Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਮੈਡੀਕਲ, ਚਿੰਤਾ ਅਤੇ ਪਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ 18001804104 ਕੀਤਾ ਜਾਰੀ

5 Dariya News

5 Dariya News

5 Dariya News

ਚੰਡੀਗੜ੍ਹ , 30 Mar 2020

Last updated on: Mar 30, 2020, 00:00 IST

ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ 'ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ  ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।ਇਸ ਮੰਤਵ ਲਈ ਆਈ.ਐਮ.ਸੀ. ਦੁਆਰਾ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ 'ਤੇ ਸਿਖਲਾਈ ਦਿੱਤੀ ਗਈ ਹੈ।ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।ਹੈਲਪਲਾਈਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ 'ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।

ਤਾਲਾਬੰਦੀ  ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਉਸ ਨੇ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਸਮਾਜ ਦੇ ਸਭ ਤੋਂ ਗਰੀਬ ਵਰਗਾਂ ਲਈ ਕਰਫਿਊ ਦੌਰਾਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਤੱਕ ਪਹੁੰਚ ਬਣਾਉਣ ਵਿੱਚ ਇਹ ਤਕਨਾਲੋਜੀ ਬਹੁਤ ਸਹਾਇਤਾ ਕਰੇਗੀ।ਹੈਲਪਲਾਈਨ ਦੇ ਕੰਮਕਾਜ ਬਾਰੇ ਦੱਸਦਿਆਂ, ਉਹਨਾਂ ਕਿਹਾ ਕਿ ਆਉਣ ਵਾਲੀਆਂ ਕਾਲਾਂ ਦਾ ਪਹਿਲਾਂ ਆਈਵੀਆਰ ਰਾਹੀਂ ਜਵਾਬ ਦਿੱਤਾ ਜਾਵੇਗਾ। ਇਹ ਆਈਵੀਆਰ ਲੋੜੀਂਦੀ ਸਹਾਇਤਾ ਦੇ ਅਧਾਰ 'ਤੇ ਕਾਲਾਂ ਨੂੰ ਫਿਲਟਰ ਕਰੇਗਾ ਅਤੇ ਕੋਵਿਡ ਜਾਂ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਡਾਕਟਰੀ ਸਲਾਹ ਦੀ ਲੋੜ ਹੋਣ ਦੇ ਮਾਮਲਿਆਂ ਵਿੱਚ ਵਧੇਰੇ ਜਾਣਕਾਰੀ ਜਿਵੇਂ ਕਿ ਹਾਲ ਹੀ ਵਿੱਚ ਕੀਤੀ ਗਈ ਯਾਤਰਾ ਅਤੇ ਲੱਛਣਾਂ ਸਬੰਧੀ ਜਾਣਕਾਰੀ ਹਾਸਲ ਕਰੇਗਾ। ਇਹ ਜਾਣਕਾਰੀ ਆਈਐਮਏ ਡਾਕਟਰਾਂ ਦੇ ਨੈਟਵਰਕ ਨਾਲ ਸਾਂਝੀ ਕੀਤੀ ਜਾਏਗੀ ਅਤੇ ਨਾਗਰਿਕ ਨੂੰ ਇੱਕ ਰਜਿਸਟਰਡ ਡਾਕਟਰ ਤੋਂ ਕਾਲ-ਬੈਕ ਆਵੇਗੀ ਜੋ ਅੱਗੇ ਮਰੀਜ਼ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਕੇ ਇਲਾਜ, ਸਾਵਧਾਨੀਆਂ ਅਤੇ ਹੋਰ ਸਬੰਧਿਤ ਕਿਰਿਆਵਾਂ ਬਾਰੇ ਸਲਾਹ ਦੇਵੇਗਾ।ਆਈਐਮਏ ਪੰਜਾਬ ਅਧੀਨ ਡਾਕਟਰ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਵੈ-ਸੇਵੀ ਸਹਾਇਤਾ ਕਰਨ ਲਈ ਵਚਨਬੱਧ ਹਨ।ਨਾਗਰਿਕਾਂ ਨੂੰ ਕੋਵਿਡ ਦੇ ਨਾਲ ਨਾਲ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਸਲਾਹ ਦਿੱਤੀ ਜਾਵੇਗੀ ਕਿਉਂਕਿ ਲਾਕਡਾਊਨ ਦੌਰਾਨ ਨਾਗਰਿਕਾਂ ਲਈ ਪੇਸ਼ੇਵਰ ਡਾਕਟਰੀ ਸਲਾਹ ਲੈਣਾ ਅਤੇ ਉਨ੍ਹਾਂ ਤੱਕ ਪਹੁੰਚਣਾ ਮੁਸ਼ਕਲ ਹੋ ਸਕਦਾ ਹੈ। ਆਈਐਮਏ ਪੰਜਾਬ ਦੇ ਪ੍ਰਧਾਨ ਡਾ. ਨਵਜੋਤ ਦਹੀਆ ਨੇ ਕਿਹਾ ਹੈ ਕਿ ਨਾਗਰਿਕਾਂ ਦਰਮਿਆਨ ਡਰ ਨੂੰ ਖ਼ਤਮ ਕਰਨ ਅਤੇ ਉਹਨਾਂ ਨੂੰ ਮਿਆਰੀ ਇਲਾਜ ਤੇ ਡਾਕਟਰੀ ਸਲਾਹ ਮਸ਼ਵਰਾ ਕਰਨ ਲਈ ਆਈਐਮਏ ਸਾਰੇ ਉਪਰਾਲੇ ਕਰੇਗੀ।          

 

Tags: Vinny Mahajan , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD