Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ : ਬਲਵਿੰਦਰ ਸਿੰਘ ਲਾਡੀ

ਮੁੱਖ ਮੰਤਰੀ ਪੰਜਾਬ ਵਲੋਂ ਭੇਜੀ ਰਾਹਤ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ

5 Dariya News

5 Dariya News

5 Dariya News

ਬਟਾਲਾ , 02 Apr 2020

Last updated on: Apr 02, 2020, 00:00 IST

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਕਿਸੇ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਰੋਟੀ-ਪਾਣੀ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਗਏ ਰਾਸ਼ਨ ਵੰਡਣ ਦੀ ਸ਼ੁਰੂਆਤ ਅੱਜ ਘੁਮਾਣ ਤੇ ਸ੍ਰੀ ਹਰਗੋਬਿੰਦਪੁਰ ਤੋਂ ਕਰ ਦਿੱਤੀ ਗਈ ਹੈ। ਅੱਜ ਘੁਮਾਣ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਕਿਸੇ ਵੀ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਬੀ.ਐੱਲ.ਓ. ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਬੀ.ਐੱਲ.ਓ. ਵਲੋਂ ਸਰਕਾਰ ਵਲੋਂ ਭੇਜੇ ਰਾਸ਼ਨ ਨੂੰ ਲੋੜਵੰਦਾਂ ਦੇ ਘਰ ਤੱਕ ਖੁਦ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆਂ ਉੱਪਰ ਕੋਰੋਨਾ ਦਾ ਸੰਕਟ ਹੈ ਅਤੇ ਇਸ ਖਤਰੇ ਨਾਲ ਨਜਿੱਠਣ ਲਈ ਸਰਕਾਰ ਨੂੰ ਮਜ਼ਬੂਰੀ ਵਿੱਚ ਕਰਫਿਊ ਲਗਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਰਹਿ ਕੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਹੈ। ਸ. ਲਾਡੀ ਨੇ ਕਿਹਾ ਕਿ ਗਰੀਬ ਪਰਿਵਾਰ ਕੋਈ ਫਿਕਰ ਨਾ ਕਰਨ ਉਨ੍ਹਾਂ ਨੂੰ ਜਰੂਰਤ ਦਾ ਹਰ ਸਮਾਨ ਸਰਕਾਰ ਘਰ ਤੱਕ ਪਹੁੰਚਾਵੇਗੀ।ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਪੂਰੀ ਤਰਾਂ ਪਾਲਣਾ ਕਰਨ ਅਤੇ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਲੱਗਾ ਹੋਇਆ ਹੈ ਅਤੇ ਕਿਸੇ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਦੇ ਨੰਬਰ 01871-240036 ਉੱਪਰ ਸੰਪਰਕ ਕਰ ਸਕਦਾ ਹੈ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD