Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਖੁਸ਼ਹਾਲੀ ਦੇ ਰਾਖੇ ਸਾਬਕਾ ਫੌਜੀਆਂ ਵੱਲੋਂ ਆਪਣੀ ਅੱਧੀ ਤਨਖਾਹ ਰਾਹਤ ਕੰਮਾਂ ਵਿਚ ਲਗਾਉਣ ਦਾ ਐਲਾਨ

ਸਾਬਕਾ ਫੌਜੀ ਯੁੱਧ ਵਾਂਗ ਕੋਰੋਨਾ ਵਿਰੁੱਧ ਡੱਟਣ-ਜਨਰਲ ਸ਼ੇਰਗਿਲ

5 Dariya News

5 Dariya News

5 Dariya News

ਅੰਮ੍ਰਿਤਸਰ , 03 Apr 2020

Last updated on: Apr 03, 2020, 00:00 IST

ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ ਗਵਰਨੈੱਸ' ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਵਿਖੇ ਕੀਤੀ ਮੀਟਿੰਗ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖੇ, ਜੋ ਕਿ ਸਾਬਕਾ ਫੌਜੀ ਹਨ,  ਵੱਲੋਂ ਆਪਣੀ ਮਹੀਨੇ ਦੀ ਅੱਧੀ ਤਨਖਾਹ ਜਿਲ੍ਹੇ ਵਿਚ ਚੱਲ ਰਹੇ ਰਾਹਤ ਕੰਮਾਂ ਵਿਚ ਲਗਾਉਣ ਦਾ ਐਲਾਨ ਕੀਤਾ। ਅੱਜ ਜ਼ਿਲਾ ਪ੍ਰਸ਼ਾਸਨ ਨਾਲ ਕਰਫਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਸ੍ਰੀ ਟੀ.ਐਸ. ਸੇਰਗਿੱਲ ਨੇ ਸਾਬਕਾ ਫੌਜੀਆਂ ਵੱਲੋਂ ਕੀਤੇ ਇਸ ਐਲਾਨ ਲਈ ਧੰਨਵਾਦ ਕਰਦੇ ਕਿਹਾ ਕਿ ਤੁਸੀਂ ਯੋਧੇ ਹੋ ਅਤੇ ਤੁਸੀਂ ਦੁਸ਼ਮਣ ਨਾਲ ਕਈ ਜੰਗਾਂ ਲੜੀਆਂ ਹਨ। ਕੋਰੋਨਾ ਵਿਰੁੱਧ ਵੀ ਇਕ ਜੰਗ ਹੈ, ਜੋ ਅਸੀਂ ਸਾਰੇ ਲੜ ਰਹੇ ਹਾਂ ਅਤੇ ਤੁਸੀਂ ਇਸ ਜੰਗ ਵਿਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰੋ।ਉਨਾਂ ਕਿਹਾ ਕਿ ਸਾਰੇ ਪੰਜਾਬ ਵਿਚ ਜੀ.ਓ.ਜੀ. ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।  ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਜਿਲਾ ਪ੍ਰਸ਼ਾਸ਼ਨ ਅਤੇ 'ਗਾਰਡੀਅਨ ਆਫ ਗਵਰਨੈੱਸ' ਦੇ ਵਲੰਟੀਅਰ ਆਪਸੀ ਤਾਲਮੇਲ ਨਾਲ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ। ਉਨਾਂ ਕਿਹਾ ਕਿ ਕਰਫਿਊ ਦੌਰਾਨ ਕਿਰਤੀ ਲੋਕ ਜੋ ਕਿ ਰੋਜ਼ ਕਮਾਈ ਕਰਕੇ ਆਪਣਾ ਘਰ ਚਲਾਉਂਦੇ ਸਨ, ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਲੋੜੀਦੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਨਾਉਣ ਵਿਚ ਜੀ. ਓ. ਜੀ. ਵੱਧ ਚੜ੍ਹ ਕੇ ਯੋਗਦਾਨ ਪਾਉਣ।ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਜਿਲ੍ਹੇ ਵਿਚ ਚੱਲ ਰਹੇ ਰਾਹਤ ਕੰਮਾਂ ਅਤੇ ਹਾੜੀ ਦੀ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੇਰਵਾ ਜਨਰਲ ਸ਼ੇਰਗਿਲ ਨਾਲ ਸਾਂਝਾ ਕੀਤਾ। ਅੰਮ੍ਰਿਤਸਰ ਜਿਲ੍ਹੇ ਦੇ ਜੀ ਓ ਜੀ ਮੁਖੀ ਸਾਬਕਾ ਕਰਨਲ ਐਸ. ਐਸ. ਸੰਧੂ ਨੇ ਦੱਸਿਆ ਕਿ ਜਿਲ੍ਹੇ ਵਿਚ 319 ਜੀ.ਓ.ਜੀ. ਹਨ ਅਤੇ ਇਹ ਰਕਮ ਕੋਈ ਕਰੀਬ 17 ਕੁ ਲੱਖ ਰੁਪਏ ਬਣੇਗੀ। ਉਨਾਂ ਦੱਸਿਆ ਕਿ ਅਸੀਂ ਇਸ ਰਕਮ ਨਾਲ ਪ੍ਰਸ਼ਾਸ਼ਨ ਦੀ ਸਲਾਹ ਉਤੇ ਲੋੜਵੰਦ ਲੋਕਾਂ ਤੱਕ ਸੁੱਕਾ ਰਾਸ਼ਨ ਪੁੱਜਦਾ ਕਰਾਂਗੇ। ਉਨਾਂ ਦੱਸਿਆ ਕਿ ਅਸੀਂ ਜਿਲ੍ਹੇ ਵਿਚੋਂ ਅਜਿਹੇ 40 ਹਜ਼ਾਰ ਪਰਿਵਾਰਾਂ ਦੀ ਸ਼ਨਾਖਤ ਕੀਤੀ ਹੈ ਅਤੇ ਇਸ ਵੇਲੇ ਵੀ ਸਰਕਾਰ ਵੱਲੋਂ ਇਨਾਂ ਨੂੰ ਰਾਹਤ ਸਮਗਰੀ ਭੇਜੀ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਓ ਐਸ ਡੀ ਸ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਸੈਨਿਕ ਵੈਲਫੇਅਰ ਲੈਫ. ਕਰਨਲ ਸਤਬੀਰ ਸਿੰਘ ਵੜੈਚ, ਉਪ ਜਿਲ੍ਹਾ ਮੁਖੀ ਕਰਨਲ ਆਈ. ਐਸ. ਸੰਧੂ, ਕਰਨਲ ਜੀ ਐਸ ਬਾਜਵਾ, ਕਰਨਲ ਕੇ. ਐਸ. ਢਿਲੋਂ, ਕਰਨਲ ਗੁਰਮੁੱਖ ਸਿੰਘ, ਕਰਨਲ ਐਸ ਐਸ ਢਿਲੋਂ, ਮੇਜਰ ਪੀ ਐਸ ਹੁੰਦਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD