Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੰਮੂ ਕਸਮੀਰ ਨਿਵਾਸੀ ਕਰੀਬ 600 ਪ੍ਰਵਾਸੀ ਮਜਦੂਰ ਜੋ ਪੰਜਾਬ , ਦਿੱਲੀ , ਹਰਿਆਣਾ, ਰਾਜਸਥਾਨ ਆਦਿ ਤੋਂ ਪਹੁੰਚੇ ਮਾਧੋਪੁਰ(ਪਠਾਨਕੋਟ )

ਜਿਲ੍ਹਾ ਪ੍ਰਸਾਸਨ ਵੱਲੋਂ ਇਨ੍ਹਾਂ ਮਜਦੂਰਾਂ ਦੇ ਠਹਿਰਣ ਦੀ ਅਲੱਗ ਅਲੱਗ ਸਥਾਨਾਂ ਤੇ ਕੀਤੀ ਵਿਵਸਥਾ

5 Dariya News

5 Dariya News

5 Dariya News

ਪਠਾਨਕੋਟ , 31 Mar 2020

Last updated on: Mar 31, 2020, 00:00 IST

ਜਿਲ੍ਹਾ ਪਠਾਨਕੋਟ ਦੇ ਨਾਲ ਲਗਦੀ ਜੰਮੂ ਕਸਮੀਰ ਦੀ ਸਰਹੱਦ ਦੇ ਭਾਰੀ ਸੰਖਿਆ ਵਿੱਚ ਜੰਮੂ ਕਸਮੀਰ ਨਿਵਾਸੀ ਪ੍ਰਵਾਸੀ ਮਜਦੂਰ ਜੋ ਪੰਜਾਬ , ਦਿੱਲੀ , ਹਰਿਆਣਾ, ਰਾਜਸਥਾਨ ਆਦਿ ਚੋ ਕੰਮ ਕਰਦੇ ਹਨ ਵਾਪਿਸ ਆਪਣੇ ਘਰ੍ਹਾਂ ਨੂੰ ਜਾਣ ਲਈ ਪਹੁੰਚ ਰਹੇ ਹਨ। ਇਨ੍ਹਾਂ ਲੋਕਾਂ ਦੀ ਇੱਛਾ ਸੀ ਕਿ ਉਨ੍ਹਾਂ ਨੂੰ ਵਿਵਸਥਾ ਕਰਕੇ ਜੰਮੂ ਕਸਮੀਰ ਵਿੱਚ ਦਾਖਲ ਹੋਣ ਦਿੱਤਾ ਜਾਵੇ ਪਰ ਕਰੋਨਾ ਵਾਈਰਸ ਦੇ ਕਾਰਨ ਜੰਮੂ ਕਸਮੀਰ ਸੂਬੇ ਵੱਲੋਂ ਅਪਣੀ ਸਰਹੱਦ ਸੀਲ ਕਰਨ ਕਰਕੇ ਇਨ੍ਹਾਂ ਪ੍ਰਵਾਸੀ ਮਜਦੂਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।  ਸੋਮਵਾਰ ਰਾਤ ਤੋਂ ਹੁਣ ਤੱਕ ਇਹ ਸੰਖਿਆ ਕਰੀਬ 600 ਤੱਕ ਪਹੁੰਚ ਗਈ ਹੈ ਜਿਲ੍ਹਾ ਪ੍ਰਸਾਸਨ ਵੱਲੋਂ ਇਨ੍ਹਾਂ ਪ੍ਰਵਾਸੀ ਮਜਦੂਰਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾ ਦੇ ਰਹਿਣ ਲਈ ਚਾਰ ਵੱਖ ਵੱਖ ਸਥਾਨਾਂ ਤੇ ਵਿਵਸਥਾ ਕੀਤੀ ਗਈ ਹੈ। ਜਿੱਥੇ ਇਹ ਪ੍ਰਵਾਸੀ ਮਜਦੂਰ ਠਹਿਰਾਏ ਗਏ ਹਨ ਉੱਥੇ ਜਿਲ੍ਹਾ ਪ੍ਰਸਾਸਨ ਵੱਲੋਂ ਭੋਜਨ ਅਤੇ ਸਿਹਤ ਸੁਵਿਧਾ ਦਿੱਤੀ ਜਾ ਰਹੀ ਹੈ।ਜਾਣਕਾਰੀ ਦਿੰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸੋਮਵਾਰ ਰਾਤ ਤੋਂ ਹੀ ਜੋ ਪ੍ਰਵਾਸੀ ਮਜਦੂਰ ਹਨ ਉਹ ਪਠਾਨਕੋਟ ਦੇ ਮਾਧੋਪੁਰ ਇਲਾਕੇ ਵਿੱਚ ਪਹੁੰਚਣਾ ਸੁਰੂ ਹੋ ਗਏ ਸਨ ਪੁਲਿਸ ਅਤੇ ਜਿਲ੍ਹਾ ਅਧਿਕਾਰੀਆਂ ਨੇ ਬਹੁਤ ਮਿਹਨਤ ਕਰਕੇ ਰਾਤ ਨੂੰ ਹੀ ਇਨ੍ਹਾਂ ਲੋਕਾਂ ਲਈ ਠਹਿਰਣ ਦੀ ਵਿਵਸਥਾ ਕੀਤੀ ਅਤੇ ਭੋਜਨ ਖਵਾ ਕੇ ਇਨ੍ਹਾਂ ਨੂੰ ਤਰੁੰਤ ਮੈਡੀਕਲ ਸਹਾਇਤਾ ਉਪਲਬੱਦ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਉਨ੍ਹਾ ਵੱਲੋਂ ਕਰੀਬ 600 ਪ੍ਰਵਾਸੀ ਮਜਦੂਰ ਜੋ ਵੱਖ ਵੱਖ ਸਹਿਰਾਂ ਤੋਂ ਪਠਾਨਕੋਟ ਪਹੁੰਚੇ ਹਨ ਉਨ੍ਹਾਂ ਨੂੰ ਏ.ਸੀ.ਪੀ. ਰਿਜੋਰਟ ਮਾਧੋਪੁਰ, ਕੈਸਵ ਹਾਲ ਅਤੇ ਇਸਰੋ ਰਿਸੋਰਟ ਸੁਜਾਨਪੁਰ ਵਿਖੇ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਦੋਂ ਤੱਕ ਕਰਫਿਓ ਨਹੀਂ ਹਟਾਇਆ ਜਾਂਦਾ ਇਹ ਪ੍ਰਵਾਸੀ ਮਜਦੂਰ ਜਿਲ੍ਹਾ ਪਠਾਨਕੋਟ ਵਿੱਚ ਹੀ ਰਹਿਣਗੇ ਅਤੇ ਇਨ੍ਹਾਂ ਦੇ ਭੋਜਨ, ਰਹਿਣ ਦੀ ਅਤੇ ਸਿਹਤ ਸੁਵਿਧਾ ਦੀ ਵਿਵਸਥਾ ਜਿਲ੍ਹਾ ਪ੍ਰਸਾਸਨ ਵੱਲੋਂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਉਂਣ ਵਾਲੇ ਦਿਨਾਂ ਵਿੱਚ ਅਗਰ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਹੈ ਤਾਂ ਉਨ੍ਹਾ ਵੱਲੋਂ ਪਹਿਲਾ ਤੋਂ ਹੀ ਵਿਵਸਥਾ ਕੀਤੀ ਗਈ ਹੈ ਜਿਸ ਲਈ ਪਠਾਨਕੋਟ ਅੰਮ੍ਰਿਤਸਰ ਰੋਡ ਤੇ ਸਥਿਤ ਸਰਨਾ ਵਿਖੇ ਉਧੇ ਰਿਜੋਰਟ ਅਤੇ ਪੂਜਾ ਰਿਜੋਰਟ ਵਿਖੇ ਪ੍ਰਬੰਧ ਕੀਤੇ ਜਾਣਗੇ। ਇਸ ਕਾਰਜ ਲਈ ਸ਼੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਰੂਰਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD