Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਜ਼ਿਲ੍ਰੇ ਵਿੱਚ ਚੱਲ ਰਹੇ ਕਰੋਨਾ ਵਾਇਰਸ ਖਿਲਾਫ ਅਭਿਆਨ ਦਾ ਲਿਆ ਜਾਇਆ

ਸਰਕਾਰੀ ਅਧਿਕਾਰੀਆਂ ਨੂੰ ਲੋਕਾਂ ਪ੍ਰਤੀ ਹਮਦਰਦੀ ਨਾਲ ਪੇਸ਼ ਆਉਣ ਦੀ ਦਿੱਤੀ ਨਸੀਹਤ

5 Dariya News

5 Dariya News

5 Dariya News

ਸ਼੍ਰੀ ਮੁਕਤਸਰ ਸਹਿਬ , 30 Mar 2020

ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਤੋਂ ਲੋਕਾ ਨੂੰ ਬਚਾਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਨੂੰ ਡਾਕਟਰੀ, ਦਵਾਈ ਅਤੇ ਰਾਹਤ ਸਮਗਰੀ ਪਹੁੰਚਾਉਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਰੋਨਾ ਵਾਇਰਸ ਵਰਗੇ ਨਾ ਮੁਰਾਦ ਦੁਸ਼ਮਣ ਨਾਲ ਲੜਣ ਲਈ ਸਿਰਫ ਇੱਕ ਉਪਾਅ ਹੈ ਕਿ ਉਹ ਆਪਸੀ ਲੋਕਾਂ ਨਾਲ ਮੇਲ ਜੋਲ ਨੂੰ ਰੋਕਣਾ ਅਤੇ ਸਿਹਤ ਵਿਭਾਗ ਵਲੋਂ ਦੱਸੇ ਗਏ ਉਪਆ ਨੂੰ ਅਮਲ ਕਰਨਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਕਟਮਈ ਸਮੇਂ ਵਿੱਚ ਲੋਕ ਆਪਣੇ ਘਰਾਂ ਵਿੱਚ  ਹੀ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਹਨਾਂ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਅਕਤੀਆਂ ਤੱਕ ਰਾਹਤ ਸਮਗਰੀ ਪਹੁੰਚਾਉਣ ਲਈ ਪੂਰਾ ਯਤਨ ਕਰਨ। ਉਹਨਾਂ ਤਾੜਣਾਂ ਕੀਤੀ ਕਿ ਇਸ ਸੰਕਟਮਈ ਹਲਾਤਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਜਖੀਰੇਬਾਜੀ ਜਾਂ ਬਲੈਕਮੇਲ ਨਹੀਂ ਕਰਨ ਦਿੱਤੀ ਜਾਵੇਗੀ।ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਸੰਕਟਮਈ ਹਲਾਤਾਂ ਵਿੱਚ ਉਹ ਲੋਕਾਂ ਨਾਲ ਹਮਦਰਦੀ ਭਰੇ ਵਤੀਰੇ ਨਾਲ ਪੇਸ਼ ਆਉਣ ਅਤੇ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀਆਂ ਦਾ ਢੁਕਵਾਂ ਪ੍ਰਬੰਧ ਕਰਨ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸਬੰਧ ਵਿੱਚ ਚੱਲ ਰਹੇ ਜਾਗਰੂਕਤਾ ਅਭਿਆਨ ਪ੍ਰਤੀ ਜਾਣੂੰ ਕਰਵਾਇਆ ਅਤੇ ਨਗਰ ਕੌਸਲਾਂ ਵਲੋਂ ਕੀਤੇ ਜਾ ਰਹੇ ਜੀਵਾਣੂ ਨਾਸ਼ਕ ਦਵਾਈਆਂ ਬਾਰੇ ਵੀ ਦੱਸਿਆਂ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਸੰਦੀਪ ਕੁਮਾਰ ਏ.ਡੀ.ਸੀ ਜਨਰਲ, ਸ੍ਰੀ ਐਚ.ਐਸ.ਸਰਾ ਏ.ਡੀ.ਸੀ ਡੀ, ਸ੍ਰੀ ਅਮਨਪ੍ਰੀਤ ਸਿੰਘ ਭੱਟੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਹਾਜ਼ਰ ਸਨ।

 

Tags: Ajaib Singh Bhatti , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD