Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

'ਗਾਰਡੀਅਨ ਆਫ ਗਵਰਨੈੱਸ' : ਲੈਫੀ. ਜਨਰਲ ਟੀ.ਐਸ ਸ਼ੇਰਗਿੱਲ ਵਲੋਂ 'ਗਾਰਡੀਅਨ ਆਫ ਗਵਰਨੈੱਸ' ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਵਿਭਾਗਾਂ ਦੇ ਅਧਿਕਾਰੀਆਂ ਨੂੰ ਆਨਲਾਈਨ ਪੋਰਟਲ 'ਤੇ ਦਰਜ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼

Web Admin

Web Admin

5 Dariya News

ਗੁਰਦਾਸਪੁਰ , 26 Feb 2020

Last updated on: Feb 26, 2020, 00:00 IST

ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ ਗਵਰਨੈੱਸ' ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦਾ ਲੋੜਵੰਦ ਲੋਕਾਂ ਤਕ ਲਾਭ ਪੁਜਦਾ ਕਰਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਜੀ.ਓ.ਜੀ ਵਲੰਟੀਅਰਜ਼ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਜੋ ਰਿਪੋਰਟਾਂ/ ਸ਼ਿਕਾਇਤਾਂ ਆਨ ਲਾਈਨ ਪੋਰਟਲ 'ਤੇ ਦਰਜ ਕੀਤੀਆਂ ਗਈਆਂ ਸਨ ਉਨਾਂ ਦੀ ਪੈਡੇਂਸੀ ਦੂਰ ਕਰਨ ਦੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਰਮਵੀਰ ਸਿੰਘ ਓ.ਐਸ.ਡੀ, ਹਰਵਿੰਦਰ ਸਿੰਘ ਸੰਧੂ ਐਸ.ਪੀ (ਡੀ) ਬ੍ਰਿਗੇਡੀਅਰ ਸ੍ਰੀ ਜੀ.ਐਸ ਕਾਹਲੋਂ ਜ਼ਿਲਾ ਮੁਖੀ ਜੀ.ਓ.ਜੀ ਗੁਰਦਾਸਪੁਰ ਮੋਜੂਦ ਸਨ।ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਅਤੇ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ' ਗਾਰਡੀਅਨ ਆਫ ਗਵਰਨੈੱਸ' (ਖੁਸ਼ਹਾਲੀ ਦੇ ਰਖਵਾਲੇ) ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਅੰਦਰ  ਵਲੰਟੀਅਰ ਨਿਯੁਕਤ ਕੀਤੇ ਗਏ ਹਨ। ਜਿਲੇ ਗੁਰਦਾਸਪੁਰ ਅੰਦਰ 413 ਵਲੰਟੀਅਰ ਨਿਯੁਕਤ ਕੀਤੇ ਗਏ ਹਨ।ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ' ਖੁਸ਼ਹਾਲੀ ਦੇ ਰਖਵਾਲੇ ' ਸਕੀਮ ਸ਼ੁਰੂ ਕਰਨ ਦਾ ਮੰਤਵ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਬਿਨਾਂ ਕਿਸੇ ਪੱਖਪਾਤ ਤੇ ਭ੍ਰਿਸ਼ਟਾਚਾਰ ਰਹਿਤ ਪੁਹੰਚਾਉਣਾ ਹੈ। ਉਨਾਂ ਦੱਸਿਆ ਕਿ ਵਲੰਟੀਅਰ ਪਿੰਡ-ਪਿੰਡ ਘੁੰਮ ਰਹੇ ਹਨ ਅਤੇ ਚੱਲ ਰਹੀਆਂ ਸਕੀਮਾਂ ਦੀ ਸ਼ਨਾਖਤ ਕਰਕੇ ਰਿਪੋਰਟ ਕਰ ਰਹੇ ਹਨ।ਸ੍ਰੀ ਸ਼ੇਰਗਿੱਲ ਨੇ ਵਾਟਰ ਸਪਲਾਈ ਸ਼ੈਨੀਟੇਸ਼ਨ ਵਿਭਾਗ, ਪਿੰਡਾਂ ਦੇ ਛੱਪੜਾਂ ਦੀ ਸਫਾਈ, ਆਂਗਣਵਾੜੀ ਸੈਂਟਰਾਂ ਦੀ ਚਾਰਦਿਵਾਰੀ ਬਣਾਉਣ, ਆਸ਼ੀਰਵਾਦ ਸਕੀਮ ਸਬੰਧੀ, ਆਟਾ ਦਾਲ ਸਕੀਮ ਅਤੇ ਪਿੰਡਾਂ ਅੰਦਰ ਸਿਹਤ ਡਿਸਪੈਂਸਰੀਆਂ ਆਦਿ ਨਾਲ ਸਬੰਧਿਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੰਬਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋੜਵੰਦ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਸੁਚਾਰੂ ਢੰਗ ਨਾਲ ਰਿਪੋਰਟ ਕਰਨ। ਉਨਾਂ ਦੱਸਿਆ ਕਿ ਆਨਲਾਈਨ ਪੋਰਟਲ 'ਤੇ ਵਾਟਰ ਸਪਲਾਈ ਸੈਨੀਟੇਸ਼ਨ, ਫੂਡ ਸਪਲਾਈ , ਸਿੱਖਿਆ ਤੇ ਪਿੰਡਾਂ ਦੀ ਗੰਦੇ ਪਾਣੀ ਦੇ ਨਿਕਾਸ ਆਦਿ ਨਾਲ ਸ਼ਿਕਾਇਤਾਂ ਦੀ ਪੈਂਡੇਸੀ ਜਲਦ ਦੂਰ ਕਰਕੇ ਲੋਕਾਂ ਨੂੰ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋ 'ਗਾਰਡੀਅਨ ਆਫ ਗਵਰਨੈੱਸ' ਸਕੀਮ  ਸਫਲਤਾਪੂਰਵਕ ਲਾਗੂ ਕਰਨ ਲਈ ਹਰ ਤਰਾਂ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਦੇ ਲੋੜਵੰਦ ਲਾਭਪਾਤੀ ਨੂੰ ਜਰੂਰ ਪਹੁੰਚੇ।  ਇਸ ਮੌਕੇ ਬ੍ਰਿਗੇਡੀਅਰ ਸ੍ਰੀ ਜੀ.ਐਸ ਕਾਹਲੋਂ ਜੋ ਇਸ ਸਕੀਮ ਲਈ ਜ਼ਿਲਾ ਮੁਖੀ ਹਨ ਨੇ ਦੱਸਿਆ ਕਿ ' ਗਾਰਡੀਅਨ ਆਫ ਗਵਰਨੈੱਸ' ਸਕੀਮ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਨ। ਸੀਨੀਅਰ ਵਾਈਸ ਚੇਅਰਮੈਨ ਸਾਬਕਾ ਲੈਫੀ. ਜਨਰਲ  ਟੀ.ਐਸ ਸ਼ੇਰਗਿੱਲ, ਵਾਈਸ ਚੇਅਰਮੈਨ ਸਾਬਕਾ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਲਾਗੂ ਕੀਤੀਆਂ ਕਰੀਬ 25 ਸਕੀਮਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ।ਇਸ ਮੌਕੇ ਬ੍ਰਿਗੇਡੀਅਰ ਦਿਲਬਾਗ ਸਿੰਘ ਕਾਹਲੋਂ ਡਿਪਟੀ ਹੈੱਡ ਜ਼ਿਲਾ ਗੁਰਦਾਸਪੁਰ, ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ, ਵਰੁਣ ਕੁਮਾਰ ਪੀ.ਏ, ਵਿਭਾਗਾਂ ਦੇ ਅਧਿਕਾਰੀ ਤੇ ਤਹਿਸੀਲ ਹੈੱਡ ਅਤੇ ਵਲੰਟੀਅਰ ਮੌਜੂਦ ਸਨ।

 

Tags: TS Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD