Saturday, 18 May 2024

 

 

ਖ਼ਾਸ ਖਬਰਾਂ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ

 

ਪ੍ਰਵਾਸੀ ਮਜ਼ਦੂਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਟੀ.ਐਸ.ਸ਼ੇਰਗਿੱਲ

ਕਿਹਾ, ਕਣਕ ਦੀ ਖਰੀਦ ਦੌਰਾਨ ਮੰਡੀਆਂ 'ਚ ਸਫਾਈ ਵਿਵਸਥਾ ਯਕੀਨੀ ਬਣਾਈ ਜਾਵੇ

5 Dariya News

5 Dariya News

5 Dariya News

ਹੁਸ਼ਿਆਰਪੁਰ , 02 Apr 2020

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਪ੍ਰਵਾਸੀ ਮਜ਼ਦੂਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਿਲ੍ਹਾ ਪੱਧਰ 'ਤੇ ਪ੍ਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਰਿਹਾਇਸ਼ ਵਾਲੀਆਂ ਥਾਵਾਂ 'ਤੇ ਹੀ ਉਨ੍ਹਾਂ ਲਈ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸੁਵਿਧਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਇਸ ਲਈ ਇਨ੍ਹਾਂ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸ਼ੁਰੂ ਹੋਣ ਵਾਲੀ ਹੈ, ਇਸ ਲਈ ਇਸ ਸੀਜ਼ਨ ਦੌਰਾਨ ਮੰਡੀਆਂ ਵਿੱਚ ਸਫ਼ਾਈ ਵਿਵਸਥਾ ਬਰਕਰਾਰ ਰੱਖੀ ਜਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜੀ.ਓ.ਜੀਜ਼ ਦਾ ਤਾਲਮੇਲ ਹੋਣਾ ਵੀ ਬਹੁਤ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਹੋਮ ਡਿਲੀਵਰੀ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਘਰਾਂ ਵਿੱਚ ਹੀ ਰੇਹੜੀਆਂ ਰਾਹੀਂ ਫ਼ਲ ਅਤੇ ਸਬਜ਼ੀਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਖਰੀਦ ਪ੍ਰਬੰਧਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਦੀ ਸਾਫ਼-ਸਫ਼ਾਈ ਦੇ ਨਾਲ-ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. ਸ੍ਰੀ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।  

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD