿਯਮਿਤ ਆਧਾਰ ’ਤੇ ਚਲਾਉਣ ਲਈ ਵੀ ਆਖਿਆ ਤਾਂ ਜੋ ਜ਼ਰੂਰਤ ਮੰਦ ਲੋਕਾਂ ਨੂੰ ਮੁਸ਼ਕਿਲ ਨਾ ਆਵੇ। ਸੂਬੇ ’ਚ ਕੋਵਿਡ-19 ਕੇਸਾਂ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖੁਸ਼ਕਿਸਮਤੀ ਨਾਲ ਅੱਜ ਸਾਰੀਆਂ ਹੀ ਰਿਪੋਰਟਾਂ ਨੈਗਟਿਵ ਆਈਆਂ ਹਨ। ਉਨ੍ਹਾ ਦੱਸਿਆ ਕਿ ਹੁਣ ਤੱਕ ਲਏ ਗਏ 838 ਸੈਂਪਲਾਂ ’ਚੋਂ 596 ਨੈਗੇਟਿਵ ਆਏ ਹਨ ਤੇ 38 ਪਾਜ਼ੇਟਿਵ ਆਏ ਹਨ ਜਦਕਿ ਬਾਕੀਆਂ ਦਾ ਨਤੀਜਾ ਆਉਣਾ ਬਾਕੀ ਹੈ। ਸ਼ਹੀਦ ਭਗਤ ਸਿਘ ਨਗਰ ’ਚ ਹੁਣ ਤੱਕ 123 ਸੈਂਪਲ ਨੈਗੇਟਿਵ ਆਉਣ ਬਾਰੇ ਅਤੇ 19 ਪਾਜ਼ੇਟਿਵ ਆਉਣ ਬਾਰੇ ਵੀ ਉਨ੍ਹਾਂ ਜਾਣਕਾਰੀ ਦਿੱਤੀ। ਇਸ ਮੁਲਾਂਕਣ ਮੀਟਿੰਗ ਵਿੱਚ ਐਮ ਐਲ ਏ ਅੰਗਦ ਸਿੰਘ ਨਵਾਂਸ਼ਹਿਰ, ਐਮ ਐਲ ਏ ਚੌ. ਦਰਸ਼ਨ ਲਾਲ ਮੰਗੂਪੁਰ ਬਲਾਚੌਰ, ਡੀ ਸੀ ਵਿਨੈ ਬਬਲਾਨੀ, ਐਸ ਐਸ ਪੀ ਅਲਕਾ ਮੀਨਾ, ਏ ਡੀ ਸੀ ਅਦਿਤਿਆ ਉੱਪਲ, ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Balbir Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD