Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰੋਟਰੀ ਕਲੱਬ ਨੇ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਅਤੇ ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਨੂੰ ਕੀਤਾ ਸਨਮਾਨਤ

ਵਧੀਆ ਸੇਵਾਵਾਂ ਲਈ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਵੀ ਸਨਮਾਨਤ

Web Admin

Web Admin

5 Dariya News

ਬਟਾਲਾ , 09 Mar 2020

Last updated on: Mar 09, 2020, 00:00 IST

ਰੋਟਰੀ ਕਲੱਬ ਬਟਾਲਾ ਵਲੋਂ ਸਥਾਨਕ ਰੋਟਰੀ ਭਵਨ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਾਇਆ ਗਿਆ। ਇਸ ਸਨਮਾਨ ਸਮਾਗਮ ਵਿੱਚ ਰੋਟਰੀ ਕਲੱਬ ਦੇ ਨੁਮਾਇੰਦਿਆਂ ਨੇ ਪੇਂਡੂ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲੇ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਅਤੇ ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਬਮਰਾਹ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸੇ ਦੌਰਾਨ ਸਰਕਾਰੀ ਖੇਤਰ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਬਟਾਲਾ ਦੇ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।ਸਨਮਾਨ ਸਮਾਗਮ ਦੀ ਪ੍ਰਧਾਨਗੀ ਭੁਪਿੰਦਰ ਸਿੰਘ ਕਾਲਰਾ ਨੇ ਕੀਤੀ ਜਦਕਿ ਰੋਟਰੀ ਕਲੱਬ ਦੇ ਸਕੱਤਰ ਵਰੁਨ ਕੁਮਾਰ ਨੇ ਸਮਾਗਮ ਦੀ ਕਾਰਵਾਈ ਚਲਾਈ। ਭੁਪਿੰਦਰ ਸਿੰਘ ਕਾਲਰਾ ਨੇ ਦੱਸਿਆ ਕਿ ਜ਼ਿਲ੍ਹੇ ਗੁਰਦਾਸਪੁਰ ਦੇ ਦੋ ਸਰਪੰਚਾਂ ਪੰਥਦੀਪ ਸਿੰਘ ਛੀਨਾ ਅਤੇ ਦਲਜੀਤ ਸਿੰਘ ਬਮਰਾਹ ਨੇ ਪੇਂਡੂ ਵਿਕਾਸ ਵਿੱਚ ਮਿਸਾਲੀ ਕੰਮ ਕੀਤਾ ਹੈ ਜਿਸ ਤੋਂ ਹੋਰ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਸੇਧ ਲਈ ਹੈ। ਉਨ੍ਹਾਂ ਕਿਹਾ ਕਿ ਪਿੰਡ ਛੀਨਾ ਦੇ ਨੌਜਵਾਨ ਸਰਪੰਚ ਪੰਥਦੀਪ ਸਿੰਘ ਦਾ ਚਾਰ ਵਾਰ ਨੈਸ਼ਨਲ ਐਵਾਰਡ ਜਿੱਤਣਾ ਇਸ ਗੱਲ ਦਾ ਸਬੂਤ ਹੈ ਕਿ ਪੂਰੇ ਦੇਸ਼ ਵਿੱਚ ਇਸ ਨੌਜਵਾਨ ਸਰਪੰਚ ਦੀ ਕਾਰਗੁਜ਼ਾਰੀ ਸੱਚਮੁੱਚ ਹੀ ਵਿਲੱਖਣ ਹੈ ਅਤੇ ਪੰਥਦੀਪ ਨੇ ਪਿੰਡਾਂ ਦੇ ਵਿਕਾਸ ਦਾ ਜੋ ਖਾਕਾ ਪੇਸ਼ ਕੀਤਾ ਹੈ ਉਸ ਨੇ ਦੇਸ਼ ਭਰ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਬੜੇ ਮਾਣ ਦੀ ਗੱਲ ਹੈ ਕਿ ਇਸ ਨੌਜਵਾਨ ਸਰਪੰਚ ਨੇ ਬੜੀ ਛੋਟੀ ਉਮਰ ਵਿੱਚ ਕੌਮੀ ਪੱਧਰ ’ਤੇ ਮੱਲਾਂ ਮਾਰੀਆਂ ਹਨ ਅਤੇ ਭਵਿੱਖ ਵਿੱਚ ਇਹ ਨੌਜਵਾਨ ਹੋਰ ਵੀ ਬੁਲੰਦੀਆਂ ਹਾਸਲ ਕਰੇਗਾ।

ਭੁਪਿੰਦਰ ਸਿੰਘ ਕਾਲਰਾ ਨੇ ਦੱਸਿਆ ਕਿ ਬਟਾਲਾ ਦੇ ਨਜ਼ਦੀਕੀ ਪਿੰਡ ਚੂਹੇਵਾਲ ਦਾ ਨੌਜਵਾਨ ਸਰਪੰਚ ਦਲਜੀਤ ਸਿੰਘ ਵੀ ਪੰਥਦੀਪ ਸਿੰਘ ਦੇ ਨਕਸ਼ੇ ਕਦਮਾਂ ਉੱਪਰ ਚੱਲ ਰਿਹਾ ਹੈ। ਦਲਜੀਤ ਸਿੰਘ ਵਲੋਂ ਵੀ ਆਪਣੇ ਪਿੰਡ ਚੂਹੇਵਾਲ ਦੇ ਵਿਕਾਸ ਵਿੱਚ ਵਿਸ਼ੇਸ਼ ਦਿਲਚਸਪੀ ਲੈ ਕੇ ਪਿੰਡ ਨੂੰ ਮਾਡਲ ਗ੍ਰਾਂਮ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਨੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਦੀ ਦਿੱਖ ਨੂੰ ਬਿਲਕੁਲ ਨਵਾਂ ਰੂਪ ਦਿੱਤਾ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵਿਕਾਸ ਕਰਕੇ ਪਿੰਡ ਵਾਸੀਆਂ ਨੂੰ ਬਨਿਆਦੀ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਹੈ। ਦਲਜੀਤ ਸਿੰਘ ਦੀ ਇਸ ਕਾਰਗੁਜ਼ਾਰੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਟੇਟ ਐਵਾਰਡ ਮਿਲਿਆ ਹੈ।ਸ. ਕਾਲਰਾ ਨੇ ਕਿਹਾ ਕਿ ਬਟਾਲਾ ਦੇ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਨੇ ਸਰਕਾਰੀ ਖੇਤਰ ਵਿੱਚ ਵਧੀਆ ਸੇਵਾਵਾਂ ਦੇ ਕੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੂਰੀ ਤਨਦੇਹੀ ਨਾਲ ਪੁਹੰਚਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸਰਕਾਰ ਵਿੱਚ ਪੁੱਲ ਦਾ ਕੰਮ ਕਰਦਿਆਂ ਇੰਦਰਜੀਤ ਸਿੰਘ ਬਾਜਵਾ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਰਿਹਾ ਹੈ।ਇਸੇ ਦੌਰਾਨ ਸਨਮਾਨਤ ਹਸਤੀਆਂ ਨੇ ਆਪਣੇ ਨਿੱਜੀ ਤਜ਼ਰਬੇ ਰੋਟਰੀ ਕਲੱਬ ਨਾਲ ਸਾਂਝੇ ਕੀਤੇ। ਇਸ ਮੌਕੇ ਰੋਟਰੀ ਕਲੱਬ ਦੇ ਨੁਮਾਇੰਦਿਆਂ ਨੇ ਸਰਪੰਚ ਪੰਥਦੀਪ ਸਿੰਢ ਛੀਨਾ, ਸਰਪੰਚ ਦਲਜੀਤ ਸਿੰਘ ਬਮਰਾਹ ਅਤੇ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਤ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਨੁਮਾਇੰਦੇ ਰਾਜੇਸ਼ ਕਵਾਤਰਾ, ਸਿਮਰਤ ਪਾਲ ਸਿੰਘ ਵਾਲੀਆ, ਇਕਬਾਲ ਸਿੰਘ, ਅੰਮ੍ਰਿਤ ਸਾਗਰ ਮਹਾਜਨ, ਆਰ.ਕੇ. ਗੁਪਤਾ, ਬਲਦੇਵ ਪਰਾਸ਼ਰ, ਹਰਦੀਪ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।  

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD