Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੁਝ ਹੋਰ ਦਿਨ ਘਰਾਂ ਚ ਰਹਿਣ ਲੋਕ : ਐੱਮ.ਪੀ ਤਿਵਾੜੀ

ਰੂਪਨਗਰ ਦੇ ਸਿਵਲ ਹਸਪਤਾਲ ਨੂੰ ਐਂਬੂਲੈਂਸ ਵਾਸਤੇ 15 ਲੱਖ ਰੁਪਏ ਦੀ ਗ੍ਰਾਂਟ ਜਾਰੀ

5 Dariya News

5 Dariya News

5 Dariya News

ਰੂਪਨਗਰ , 29 Mar 2020

Last updated on: Mar 29, 2020, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਾਸਤੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਕੁਝ ਹੋਰ ਦਿਨ ਤੱਕ ਆਪੋ-ਆਪਣੇ ਘਰਾਂ ਚ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਦੀ ਸਿਹਤ ਨੂੰ ਪ੍ਰਾਥਮਿਕਤਾ ਦਿੰਦਿਆਂ, ਐੱਮ.ਪੀ ਨੇ ਆਪਣੇ ਕੋਟੇ ਤੋਂ ਰੂਪਨਗਰ ਦੇ ਸਿਵਲ ਹਸਪਤਾਲ ਵਾਸਤੇ ਉੱਚ ਪੱਧਰੀ ਸੁਵਿਧਾਵਾਂ ਨਾਲ ਲੈਸ ਐਂਬੂਲੈਂਸ ਖਰੀਦਣ ਲਈ 15 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ।ਐੱਮ.ਪੀ ਤਿਵਾੜੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 22 ਮਾਰਚ ਤੋਂ ਜਨਤਾ ਕਰਫਿਊ ਦੇ ਨਾਲ ਲੋਕ ਡਾਉਨ ਦੇ 8 ਦਿਨ ਪੂਰੇ ਹੋ ਚੁੱਕੇ ਹਨ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਅਸੀਂ ਹੁਣ ਤੱਕ ਇਸ ਬਿਮਾਰੀ ਨੂੰ ਦੇਸ਼ ਚ ਫੈਲਣ ਤੋਂ ਰੋਕ ਸਕੇ ਹਾਂ। ਹਾਲਾਂਕਿ ਅਸੀਂ ਹਾਲੇ ਬਹੁਤ ਵੱਡੀ ਸਿਹਤ ਦੀ ਚੁਣੌਤੀ ਦਾ ਸਾਹਮਣਾ ਕਰ ਰਹੇ ਹਾਂ, ਜਿਸਨੂੰ ਮੈਡੀਕਲ ਦੀ ਭਾਸ਼ਾ ਚ ਤੀਜਾ ਸਟੇਜ ਕਿਹਾ ਜਾਂਦਾ ਹੈ ਅਤੇ ਇਨ੍ਹਾਂ ਹਾਲਾਤਾਂ ਤੇ ਕਾਬੂ ਪਾਉਣ ਲਈ ਸਾਨੂੰ ਆਉਣ ਵਾਲੇ ਕੁਝ ਹੋਰ ਦਿਨਾਂ ਤੱਕ ਇਸੇ ਤਰੀਕੇ ਨਾਲ ਅਨੁਸ਼ਾਸਨ ਦਾ ਪਾਲਣ ਕਰਕੇ ਆਪੋ-ਆਪਣੇ ਘਰਾਂ ਚ ਰਹਿਣਾ ਹੋਵੇਗਾ।ਇਸ ਤੋਂ ਇਲਾਵਾ, ਤਿਵਾੜੀ ਨੇ ਲੋਕਾਂ ਨੂੰ ਕਰਫਿਊ ਪਾਸ ਸਿਰਫ ਐਮਰਜੈਂਸੀ ਦੀ ਸਥਿਤੀ ਚ ਹੀ ਮੰਗਣ ਦੀ ਅਪੀਲ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਕਰਫਿਊ ਪਾਸ ਲਈ ਕਈ ਲੋਕਾਂ ਦੇ ਫੋਨ ਆ ਰਹੇ ਹਨ, ਪਰ ਉਹ ਸਿਰਫ ਮੈਡੀਕਲ ਐਮਰਜੈਂਸੀ ਜਾਂ ਫਿਰ ਗੰਭੀਰ ਹਲਾਤਾਂ ਚ ਹੀ ਕਰਫਿਊ ਪਾਸ ਲੈਣ ਦੀ ਅਪੀਲ ਕਰਦੇ ਹਨ, ਨਾ ਕਿ ਸੈਰ ਸਪਾਟੇ ਵਾਸਤੇ। ਜਦਕਿ ਇਨ੍ਹਾਂ ਹਾਲਾਤਾਂ ਤੇ ਬਾਹਰ ਜਾ ਕੇ ਅਸੀਂ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਖਤਰੇ ਚ ਪਾ ਰਹੇ ਹਾਂ। ਇਸ ਤੋਂ ਇਲਾਵਾ, ਉਨ੍ਹਾਂ ਇਨ੍ਹਾਂ ਗੰਭੀਰ ਹਾਲਾਤਾਂ ਚ ਲੋੜਵੰਦਾਂ ਨੂੰ ਰਾਸ਼ਨ ਤੇ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਵਾਲੇ ਵੱਖ-ਵੱਖ ਸਿਆਸੀ ਦਲਾਂ, ਸੰਸਥਾਵਾਂ ਤੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀ ਸ਼ਲਾਘਾ ਕੀਤੀ, ਪਰ ਇਸਦੇ ਨਾਲ ਹੀ ਮੌਜੂਦਾ ਹਾਲਾਤਾਂ ਚ ਪਰਸਨਲ ਕ੍ਰੈਡਿਟ ਨਹੀਂ ਲੈਣ ਦੀ ਵੀ ਸਲਾਹ ਦਿੱਤੀ।ਤਿਵਾੜੀ ਨੇ ਖੁਲਾਸਾ ਕੀਤਾ ਕਿ ਲੋਕਾਂ ਦੀ ਸਿਹਤ ਨੂੰ ਪ੍ਰਾਥਮਿਕਤਾ ਦਿੰਦਿਆਂ, ਉਨ੍ਹਾਂ ਰੂਪਨਗਰ ਦੇ ਸਿਵਲ ਹਸਪਤਾਲ ਨੂੰ ਉੱਚ ਪੱਧਰੀ ਸੁਵਿਧਾਵਾਂ ਨਾਲ ਲੈਸ ਐਂਬੂਲੈਂਸ ਵਾਸਤੇ 15 ਲੱਖ ਰੁਪਏ ਦੀ ਆਪਣੇ ਕੋਟੇ ਤੋਂ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਈ ਜੰਗਾਂ ਨੂੰ ਜਿੱਤਿਆ ਹੈ ਅਤੇ ਇਹ ਲੜਾਈ ਘਰ ਦੇ ਅੰਦਰ ਰਹਿ ਕੇ ਜਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਗੰਭੀਰਤਾ ਅਤੇ ਮਿਹਨਤ ਨਾਲ ਕੋਰੋਨਾ ਵਾਇਰਸ ਖਿਲਾਫ ਜੰਗ ਲੜ ਰਹੀ ਹੈ। ਅਜਿਹੇ ਚ ਉਹ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਅਨੁਸ਼ਾਸਨਾਤਮਕ ਤਰੀਕੇ ਨਾਲ ਪਾਲਣ ਕਰਨ ਤੇ ਆਪੋ-ਆਪਣੇ ਘਰਾਂ ਚ ਰਹਿਣ ਦੀ ਅਪੀਲ ਕਰਦੇ ਹਨ। 

 

Tags: Manish Tewari , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD