Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਯੋਜਨਾਬੰਦ ਤਰੀਕੇ ਨਾਲ ਵੰਡਿਆ ਜਾਵੇ ਰਾਸ਼ਨ ਅਤੇ ਕੁਕਡ ਫੂਡ - ਡਿਪਟੀ ਕਮਿਸ਼ਨਰ

ਕਿਸੇ ਤਰ੍ਹਾਂ ਦੇ ਵਿਸਾਖੀ ਮੇਲੇ ਵਿੱਚ ਸ਼ਾਮਿਲ ਹੋਣ ਦੀ ਨਹੀਂ ਹੋਵੇਗੀ ਇਜ਼ਾਜ਼ਤ, 03 ਅਪ੍ਰੈਲ ਨੂੰ ਖੁਲਣਗੇ ਬੈਂਕ

5 Dariya News

5 Dariya News

5 Dariya News

ਰੂਪਨਗਰ , 02 Apr 2020

Last updated on: Apr 02, 2020, 00:00 IST

ਕਰੋਨਾ ਵਾਇਰਸ ਬਿਮਾਰੀ ਦੇ ਮੱਦੇਨਜਰ ਵੰਡਿਆ ਜਾਣ ਵਾਲਾ ਰਾਸ਼ਨ ਐਸ.ਡੀ.ਐਮ. ਦੀ ਨਿਗਰਾਨੀ ਹੇਠ   ਯੋਜਨਾਬੰਦ ਤਰੀਕੇ ਦੇ ਨਾਲ ਵੰਡਿਆ ਜਾਵੇ ਤਾਂ ਕਿ ਕੋਈ ਵੀ ਜ਼ਰੂਰਤਮੰਦ ਰਾਸ਼ਨ ਤੋਂ ਵਾਝਾਂ ਨਾ ਰਹੇ ਅਤੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਵੰਡੇ ਗਏ ਰਾਸ਼ਨ ਵਾਰ ਵਾਰ ਇੱਕੋ ਘਰਾਂ ਵਿੱਚ ਹੀ ਨਾ ਪਹੁੰਚੇ । ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਸਮੂਹ ਐਸ.ਡੀ.ਐਮਜ਼ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਲੈਣ ਦੌਰਾਨ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਹਰ ਇੱਕ ਰਾਸ਼ਨ ਐਸ.ਡੀ.ਐਮਜ਼ ਦੀ ਨਿਗਰਾਨੀ ਦੇ ਵਿੱਚ ਵੰਡਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਵੇਂ ਕਿ ਤਾਪਮਾਨ ਵੱਧ ਰਿਹਾ ਹੈ ਕੁੱਕਡ ਫੂਡ ਚੰਗੀ ਤਰ੍ਹਾਂ ਚੈੱਕ ਕਰ ਕੇ ਵੰਡਿਆ ਜਾਵੇ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਘੱਟੋਂ ਘੱਟ ਇੱਕ ਹਫਤੇ ਦਾ ਰਾਸ਼ਨ 10 ਕਿਲੋ ਆਟਾ, 1 ਕਿਲੋ ਆਲੂ ਪਿਆਜ਼, ਦਾਲਾਂ ਅਤੇ ਹੋਰ ਜਰੂਰੀ ਸਮਾਨ ਵੰਡਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ 02 ਤਰ੍ਹਾਂ ਦੇ ਪਰਵਾਸੀ ਮਜ਼ਦੂਰ ਅਤੇ ਲੇਬਰ ਜ਼ਿਲ੍ਹੇ ਵਿੱਚ ਰਹਿ ਰਹੇ ਹਨ। ਇੱਕ ਉਹ ਹਨ ਜ਼ੋ ਪਹਿਲਾਂ ਤੋਂ ਇੱਥੇ ਰਹਿੰਦੇ ਹਨ ਅਤੇ ਕੰਮਕਾਜ ਕਰ ਕੇ ਆਪਣਾ ਗੁਜ਼ਾਰਾ ਕਰਦੇ ਸਨ। ਦੂਸਰੀ ਉਹ ਲੇਬਰ ਹੈ ਜ਼ੋ ਪਿੱਛਲੇ ਦਿਨਾਂ ਦੌਰਾਨ ਕੰਮ ਦੀ ਤਲਾਸ਼ ਵਿੱਚ ਆਏ ਸਨ। ਇਸ ਲਈ ਜਿਹੜੀ ਪਹਿਲਾਂ ਤੋਂ ਇੱਥੇ ਪਰਵਾਸੀ ਲੇਬਰ ਰਹਿ ਰਹੀ ਹੈ। ਉਨ੍ਹਾਂ ਕੋਲ ਖਾਣਾ ਬਨਾਉਣ ਲਈ ਸਮਾਨ ਹੈ । ਉਨ੍ਹਾਂ ਡਰਾਈ ਰਾਸ਼ਨ ਵੰਡਿਆ ਜਾਵੇ। ਜਿਹੜੇ ਪਿਛਲੇ ਦਿਨਾਂ ਦੌਰਾਨ ਆਏ ਹਨ। ਉਨ੍ਹਾਂ ਨੂੰ ਕੋਲ ਖਾਣਾ ਬਣਾਉਣ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਨੂੰ ਕੁਕਡ ਫੂਡ(ਬਣਿਆ ਖਾਣਾ) ਮੁਹੱਈਆ ਕਰਵਾਇਆ ਜਾਵੇ। 

ਉਨ੍ਹਾਂ ਨੇ ਕਿਹਾ ਕਿ ਨੀਲੇ ਕਾਰਡ ਧਾਰਕਾਂ ਨੂੰ ਇੱਕਠਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪਿੰਡ ਵਾਸੀਆਂ ਨੇ ਖੁਦ ਨੂੰ ਇਕਾਂਤਵਾਸ ਰੱਖਿਆ ਹੋਇਆ ਹੈ। ਅਜਿਹੇ ਪਿੰਡਾਂ ਵਿੱਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਜਰੂਰੀ ਵਸਤੂਆਂ ਦੀ ਸਪਲਾਈ ਕਰਨ ਵਾਲਿਆਂ ਨੂੰ ਨਾ ਰੋਕਿਆ ਜਾਵੇ ਤਾਂ ਕਿ ਪਿੰਡ ਵਾਸੀਆਂ ਨੂੰ ਮੈਡੀਕਲ ਸਬੰਧੀ ਹਰ ਸਹੂਲਤ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੇ ਵਿਸਾਖੀ ਮੇਲੇ ਵਿੱਚ ਲੋਕਾਂ ਵੱਲੋਂ ਸ਼ਿਰਕਤ ਨਾ ਕੀਤੀ ਜਾਵੇ। ਜ਼ਿਲ੍ਹੇ ਵਿਚ ਮੇਲਿਆਂ ਵਿੱਚ ਨਾ ਜਾਣ ਲਈ ਪੂਰੀ ਤਰ੍ਹਾਂ ਨਾਲ ਸਖਤੀ ਵਰਤੀ ਜਾਵੇ ਅਤੇ ਟਰਾਲੀਆਂ ਅਤੇ ਹੋਰ ਵਾਹਨਾ ਤੇ ਪੂਰੀ ਤਰ੍ਹਾਂ ਨਾਲ ਨਾਕੇ ਲਗਾ ਕੇ ਰੋਕ ਲਗਾਈ ਜਾਵੇ।ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਕਣਕ ਦੀ ਕਟਾਈ ਕੰਬਾਇਨਾਂ ਦੀ ਰਿਪੇਅਰ ਅਤੇ ਹੋਰ ਜਰੂਰੀ ਕੰਮ ਕਰਨ ਲਈ ਯੋਜਨਾਂ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 03 ਅਪੈ੍ਰਲ ਨੂੰ 11 ਤੋਂ 02 ਵਜੇ ਤੱਕ ਬੈਂਕ ਖੁੱਲੇ ਰਹਿਣਗੇ ਪਰ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਬੈਂਕਾਂ ਵਿੱਚ ਸ਼ੋਸ਼ਲ ਡਿਸਟੈਂਸ ਨੂੰ ਮੈਨਟੇਨ ਕੀਤਾ ਜਾਵੇ। ਇਸ ਦੇ ਲਈ ਪਿੰਡ ਦੇ ਨੌਜਵਾਨ ਅਤੇ ਵਲੰਟੀਅਰਸ ਦੀ ਸਹਾਇਤਾ ਲਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੇ ਲਈ ਪ੍ਰ੍ਰਈਮਰੀ ਅਤੇ ਹਾਇਰ ਸਕੂਲਾਂ ਨੂੰ ਕੁਆਰਨਟਾਇਨ ਸੈਂਟਰ ਵਜੋਂ ਇਸਤੇਮਾਲ ਕੀਤਾ ਜਾ ਸਕਦਾ ਹੈ। ਪਰ ਇਨ੍ਹਾਂ ਦੇ ਵਿੱਚ ਵਾਸ਼ਰੂਮ ਅਤੇ ਬਿਜ਼ਲੀ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫਿਊ ਦੇ ਨਿਯਮਾਂ ਦਾ ਪਾਲਣਾ ਕੀਤਾ ਜਾਵੇ ਅਤੇ ਕਿਸੇ ਤਰ੍ਹਾਂ ਦੀ ਭੀੜ ਜਾਂ ਇੱਕਠ ਨਾ ਕੀਤਾ ਜਾਵੇ।

 

Tags: DC Ropar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD