Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਜ਼ਿਲ੍ਹਾ ਹੈਡਕੁਆਰਟਰ ਨਵਾਂਸ਼ਹਿਰ ਦੀ ਸਬਜ਼ੀ ਮੰਡੀ ’ਚ ਸਬਜ਼ੀਆਂ ਦੇ ਭਾਅ ਅਸਮਾਨੀਂ ਛੂਹਣ ਤੋਂ ਰੋਕਣ ਲਈ ਡਟੇ

ਰੋਜ਼ਾਨਾ ਸਬਜ਼ੀ ਮੰਡੀ ’ਚ ਆ ਕੇ ਸਬਜ਼ੀ ਆੜ੍ਹਤੀਆਂ ਅਤੇ ਸਬਜ਼ੀਫਰੋਸ਼ਾਂ ਦੀ ਕਰ ਰਹੇ ਨੇ ਨਿਗਰਾਨੀ, ਰੋਜ਼ਾਨਾ ਬੋਲੀ ਵੇਲੇ ਕਰਵਾਏ ਜਾ ਰਹੇ ਹਨ ਰੇਟ ਨਿਰਧਾਰਿਤ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) , 31 Mar 2020

Last updated on: Mar 31, 2020, 00:00 IST

ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਤੋਂ ਬਾਅਦ ਸਬਜ਼ੀ ਮੰਡੀ ’ਚ ਸਬਜ਼ੀਆਂ ਦੇ ਭਾਅ ਸਥਿਤ ਰੱਖਣ ਲਈ ਅਧਿਕਾਰੀਆਂ ਦੇ ਨਾਲ-ਨਾਲ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਵੀ ਡਟ ਗਏ ਹਨ।ਪਿਛਲੇ ਕਈ ਦਿਨਾਂ ਤੋਂ ਸ੍ਰੀ ਭਾਨ ਮਜਾਰਾ ਲਗਾਤਾਰ ਜ਼ਿਲ੍ਹਾ ਹੈਡਕੁਆਰਟਰ ਦੀ ਮੁੱਖ ਮੰਡੀ ਨਵਾਂਸ਼ਹਿਰ ਵਿਖੇ ਸਵੇਰੇ ਤੜਕਸਾਰ ਪੁੱਜ ਰਹੇ ਹਨ ਅਤੇ ਸਬਜ਼ੀਆਂ ਦੀ ਬੋਲੀ ਆਪਣੀ ਹਾਜ਼ਰੀ ’ਚ ਕਰਵਾ ਰਹੇ ਹਨ।ਉਨ੍ਹਾਂ ਵੱਲੋਂ ਸਮੂਹ ਆੜ੍ਹਤੀਆਂ ਅਤੇ ਅੱਗੋਂ ਸਬਜ਼ੀਆਂ ਲੈਣ ਵਾਲਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਤ ’ਚ ਸਬਜ਼ੀਆਂ/ਫਲਾਂ ਦੀ ਵਿੱਕਰੀ ਦਾ ਕੁੱਲ ਮੁਨਾਫ਼ਾ 20 ਫ਼ੀਸਦੀ ਤੋਂ ਵਧਣਾ ਨਹੀਂ ਚਾਹੀਦਾ। ਉਨ੍ਹਾਂ ਵੱਲੋਂ ਬਾਕਾਇਦਾ ਆਪਣੂ ਹਾਜ਼ਰੀ ’ਚ ਬੋਲੀ ਕਰਵਾਉਣ ਬਾਅਦ, ਮਾਰਕੀਟ ਕਮੇਟੀ ਦੇ ਸਟਾਫ਼ ਰਾਹੀਂ ਰੇਹੜੀਆਂ ’ਤੇ ਰੋਜ਼ਾਨਾ ਦੇ ਸਬਜ਼ੀਆਂ/ਫਲਾਂ ਦੇ ਰੇਟ ਵੀ ਲਗਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੇ ਸਮੇਂ ਜਦੋਂ ਲੋਕ ਅਤੇ ਸੰਸਥਾਂਵਾਂ ਆਪਣੇ ਪੱਧਰ ’ਤੇ ਲੋੜਵੰਦ ਲੋਕਾਂ ਲਈ ਦਾਨ ਕਰ ਰਹੇ ਹਨ ਤਾਂ ਅਜਿਹੇ ਸਮੇਂ ’ਚ ਉਨ੍ਹਾਂ ਦੀ ਸਬਜ਼ੀਆਂ ਜਾਂ ਜ਼ਰੂਰੀ ਵਸਤਾਂ ਦੇ ਨਾਮ ’ਤੇ ਲੁੱਟ ਕਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ। ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਇਨ੍ਹਾਂ ਦੀ ਬਾਕਾਇਦਾ ਚੈਕਿੰਗ ਕਰਨ ਅਤੇ ਕਸੂਰਵਾਰ ਪਾਏ ਜਾਣ ’ਤੇ ਲਾਇਸੰਸ ਕੈਂਸਲ ਕਰਨ ਸਮੇਤ ਕੋਈ ਵੀ ਕਾਰਵਾਈ ਤੁਰੰਤ ਅਮਲ ’ਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਦੂਜੇ ਪਾਸੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਕਲ੍ਹ ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਨੂੰ ਸਬਜ਼ੀਆਂ ਦੇ ਅਸਮਾਨੀਂ ਚੜ੍ਹੇ ਭਾਅ ਨੂੰ ਥੱਲੇ ਲੈ ਕੇ ਆਉਣ ਅਤੇ ਮੰਡੀਆਂ ’ਚੋਂ ਨਿਕਲਦੀਆਂ ਰੇਹੜੀਆਂ ’ਤੇ ਭਾਅ ਦੀ ਸੂਚੀ ਚਿਪਕਾਉਣ ਦੇ ਹੁਕਮਾਂ ’ਤੇ ਅੱਜ ਤੋਂ ਅਮਲ ਸ਼ੁਰੂ ਹੋ ਗਿਆ ਹੈ। ਸ੍ਰੀ ਕੈਲੇ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਿੰਨਾਂ ਮਾਰਕੀਟ ਕਮੇਟੀਆਂ ਦੇ ਸਟਾਫ਼ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਸਖਤੀ ਨਾਲ ਅਮਲ ਕਰਨ ਦੀ ਹਦਾਇਤ ਕੀਤੀ ਸੀ ਅਤੇ ਅੱਜ ਤੋਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਸਬਜ਼ੀ ਵੇਚਣ ਵਾਲੀਆਂ ਰੇਹੜੀਆਂ ’ਤੇ ਭਾਅ ਦੀ ਸੂਚੀ ਲਾ ਦਿੱਤੀ ਗਈ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD