Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਰਫਿਊ ਦੋਰਾਨ ਲੋਕਾਂ ਦੀ ਸਹੂਲੀਅਤ ਲਈ ਸਬਜੀ ਤੇ ਹੋਰ ਜ਼ਰੂਰੀ ਵਸਤੂਆਂ ਦੀ ਹੋਮ ਡਲਿਵਰੀ ਲਗਾਤਾਰ ਜਾਰੀ

ਰੇਹੜੀਆਂ ਅਤੇ ਠੇਲੇਆਂ ਤੇ ਸਬਜੀ ਭਰਨ ਮੌਕੇ ਸੋਸ਼ਲ ਡਿਸਟੈਂਸਿੰਗ ਦਾ ਖਾਸ ਰੱਖਿਆ ਜਾ ਰਿਹਾ ਖਿਆਲ

5 Dariya News

5 Dariya News

5 Dariya News

ਫਿਰੋਜ਼ਪੁਰ , 29 Mar 2020

Last updated on: Mar 29, 2020, 00:00 IST

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਮੱਧੇਨਜਰ ਜ਼ਿਲ੍ਹੇ ਵਿਚ ਲੱਗੇ ਕਰਫਿਊ ਦੋਰਾਨ ਲੋਕਾਂ ਨੂੰ ਕਿਸੇ ਤਰ੍ਹਾ ਦੀ ਕੋਈ ਦਿੱਕਤ ਨਾ ਆਵੇ, ਇਸ ਲਈ ਖਾਣ-ਪੀਣ ਵਾਲੀਆਂ ਵਸਤੂਆਂ ਦੀ ਹੋਮ ਡਿਲਿਵਰੀ ਸ਼ੁਰੂ ਕਰਵਾਈ ਗਈ ਹੈ ਅਤੇ ਹੋਮ ਡਿਲਿਵਰੀ ਦਾ ਕੰਮ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਟਾ, ਦਾਲ, ਚਾਵਲ, ਫਲ, ਦਵਾਈਆਂ, ਸਬਜੀਆਂ, ਦੁੱਧ ਸਮੇਤ ਹੋਰ ਵੀ ਜ਼ਰੂਰੀ ਖਾਣ ਪੀਣ ਦੀਆਂ ਵਸਤੂਆਂ ਨੂੰ ਲੋਕਾਂ ਦੇ ਦਰਵਾਜੇ ਤੱਕ ਡਿਲੀਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਵੱਖ ਵੱਖ ਦੁਕਾਨਦਾਰਾਂ, ਵਿਕਰੇਤਾਂ ਅਤੇ ਸਰਵਿਸ ਪ੍ਰੋਵਾਈਡਰਾਂ ਦੇ ਪਾਸ ਜਾਰੀ ਕੀਤੇ ਗਏ ਹਨ।ਇਸੇ ਲੜੀ ਤਹਿਤ ਸਬਜੀ ਮੰਡੀ ਤੋਂ ਵੱਖ ਵੱਖ ਰੇੜੀਆਂ ਅਤੇ ਠੇਲਿਆਂ ਵਿਚ ਸਬਜੀ ਅਤੇ ਫਲਾਂ ਨੂੰ ਭਰਵਾ ਕੇ ਲੋਕਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਸਭ ਸਮਾਨ ਲੋੜ ਕਰਨ ਮੌਕੇ ਸੋਸ਼ਲ ਡਿਸਟੈਂਸਿੰਗ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਲਈ ਵਾਈਟ ਪਾਊਡਰ ਨਾਲ 1-1 ਮੀਟਰ ਦੀ ਦੂਰੀ ਤੋ ਗੋਲੇ (ਨਿਸ਼ਾਨ) ਬਣਾਏ ਗਏ ਹਨ ਅਤੇ ਹਰ ਵਿਅਕਤੀ ਨੂੰ ਸਮਾਨ ਲੋਡ ਕਰਨ ਵਕਤ ਇਹ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਇੱਕ ਦੂਸਰੇ ਤੋਂ ਦੂਰੀ ਬਣਾਈ ਰੱਖਣ ਤੇ ਲਗਾਏ ਗਏ ਗੋਲੇ (ਨਿਸ਼ਾਨ) ਵਿਚ ਖੜੇ ਰਹਿਣ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਰਫਿਊ ਦੌਰਾਨ ਉਹ ਘਰਾਂ ਵਿਚ ਹੀ ਬਣੇ ਰਹਿਣ ਤੇ ਰਾਸ਼ਨ ਵਗੈਰਾ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਊਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ ਘਰ ਤੱਕ ਰਾਸ਼ਨ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾ ਅਤੇ ਸਾਵਧਾਨੀਆਂ ਨੂੰ ਵਰਤਣ ਤਾਂ ਜੋ ਕਰੋਨਾ ਖਿਲਾਫ ਜੰਗ ਨੂੰ ਜਿੱਤ ਸਕੀਏ।  

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD