Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਭਰਪੂਰ ਯਤਨ : ਜਸਬੀਰ ਸਿੰਘ ਡਿੰਪਾ

ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ

5 Dariya News

5 Dariya News

5 Dariya News

ਤਰਨ ਤਾਰਨ , 30 Mar 2020

Last updated on: Mar 30, 2020, 00:00 IST

ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਨੂੰ ਰਾਹਤ ਸਮੱਗਰੀ ਤੋਂ ਇਲਾਵਾ ਡਾਕਟਰੀ ਸਹਾਇਤਾ ਅਤੇ ਦਵਾਈਆਂ ਆਦਿ ਪਹੁੰਚਾਉਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਲੋੜਵੰਦ ਵਿਅਕਤੀਆਂ ਲਈ ਭੇਜੇ ਜਾਣ ਵਾਲੀਆਂ ਜ਼ਰੂਰੀ ਵਸਤਾਂ ਦੇ ਟਰੱਕ ਨੂੰ ਰਵਾਨਾ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ  ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸ਼ਲਾਘਾ ਕਰਦਿਆਂ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਕਰੋਨਾ ਵਾਇਰਸ ਵਰਗੇ ਨਾ ਮੁਰਾਦ ਦੁਸ਼ਮਣ ਨਾਲ ਲੜਣ ਲਈ ਸਿਰਫ਼ ਇੱਕੋ-ਇੱਕ ਉਪਾਅ ਹੈ ਕਿ ਲੋਕਾਂ ਦੇ ਆਪਸੀ ਮੇਲ-ਜੋਲ ਨੂੰ ਰੋਕਣਾ ਅਤੇ ਸਿਹਤ ਵਿਭਾਗ ਵਲੋਂ ਦੱਸੇ ਗਏ ਉਪਾਵਾਂ ‘ਤੇ ਅਮਲ ਕਰਨਾ। 

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਕਟਮਈ ਸਮੇਂ ਵਿੱਚ ਲੋਕ ਆਪਣੇ ਘਰਾਂ ਵਿੱਚ  ਹੀ ਰਹਿਣ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।ਉਹਨਾਂ ਜ਼ਿਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਅਕਤੀਆਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਪੂਰਾ ਯਤਨ ਕਰਨ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਇਸ ਸੰਕਟਮਈ ਹਲਾਤਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਜ਼ਖੀਰੇਬਾਜੀ ਜਾਂ ਕਾਲਬਾਜ਼ਾਰੀ ਨਹੀਂ ਕਰਨ ਦਿੱਤੀ ਜਾਵੇਗੀ।ਉਹਨਾਂ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਸੰਕਟਮਈ ਹਲਾਤਾਂ ਵਿੱਚ ਉਹ ਲੋਕਾਂ ਨਾਲ ਹਮਦਰਦੀ ਭਰੇ ਵਤੀਰੇ ਨਾਲ ਪੇਸ਼ ਆਉਣ ਅਤੇ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀਆਂ ਦਾ ਢੁਕਵਾਂ ਪ੍ਰਬੰਧ ਕਰਨ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਕਰਫਿਊ ਦੌਰਾਨ ਲੋੜਵੰਦ ਵਿਅਕਤੀਆਂ ਨੂੰ ਰਾਹਤ ਸਮੱਗਰੀ ਉਹਨਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਟੀਮਾਂ ਬਣਾ ਕੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੀ ਰਾਹਤ  ਸਮੱਗਰੀ ਵੰਡੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਕਰਫਿਊ ਦੌਰਾਨ ਭੁੱਖਮਰੀ ਦਾ ਸ਼ਿਕਾਰ ਨਾ ਹੋ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਵਿੱਤੀ ਤੌਰ ’ਤੇ ਸਮਰੱਥ ਲੋਕਾਂ ਲਈ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾ ਜਾ ਰਹੀਆਂ ਹਨ, ਉੱਥੇ ਜਿਨ੍ਹਾਂ ਦਿਹਾੜੀਦਾਰ ਲੋਕਾਂ ਕੋਲ ਪੈਸੇ ਹੀ ਨਹੀਂ ਹਨ, ਉਨ੍ਹਾਂ ਦੀ ਮੱਦਦ ਲਈ ਇਹ ਰਾਸ਼ਨ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਸ਼ਨ ਕਿੱਟਾਂ ’ਚ ਆਟਾ, ਚਾਵਲ, ਦਾਲਾਂ, ਚੀਨੀ, ਨਮਕ ਤੇ ਚਾਹ ਪੱਤੀ ਆਦਿ ਸਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਗਰੀਬ ਲੋਕਾਂ ਨੂੰ ਕਰਫ਼ਿਊ ਦੌਰਾਨ ਖਾਣਾ ਬਣਾਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।  

 

Tags: Jasbir Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD