Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਕੋਵਿਡ-19 : ਦਿਹਾਤੀ ਖੇਤਰਾਂ ਵਿੱਚ ਜਾਗਰੂਕਤਾ ਅਤੇ ਹਦਾਇਤਾਂ ਪਾਲਣ ਕਰਾਉਣ ਦੀ ਜਿੰਮੇਵਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸੰਭਾਲੀ

ਪਿੰਡਾਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਜ਼ੋਰਾਂ 'ਤੇ, ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਵੈਰੀਫਾਈ

5 Dariya News

5 Dariya News

5 Dariya News

ਰਾਏਕੋਟ/ਲੁਧਿਆਣਾ , 31 Mar 2020

ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼ਹਿਰੀ ਖੇਤਰਾਂ ਵਿੱਚ ਇਸ ਕੰਮ ਲਈ ਪ੍ਰਸਾਸ਼ਨ ਦਾ ਸਾਥ ਦੇਣ ਲਈ ਕਈ ਗੈਰ ਸਰਕਾਰੀ ਸੰਸਥਾਵਾਂ ਅਤੇ ਜਥੇਬੰਦੀਆਂ ਕੰਮ ਕਰ ਰਹੀਆਂ ਹਨ, ਉਥੇ ਹੀ ਦਿਹਾਤੀ ਖੇਤਰਾਂ ਦੀ ਜਿੰਮੇਵਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਲਈ ਗਈ ਹੈ।ਇਸ ਸੰਬੰਧੀ ਅੱਜ ਦਿਹਾਤੀ ਖੇਤਰਾਂ ਦਾ ਦੌਰਾ ਕਰਨ 'ਤੇ ਦੇਖਿਆ ਕਿ ਵਿਭਾਗ ਵੱਲੋਂ ਪੂਰੇ ਇਲਾਕਿਆਂ ਵਿੱਚ ਕੈਮੀਕਲ ਸੋਡੀਅਮ ਹਾਈਪੋਕਲੋਰਾਈਟ ਦੀ ਪਿੰਡਾਂ ਵਿੱਚ ਵੰਡ ਕੀਤੀ ਜਾ ਰਹੀ ਹੈ ਅਤੇ ਛਿੜਕਾਅ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਇੱਕ ਹੋਰ ਅਹਿਮ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਵੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰਾਂ ਦੇ ਅੱਗੇ ਸਰਕਾਰ  ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਸਟੀਕਰ ਵੀ ਚਸਪਾ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਇਹਨਾਂ ਬਾਹਰੋ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦਿੱਤਾ ਜਾਵੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਏਕੋਟ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਲੁਧਿਆਣਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ ਜੋ ਦਿਹਾੜੀਦਾਰ ਗਰੀਬ ਤਬਕੇ ਦੇ ਲੋਕ ਹਨ, ਉਹਨਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ। ਲੌਕਡਾਊਨ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੰਨਦਿਆਂ ਆਪਣੀਆਂ ਦੁਕਾਨਾਂ ਨਾ ਖੋਲ੍ਹਣ ਅਤੇ ਲੋਕਾਂ ਨੂੰ ਇਕੱਠੇ ਨਾ ਹੋਣ ਦੇਣ। ਲੋਕਾਂ ਨੂੰ ਸਮਾਜਿਕ ਦੂਰੀ (ਸੋਸ਼ਲ ਡਿਸਟੈਂਸਿੰਗ) ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਅਤੇ ਪੰਚਾਇਤਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾ ਰਿਹਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD