Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਫਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਮੈਡੀਕਲ ਚੈਕਅੱਪ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਮੁਲਾਜ਼ਮਾਂ ਨੂੰ ਵੰਡੇ ਫਲਾਂ ਦੇ ਪੈਕੇਟ

5 Dariya News

5 Dariya News

5 Dariya News

ਮਾਨਸਾ , 02 Apr 2020

Last updated on: Apr 02, 2020, 00:00 IST

ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਿਛਲੇ ਤਿੰਨ ਹਫ਼ਤਿਆਂ ਤੋਂ ਸੂਬੇ ਅੰਦਰ ਕਰਫਿਊ ਲੱਗਾ ਹੋਇਆ ਹੈ ਅਤੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਤੇ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ਅੰਦਰ 100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਅੱਜ ਕਰਫਿਊ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ ਅਤੇ ਉਨ੍ਹਾਂ ਨੂੰ ਫਲ ਪ੍ਰਦਾਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨ੍ਹਾਂ ਇਨ੍ਹਾਂ ਵੱਲੋਂ ਦਿਨ-ਰਾਤ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਅਤੇ ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਲਗਾਤਾਰ ਡਿਊਟੀ ਨਿਭਾਅ ਰਹੇ ਮੁਲਾਜ਼ਮਾਂ ਦੀ ਹੌਂਸਲਾ ਅਫ਼ਜ਼ਾਈ ਲਈ ਅਤੇ ਉਨ੍ਹਾਂ ਦੀ ਸਿਹਤ ਜਾਂਚ ਲਈ ਮੁਲਾਜ਼ਮਾਂ ਦਾ ਡਾਕਟਰਾਂ ਦੀ ਦੇਖ-ਰੇਖ ਹੇਠ ਮੈਡੀਕਲ ਚੈਕਅੱਪ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਖਾਣ-ਪਾਣ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਫਲ ਦੇ ਪੈਕੇਟਸ ਵੀ ਵੰਡੇ ਗਏ, ਤਾਂ ਜੋ ਉਹ ਹੋਰ ਤਗੜੇ ਹੋ ਕੇ ਆਪਣੀ ਡਿਊਟੀ ਨਿਭਾਉਣ।

ਇਸ ਮੌਕੇ ਫਲਾਂ-ਸਬਜ਼ੀਆਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਵਿੱਚ ਫਲ-ਸਬਜ਼ੀਆਂ ਦੇ ਰੇਟ ਵਧਾ ਕੇ ਵੇਚਣ ਦੀ ਵਿਕਰੇਤਾਵਾਂ ਖਿਲਾਫ਼ ਸ਼ਿਕਾਇਤ ਸੀ, ਜਿਸਨੂੰ ਲੋਕ ਹਿੱਤ ਵਿੱਚ ਦੇਖਦਿਆਂ ਹੁਣ ਰੋਜ਼ਾਨਾ ਫਲ-ਸਬਜ਼ੀਆਂ ਦੇ ਨਿਰਧਾਰਤ ਰੇਟਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਵਾਸੀਆਂ ਨਾਲ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਪੇ-ਚੱਪੇ 'ਤੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ ਅਤੇ ਨਿਯਮਾਂ ਅਨੁਸਾਰ ਪਰਚੇ ਵੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਅਪੀਲ ਕਰਦਿਆਂ ਕਿਹਾ ਕਿ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਘਰਾਂ ਵਿੱਚ ਰਹਿ ਕੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਕੀਤਾ ਜਾਵੇ।  

 

Tags: DC Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD