Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਹਿਰ ਪਠਾਨਕੋਟ ਅਤੇ ਜਿਲ੍ਹਾ ਪਠਾਨਕੋਟ ਦੇ ਕਰੀਬ 421 ਪਿੰਡਾਂ ਵਿੱਚ ਸੈਨੇਟਾਈਜ ਦਾ ਕੰਮ ਮੁਕੰਮਲ

ਪਿੰਡਾਂ ਵਿੱਚ ਸਾਫ ਸਫਾਈ ਰੱਖੀ ਜਾਵੇ ਬਰਕਰਾਰ : ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਪਠਾਨਕੋਟ , 01 Apr 2020

Last updated on: Apr 01, 2020, 00:00 IST

ਜਿੱਥੇ ਕਾਰਪੋਰੇਸਨ ਵੱਲੋਂ ਪਠਾਨਕੋਟ ਦੀਆਂ ਜਨਤਕ ਥਾਵਾਂ ਅਤੇ ਵਾਰਡਾਂ ਵਿੱਚ ਸਪ੍ਰੇ ਕੀਤੀ ਜਾ ਰਹੀ ਹੈ ਅਤੇ ਸਹਿਰ ਨੂੰ ਸੈਨੀਟਾਈਜ ਕੀਤਾ ਜਾ ਰਿਹਾ ਹੈ ਇਸੇ ਹੀ ਤਰ੍ਹਾ ਤੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਦੀ ਨਿਗਰਾਨੀ ਵਿੱਚ ਜਿਲ੍ਹਾ ਪਠਾਨਕੋਟ ਦੇ 421 ਪਿੰਡਾਂ ਵਿੱਚ ਸਪ੍ਰੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਕਰੀਬ 17 ਹਜਾਰ ਕੀਟਨਾਸ਼ਕ ਸਪ੍ਰੇ ਦੀ ਦਵਾਈ ਭੇਜੀ ਗਈ ਸੀ , ਜਿਸ ਨਾਲ ਜਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਨੂੰ ਸਪ੍ਰੇ ਕਰ ਕੇ ਕੀਟਾਣੂ ਮੁਕਤ ਬਣਾਇਆ ਗਿਆ ਹੈ।ਜਾਣਕਾਰੀ ਦਿੰਦਿਆਂ ਸ. ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਵਿਚ ਕੀਟਨਾਸ਼ਕ ਸਪ੍ਰੈਅ ਦਾ ਛਿੜਕਾਅ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਾਰੇ ਬੀਡੀਪੀਓਜ ਨੇ ਆਪਣੇ-ਆਪਣੇ ਏਰੀਏ ਦੇ ਪਿੰਡਾਂ ਵਿਚ ਪੰਚਾਇਤਾਂ ਦੀ ਮਦਦ ਨਾਲ ਕੀਟਨਾਸ਼ਕ ਸਪ੍ਰੈਅ ਦਾ ਛਿੜਕਾਅ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸਾਂ ਤਹਿਤ ਸਾਰੇ ਪਿੰਡਾਂ ਵਿਚ ਸਪ੍ਰੈਅ ਕੀਤਾ ਗਿਆ ਹੈ ਤਾਂ ਜੋ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਨੂੰ ਵੀ ਕੀਟਾਣੂ ਮੁਕਤ  ਕੀਤਾ ਜਾ ਸਕੇ। ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਗਲੀ-ਗਲੀ ਅਤੇ ਸਾਰੀਆਂ ਥਾਵਾਂ, ਪਾਰਕਾਂ, ਛੱਪੜਾਂ ਅਤੇ ਆਲੇ-ਦੁਆਲੇ ਸਪ੍ਰੈਅ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪ੍ਰੈਅ ਪਿੰਡ ਨੂੰ ਰੋਗ ਮੁਕਤ ਕਰਨ ਦੀ ਦਿਸ਼ਾ ਵਿਚ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸੇ ਨੂੰ ਲੈ ਕੇ ਪੰਚਾਇਤ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ  ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਹਿਰ ਸਹਿਰ ਅਤੇ ਪਿੰਡ ਪਿੰਡ ਸੈਨਾਟਾਈਜ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅਤੇ ਸਹਿਰਾਂ ਦੇ ਲੋਕਾਂ ਅੱਗੇ ਅਪੀਲ ਹੈ ਕਿ ਜਿਲ੍ਹਾ ਪ੍ਰਸਾਸਨ ਵੱਲਂੋ ਸਾਫ ਸਫਾਈ ਨੂੰ ਲੈ ਕੇ ਜੋ ਕਾਰਜ ਕੀਤੇ ਹਨ ਉਨ੍ਹਾਂ ਕਾਰਜਾਂ ਨੂੰ ਬਰਕਰਾਰ ਰੱਖਣਾ ਹਰੇਕ ਨਾਗਰਿਕ ਦਾ ਫਰਜ ਹੈ। ਅਗਰ ਅਸੀਂ ਬੀਮਾਰੀ ਤੋਂ ਬਚਨਾ ਹੈ ਤਾਂ ਸਾਨੂੰ ਅਪਣੇ ਘਰ੍ਹਾਂ ਵਿੱਚ ਅਤੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਬਹੁਤ ਜਰੂਰੀ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD