Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਸ ਬੀ ਐਸ ਨਗਰ ਪੁਲਿਸ ਹੈਲਪਿੰਗ ਹੈਂਡ ਵੱਲੋਂ ਆਵਾਜ਼ ਸੰਸਥਾ ਨਾਲ ਮਿਲ ਕੇ ਕਰਫ਼ਿਊ ਦੌਰਾਨ ਮਹਿਲਾਵਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ

ਗਰੀਬ ਮਹਿਲਾਵਾਂ ਨੂੰ ਮੁਫ਼ਤ ਅਤੇ ਵਿੱਤੀ ਤੌਰ ’ਤੇ ਸਮਰੱਥ ਮਹਿਲਾਵਾਂ ਨੂੰ ਅਦਾਇਗੀ ’ਤੇ ਮਿਲਣਗੇ ਨੈਪਕਿਨ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 03 Apr 2020

Last updated on: Apr 03, 2020, 00:00 IST

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੱਗੇ ਕਰਫ਼ਿਊ ਦੇ ਮੱਦੇਨਜ਼ਰ ਮਹਿਲਾਵਾਂ ਨੂੰ ਸੈਨੇਟਰੀ ਪੈਡਜ਼ ਦੀ ਮੁਸ਼ਕਿਲ ਨਾ ਬਣਨ ਦੇਣ ਲਈ ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਵੱਲੋਂ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਦੋ ਹੈਲਪਲਾਈਨ ਨੰਬਰ 9645507474, 9645276499 ਜਾਰੀ ਕੀਤੇ ਗਏ ਹਨ, ਜਿੱਥੇ ਫ਼ੋਨ ਕਰਕੇ ਮਹਿਲਾਵਾਂ ਆਪਣੀ ਸੈਨੇਟਰੀ ਪੈਡ ਦੀ ਲੋੜ ਬਾਰੇ ਦੱਸ ਸਕਦੀਆਂ ਹਨ।ਅੱਜ ਦਾਣਾ ਮੰਡੀ ਨਵਾਂਸ਼ਹਿਰ ਦੀਆਂ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ’ਚ ਇਸ ਉਦਮ ਦੀ ਸ਼ੁਰੂਆਤ ਕਰਦਿਆਂ, ਐਸ ਐਸ ਪੀ ਸ੍ਰੀਮਤੀ ਮੀਨਾ ਨੇ ਦੱਸਿਆ ਕਿ ਕਰਫ਼ਿਊ ਦੇ ਇਨ੍ਹਾਂ ਦਿਨਾਂ ’ਚ ਮਹਿਲਾਵਾਂ ਦੇ ਖਾਸ ਦਿਨਾਂ ਦਾ ਖਿਆਲ ਰੱਖਣਾ ਜ਼ਰੂਰੀ ਹੈ। ਜੇਕਰ ਉਨ੍ਹਾਂ ਨੂੰ ਅਸੀਂ ਲੋੜ ਮੁਤਾਬਕ ਸੈਨੇਟਰੀ ਪੈਡ ਮੁਹੱਈਆ ਕਰਵਾਉਣ ’ਚ ਕਾਮਯਾਬ ਹੋ ਜਾਂਦੇ ਹਾਂ ਤਾਂ ਸਾਡੇ ਲਈ ਵੱਡੀ ਪ੍ਰਾਪਤੀ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਉਦਮ ’ਚ ਜ਼ਿਲ੍ਹਾ ਪੁਲਿਸ ਵੱਲੋਂ ਬਣਾਈ ਐਸ ਬੀ ਐਸ ਨਗਰ ਹੈਲਪਿੰਗ ਹੈਂਡ ਸੰਸਥਾ ਦਾ ਸਾਥ ਸਮਾਜ ਸੇਵੀ ਆਵਾਜ਼ ਸੰਸਥਾ ਵੱਲੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸ਼ੁਰੂਆਤੀ ਤੌਰ ’ਤੇ 20 ਹਜ਼ਾਰ ਪੈਡਜ਼ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਗਰੀਬ ਮਹਿਲਾਵਾਂ ਲਈ ਮੁਫ਼ਤ ਹੋਣਗੇ ਅਤੇ ਵਿੱਤੀ ਤੌਰ ’ਤੇ ਸਮਰੱਥ ਔਰਤਾਂ ਲਈ ਪੇਡ ਹੋਣਗੇ।ਉਨ੍ਹਾਂ ਕਿਹਾ ਕਿ ਉਕਤ ਹੈਲਪ ਲਾਈਨ ਨੰਬਰਾਂ ਨੂੰ ਮਹਿਲਾ ਅਪਰੇਟਰ ਹੀ ਚਲਾਉਣਗੇ, ਇਸ ਲਈ ਔਰਤਾਂ ਆਪਣੀ ਪੈਡ ਪ੍ਰਾਪਤ ਕਰਨ ਦੀ ਸਮੱਸਿਆ ਅਸਾਨੀ ਨਾਲ ਦੱਸ ਸਕਣਗੀਆਂ। 

ਇਸ ਮੌਕੇ ਸੰਸਥਾ ਵੱਲੋਂ ਮੌਜੂਦ ਵਾਲੰਟੀਅਰ ਅਮਨ ਸੈਣੀ ਨੇ ਦੱਸਿਆ ਕਿ ਅਵਾਜ਼ ਸੰਸਥਾ ਵੱਲੋਂ ਇਹ ਉਪਰਾਲਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕਰਫ਼ਿਊ ’ਚ ਮਹਿਲਾਵਾਂ ਨੂੰ ਸੈਨੇਟਰੀ ਪੈਡਜ਼ ਦੀ ਕੋਈ ਸਮੱਸਿਆ ਨਾ ਆਉਣ ਦੇਣ ਨੂੰ ਮੱਦੇਨਜ਼ਰ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੰਗ ਦੀ ਪੂਰਤੀ ਵਾਸਤੇ ਟੀਮਾਂ ਬਣਾਈਆਂ ਗਈਆਂ ਹਨ।ਐਸ ਬੀ ਐਸ ਨਗਰ ਹੈਲਪਿੰਗ ਹੈਂਡ ਦੇ ਇੰਚਾਰਜ ਡੀ ਐਸ ਪੀ ਰਾਜ ਕੁਮਾਰ ਨੇ ਦੱਸਿਆ ਕਿ ਉਕਤ ਨਿਵੇਕਲੇ ਉਦਮ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜ ਸੇਵੀ ਸੰਸਥਾਂਵਾਂ ਦੇ ਨਾਲ ਰਲ ਕੇ ਜ਼ਿਲ੍ਹੇ ’ਚ ਕਰਫ਼ਿਊ ਤੋਂ ਬਾਅਦ ਹੁਣ ਤੱਕ 5 ਕਿੱਲੋ ਆਟਾ, ਤਿੰਨ ਕਿੱਲੋ ਚਾਵਲ, ਇੱਕ ਕਿਲੋ ਖੰਡ, ਇੱਕ ਕਿੱਲੋ ਰਿਫ਼ਾਇੰਡ, ਪਾਈਆਂ ਚਾਹਪੱਤੀ, 100 ਗ੍ਰਾਮ ਮਿਰਚ, 100 ਗ੍ਰਾਮ ਹਲਦੀ, 2 ਕਿੱਲੋ ਆਲੂ, ਇੱਕ ਕਿੱਲੋ ਨਮਕ, ਦੋ ਕਿੱਲੋ ਦਾਲ ਆਦਿ ਦੇ 6174 ਪੈਕੇਟ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 28750 ਲੋਕਾਂ ਨੂੰ ਪੱਕਿਆ ਰਾਸ਼ਨ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾਂਵਾਂ ਨੂੰ ਪੱਕਿਆ ਰਾਸ਼ਨ ਦਿਨ ’ਚ ਦੋ ਵਾਰ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਨਾਲ ਹੀ ਉਨ੍ਹਾਂ ਦਾ ਲੰਗਰ ਖੁਆਉਣ ਦਾ ਇਲਾਕਾ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ ਤਾਂ ਜੋ ਹਰ ਇੱਕ ਨੂੰ ਦੋ ਸਮਾਂ ਦਾ ਖਾਣਾ ਮਿਲ ਸਕੇ। ਇਸ ਮੌਕੇ ਡੀ ਐਸ ਪੀ ਦੀਪਿਕਾ ਸਿੰਘ ਵੀ ਮੌਜੂਦ ਸਨ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD