Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਨਯਾਗਾਓਂ ਨਿਵਾਸੀ ਦੀ ਕੋਰੋਨਾ ਵਾਇਰਸ ਨਾਲ ਮੌਤ , ਮ੍ਰਿਤਕ ਵਿਅਕਤੀ ਦੇ ਸੰਪਰਕ ਆਏ 31 ਵਿਅਕਤੀਆਂ ਨੂੰ ਘਰ ਵਿੱਚ ਕੀਤਾ ਕੁਆਰੰਟਾਈਨ

ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਸੂਬੇ ਦੇ ਨਿਵਾਸੀਆਂ ਨੂੰ ਘਰ ਵਿੱਚ ਅਲੱਗ ਰੱਖਿਆ ਜਾਵੇਗਾ ਜੇਕਰ ਕੋਰੋਨਾ ਵਾਇਰਸ ਦੇ ਲੱਛਣ ਨਾ ਪਾਏ ਗਏ

5 Dariya News

5 Dariya News

5 Dariya News

ਐਸ ਏ ਐਸ ਨਗਰ , 31 Mar 2020

Last updated on: Mar 31, 2020, 00:00 IST

ਸੋਮਵਾਰ ਨੂੰ ਨਯਾਗਾਓਂ ਨਿਵਾਸੀ ਇੱਕ 65 ਸਾਲਾ ਓਮ ਪ੍ਰਕਾਸ਼ ਨਾਮੀ ਜਿਸ ਨੂੰ ਵਿਅਕਤੀ ਨੂੰ ਕੋਰੋਨਾਵਾਇਰਸ ਪਾਜ਼ੇਟਿਵ ਪਾਇਆ ਗਿਆ ਸੀ, ਦੀ ਅੱਜ ਮੌਤ ਹੋ ਗਈ। ਜਿਕਰਯੋਗ ਹੈ ਕਿ ਉਸਦਾ ਇਲਾਜ ਪੀਜੀਆਈ ਵਿਖੇ ਚੱਲ ਰਿਹਾ ਸੀ। ਉਸ ਦੇ ਸੰਪਰਕ ਵਿੱਚ ਆਉਣ ਵਾਲੇ 31 ਵਿਅਕਤੀਆਂ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਘਰੇਲੂ ਕੁਆਰੰਟੀਨ ਹੇਠ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਸੋਮਵਾਰ ਨੂੰ ਕੋਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਸੈਕਟਰ -30 ਬੀ ਚੰਡੀਗੜ੍ਹ ਦੇ ਵਸਨੀਕ ਦੇ ਸੰਪਰਕ ਵਿੱਚ ਆਏ ਮੁਹਾਲੀ ਦੇ ਵਸਨੀਕ 18 ਵਿਅਕਤੀਆਂ ਨੂੰ ਵੀ ਘਰ ਵਿੱਚ ਅਲੱਗ ਰੱਖਿਆ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਬਿਮਾਰੀ ਨੂੰ ਰੋਕਣ, ਇਸ ਦੀ ਲੜੀ ਨੂੰ ਤੋੜਨ ਅਤੇ ਇਸ ਤਰ੍ਹਾਂ ਇਸ ਨੂੰ ਨਵੇਂ ਖੇਤਰਾਂ ਵਿੱਚ ਫੈਲਣ ਤੋਂ ਰੋਕਣ ਵੱਲ ਕੇਂਦਰਤ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਮਹਾਂਮਾਰੀ ਬਿਮਾਰੀ ਐਕਟ 1897 ਅਧੀਨ ਬਣਾਏ ਗਏ ਨਿਯਮਾਂ ਦੇ ਤਹਿਤ, ਉਹ ਵਿਅਕਤੀ, ਜੋ ਪੰਜਾਬ ਦੇ ਵਸਨੀਕ ਹਨ ਅਤੇ ਦੂਜੇ ਸੂਬਿਆਂ ਤੋਂ ਪੰਜਾਬ ਆਏ, ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜੇ ਉਹਨਾਂ ਵਿੱਚ ਲੱਛਣ ਨਾ ਪਾਏ ਗਏ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਘਰ ਵਿੱਚ ਅਲੱਗ ਰੱਖਿਆ ਜਾਵੇਗਾ, ਸਮੇਤ ਉਨ੍ਹਾਂ ਵਿਅਕਤੀਆਂ ਦੇ ਜੋ ਕਿ ਉਸ ਘਰ ਵਿੱਚ ਰਹਿੰਦੇ ਹਨ ਜਿੱਥੇ ਅਜਿਹੇ ਵਿਅਕਤੀ ਨੂੰ ਰੱਖਿਆ ਗਿਆ ਹੈ। ਜੇਕਰ ਉਹਨਾਂ ਵਿੱਚ ਲੱਛਣ ਪਾਏ ਜਾਂਦੇ ਹਨ, ਤਾਂ ਸਰਕਾਰੀ ਸਹੂਲਤਾਂ ਵਿੱਚ ਟੈਸਟ ਕੀਤੇ ਜਾਣਗੇ ਅਤੇ ਸਿਹਤ ਵਿਭਾਗ ਦੇ ਅਜਿਹੇ ਵਿਅਕਤੀਆਂ ਦੇ ਪ੍ਰਬੰਧਨ ਲਈ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਲਾਵਾ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਲੋਕਾਂ ਨੂੰ ਪ੍ਰਮਾਣਿਕ ਜਾਣਕਾਰੀ ਲਈ 'ਮੁਹਾਲੀ ਪ੍ਰਸ਼ਾਸਨ' ਦੇ ਫੇਸਬੁੱਕ ਪੇਜ ‘ਤੇ ਜਾਣ ਲਈ ਵੀ ਅਪੀਲ ਕੀਤੀ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD