Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਵਾਇਰਸ ਦੇ ਟਾਕਰੇ ਲਈ ਲੋੜੀਂਦੀ ਰਾਸ਼ੀ ਮੇਰੇ ਅਖ਼ਤਿਆਰੀ ਫੰਡ ਵਿੱਚੋਂ ਖਰਚੇ ਜ਼ਿਲ੍ਹਾ ਪ੍ਰਸ਼ਾਸਨ : ਡਾ. ਅਮਰ ਸਿੰਘ

ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਖ਼ਰੀਦ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 02 Apr 2020

Last updated on: Apr 02, 2020, 00:00 IST

ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸੇ ਵੀ ਚੀਜ਼ ਲਈ ਜਿੰਨੀ ਰਾਸ਼ੀ ਦੀ ਲੋੜ ਹੈ, ਉਹ ਰਾਸ਼ੀ ਉਨ੍ਹਾਂ ਦੇ ਅਖ਼ਤਿਆਰੀ ਫੰਡ ਵਿੱਚੋਂ ਖਰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਉਚੇਚੇ ਤੌਰ 'ਤੇ ਸ਼ਾਮਲ ਹੋਏ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਹਰ ਲੋੜਵੰਦ ਤੱਕ ਰਾਸ਼ਨ ਜਾਂ ਤਿਆਰ ਖਾਣਾ ਪੁੱਜਦਾ ਰਹੇ ਤਾਂ ਜੋ ਕੋਈ ਵੀ ਭੁੱਖੇ ਢਿੱਡ ਨਾ ਸੌਂਵੇ। ਇਸ ਤਹਿਤ ਪਰਵਾਸੀਆਂ ਅਤੇ ਇਕੱਲੇ ਰਹਿ ਰਹੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ। ਸੰਸਦ ਮੈਂਬਰ ਨੇ ਕਿਹਾ ਕਿ ਪਿੰਡ ਪੱਧਰ ਉਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਿਹਤ ਜਾਂਚ ਮੁਹਿੰਮ ਚਲਾਈ ਜਾਵੇ ਅਤੇ ਆਰ.ਐਮ.ਪੀ. ਡਾਕਟਰਾਂ ਜ਼ਰੀਏ ਪਿਛਲੇ ਦਿਨਾਂ ਵਿੱਚ ਬਿਮਾਰ ਹੋਏ ਵਿਅਕਤੀਆਂ ਦੀ ਜਾਣਕਾਰੀ ਹਾਸਲ ਕਰ ਕੇ ਉਨ੍ਹਾਂ ਦੀ ਵਿਸ਼ੇਸ਼ ਤੌਰ ਉਤੇ ਜਾਂਚ ਕੀਤੀ ਜਾਵੇ।

ਡਾ. ਅਮਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਕਣਕ ਦੀ ਵਾਢੀ ਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹ ਜ਼ਰੂਰੀ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸ਼ਨਾਖ਼ਤ ਕਰ ਕੇ ਖ਼ਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਜਾਵੇ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ, ਜਿਸ ਦੀ ਪਹਿਲਾਂ ਸ਼ਨਾਖ਼ਤ ਨਾ ਹੋਈ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇ ਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿ ਕੇ ਹੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ।ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਐਸ.ਪੀ. (ਐਚ) ਨਵਰੀਤ ਸਿੰਘ ਵਿਰਕ, ਐਸ.ਪੀ. (ਜਾਂਚ) ਹਰਪਾਲ ਸਿੰਘ, ਡਾ. ਅਮਰ ਸਿੰਘ ਦੇ ਪੁੱਤਰ ਕਾਮਿਲ ਅਮਰ ਸਿੰਘ, ਸਿਵਲ ਸਰਜਨ ਡਾ. ਐਨ.ਕੇ.ਅਗਰਵਾਲ, ਮੁੱਖ ਖੇਤੀਬਾੜੀ ਅਫ਼ਸਰ ਇੰਦਰਪਾਲ ਸਿੰਘ ਸੰਧੂ ਹਾਜ਼ਰ ਸਨ।

 

Tags: Dr Amar Singh , Kuljit Singh Nagra , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD