Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਸਟਾਫ, ਡਾਕਟਰਾਂ, ਮਰੀਜ਼ਾਂ ਨੂੰ ਕਰਫਿਊ ਪਾਸ ਦੀ ਕੋਈ ਲੋੜ ਨਹੀਂ

ਬੈਂਕ/ਏ.ਟੀ.ਐਮਜ਼ ਨੂੰ ਪੂਰਾ ਹਫਤਾ ਚਲਾਉਣ ਦੀ ਆਗਿਆ ਦਿੱਤੀ, ਪੋਸਟਲ ਤੇ ਕੋਰੀਅਰ ਸੇਵਾਵਾਂ ਹੁਣ ਕਰਫਿਊ ਬੰਦਸ਼ਾਂ ਤੋਂ ਹਟਾਈਆਂ

5 Dariya News

5 Dariya News

5 Dariya News

ਚੰਡੀਗੜ੍ਹ , 31 Mar 2020

Last updated on: Mar 31, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਕਰਫਿਊ ਵਿੱਚ ਕੀਤੇ ਵਾਧੇ ਦੀ ਰੌਸ਼ਨੀ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨਵੀਂ ਹਦਾਇਤਾਂ ਵਿੱਚ ਹੁਣ ਸੂਬੇ ਵਿੱਚ ਸਿਹਤ ਵਿਭਾਗ ਸਟਾਫ, ਡਾਕਟਰਾਂ ਤੇ ਰੈਗੂਲਰ ਮਰੀਜ਼ਾਂ ਨੂੰ ਕਰਫਿਊ ਪਾਸ ਦੀ ਕੋਈ ਲੋੜ ਨਹੀਂ ਜਦੋਂ ਕਿ ਬੈਂਕਾਂ/ਏ.ਟੀ.ਐਮਜ਼ ਨੂੰ ਵੀ ਸਾਰਾ ਹਫਤਾ ਖੁੱਲ੍ਹੇ ਰਹਿਣ ਦੀ ਇਜ਼ਾਜਤ ਹੋਵੇਗੀ ਬਸ਼ਰਤੇ ਕਿ ਕੋਵਿਡ-19 ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਮੰਤਰੀਆਂ ਦੇ ਸਮੂਹ ਨਾਲ ਕੋਵਿਡ-19 ਤਿਆਰੀਆਂ ਦੀ ਸਮੀਖਿਆ ਤੋਂ ਬਾਅਦ ਗ੍ਰਹਿ ਵਿਭਾਗ ਵੱਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਹਦਾਇਤਾਂ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਜਾਰੀ ਕੀਤੀਆਂ ਗਈਆਂ ਹਨ।ਨਵੀਆਂ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟਜ਼ ਨੂੰ ਰਸਮੀ ਤੌਰ 'ਤੇ ਕਰਫਿਊ 31 ਮਾਰਚ 2020 ਤੋਂ 14 ਅਪਰੈਲ 2020 ਤੱਕ ਵਧਾਉਣ ਲਈ ਦੱਸ ਦਿੱਤਾ ਹੈ। ਪਹਿਲਾਂ ਤੋਂ ਹੀ ਦਿੱਤੀਆਂ ਛੋਟਾਂ ਦੇ ਜਾਰੀ ਰਹਿਣ ਤੋਂ ਇਲਾਵਾ ਡਾਕ ਦਫਤਰਾਂ ਤੇ ਕੋਰੀਅਰ ਸੇਵਾਵਾਂ ਨੂੰ ਵੀ ਨਵੀਆਂ ਹਦਾਇਤਾਂ ਅਨੁਸਾਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਬੈਂਕ ਤੇ ਏ.ਟੀ.ਐਮਜ਼ ਨੂੰ ਪੂਰਾ ਹਫਤਾ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਹਫਤੇ ਵਿੱਚ ਦੋ ਦਿਨ ਦੀ ਆਗਿਆ ਦਿੱਤੀ ਗਈ ਸੀ ਬਸ਼ਰਤੇ ਕਿ ਉਥੇ ਸਮਾਜਿਕ ਵਿੱਥ ਸਣੇ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਕਰਮਚਾਰੀਆਂ ਨੂੰ ਹੁਣ ਆਪੋ-ਆਪਣੇ ਵਿਭਾਗਾਂ ਵੱਲੋਂ ਜਾਰੀ ਸ਼ਨਾਖਤੀ ਕਾਰਡਾਂ ਰਾਹੀਂ ਕੰਮ ਕਰਨ ਦੀ ਆਗਿਆ ਹੋਵੇਗੀ, ਇਸ ਲਈ ਉਨ੍ਹਾਂ ਨੂੰ ਵੱਖਰੇ ਕਰਫਿਊ ਪਾਸ ਦੀ ਕੋਈ ਲੋੜ ਨਹੀਂ ਹੋਵੇਗੀ।

ਇਸੇ ਤਰ੍ਹਾਂ ਪ੍ਰਾਈਵੇਟ ਹਸਪਤਾਲਾਂ/ਨਰਸਿੰਗ ਹੋਮਜ਼/ਜਾਂਚ ਲੈਬਾਰਟਰੀਆਂ ਦੇ ਡਾਕਟਰਾਂ ਨੂੰ ਕਰਫਿਊ ਪਾਸ ਤੋਂ ਬਿਨਾਂ ਪੰਜਾਬ ਮੈਡੀਕਲ/ਡੈਂਟਲ ਕੌਂਸਲ ਜਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਫੋਟੋ ਸ਼ਨਾਖਤੀ ਕਾਰਡ ਦੇ ਆਧਾਰ 'ਤੇ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਪ੍ਰਾਈਵੇਟ ਨਰਸਿੰਗ ਹੋਮਜ਼ ਦੇ ਹੋਰ ਮੁਲਾਜ਼ਮਾਂ ਨੂੰ ਸਬੰਧਤ ਹਸਪਤਾਲ ਦੇ ਪ੍ਰਸ਼ਾਸਨ ਦੀ ਅਪੀਲ 'ਤੇ ਪਾਸ ਜਾਰੀ ਕੀਤੇ ਜਾਣਗੇ।ਇਸੇ ਤਰ੍ਹਾਂ ਮਰੀਜ਼ਾਂ ਨੂੰ ਹਸਪਤਾਲ ਅਤੇ ਨਰਸਿੰਗ ਹੋਮਜ਼ ਵੱਲੋਂ ਜਾਰੀ ਕੀਤੇ ਮਰੀਜ ਕਾਰਡ/ਦਵਾਈਆਂ ਵਾਲੀ ਸਲਿੱਪਾਂ ਦੇ ਆਧਾਰ 'ਤੇ ਪ੍ਰਾਈਵੇਟ ਹਸਪਤਾਲਾਂ, ਨਰਸਿੰਗ ਹੋਮਜ਼ ਅਤੇ ਜਾਂਚ ਲੈਬਾਰਟਰੀਆਂ ਸਮੇਤ ਸਾਰੇ ਹਸਪਤਾਲਾਂ ਵਿਖੇ ਜਾਣ ਦੀ ਇਜਾਜ਼ਤ ਹੋਵੇਗੀ। ਨਵੇਂ ਮਰੀਜ਼ਾਂ ਨੂੰ ਈ-ਪਾਸ ਰਾਹੀਂ ਹੀ ਜਾਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਗੰਭੀਰ ਮਰੀਜ਼ਾਂ ਨੂੰ ਬਿਨਾਂ ਕਿਸੇ ਪਾਸ ਜਾਂ ਕਾਰਡ ਰਾਹੀਂ ਹਸਪਤਾਲ ਜਾਣ ਦੀ ਆਗਿਆ ਹੋਵੇਗੀ।ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਓਟ/ਨਸ਼ਾ ਛੁਡਾਊਂ ਕੇਂਦਰਾਂ ਵੱਲੋਂ ਜਾਰੀ ਕੀਤੀ ਦਵਾਈ ਵਾਲੀ ਪਰਚੀ/ਕਾਰਡ ਦੇ ਆਧਾਰ 'ਤੇ ਇਨ੍ਹਾਂ ਕੇਂਦਰਾਂ ਵਿੱਚ ਜਾਣ ਦੀ ਇਜਾਜ਼ਤ ਹੋਵੇਗੀ।ਜ਼ਿਲ੍ਹਾ ਅਥਾਰਟੀਆਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਲਈ ਨਿਰਧਾਰਤ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਾਹਰੀ ਸੂਬਿਆਂ ਤੋਂ ਦਾਖਲ ਹੋਣ ਕਿਸੇ ਵੀ ਵਿਅਕਤੀ ਨੂੰ ਵੀ ਲੱਛਣ ਨਾ ਹੋਣ ਦੀ ਸੂਰਤ ਵਿੱਚ ਘਰ 'ਚ ਇਕਾਂਤਵਾਸ ਹੋਣ ਦੀ ਲੋੜ ਹੋਵੇਗੀ ਅਤੇ ਲੱਛਣ ਹੋਣ ਦੀ ਸੂਰਤ ਵਿੱਚ ਹਸਪਤਾਲ ਵਿੱਚ ਇਕਾਂਤਵਾਸ ਜਾਂ ਫਿਰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਜਾਵੇਗਾ।

 

Tags: Spokesman Punjab Govt , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD