Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਮਗਵਾ ਸਕਣਗੇ ਕਰਿਆਨਾ ਤੇ ਹੋਰ ਜ਼ਰੂਰੀ ਵਸਤਾਂ

5 Dariya News

5 Dariya News

5 Dariya News

ਚੰਡੀਗੜ੍ਹ , 03 Apr 2020

ਪੰਜਾਬ ਦੇ ਨਾਗਰਿਕ ਹੁਣ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੌਰਾਨ ਜ਼ਰੂਰੀ ਚੀਜ਼ਾਂ ਅਤੇ ਕਰਿਆਨਾ ਸਬੰਧੀ ਖ਼ੁਰਾਕੀ ਵਸਤਾਂ ਮੰਗਵਾਉਣ ਲਈ ਸਰਕਾਰ ਦੀ ਨਵੇਕਲੀ ਕੋਵਾ-ਐਪ ਦੀ ਵਰਤੋਂ ਕਰ ਸਕਦੇ ਹਨ।ਸਰਕਾਰ ਨੇ ਅਜਿਹੀਆਂ ਲੋੜੀਂਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੋਵਾ ਐਪ ਦਾ ਵਿਸਥਾਰ ਕੀਤਾ ਹੈ ਤਾਂ ਜੋ ਇਨ੍ਹਾਂ ਚੀਜਾਂ ਦੀ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ  ਢੰਗ ਨਾਲ ਪਹੁੰਚ ਬਣਾਈ ਜਾ ਸਕੇ। ਇਨ੍ਹੀਂ ਦਿਨੀਂ ਲੋਕਾਂ ਦੀਆਂ ਸਿਕਾਇਤਾਂ  ਸਨ ਕਿ ਡਿਲਿਵਰੀ ਸੰਪਰਕ ਨੰਬਰ ਅਣਉਪਲਬਧ, ਵਿਅਸਤ ਜਾਂ ਅਵੈਧ ਪਾਏ ਜਾ ਰਹੇ ਹਨ। ਵਿਕਰੇਤਾਵਾਂ ਨੂੰ ਵੱਡੀ ਗਿਣਤੀ ਵਿੱਚ ਆਉਣ ਵਾਲੇ ਆਰਡਰਾਂ ਨਾਲ ਨਜਿੱਠਣਾ ਅਤੇ ਸਹੀ ਪਤਿਆਂ ਤੇ ਡਿਲੀਵਰੀ ਕਰਨਾ ਮੁਸ਼ਕਲ ਹੋ ਰਿਹਾ ਸੀ।ਇਸ ਉਪਰਾਲੇ ਤਹਿਤ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ 'ਤੇ ਉਪਲਬਧ ਐਪ ਰਾਹੀਂ ਸਰਕਾਰ ਵਲੋਂ ਨੋਟੀਫਾਈ ਕੀਤੇ ਅਨੁਸਾਰ ਸਥਾਨਕ ਦੁਕਾਨਦਾਰ ਕਰਿਆਨਾ ਅਤੇ ਜ਼ਰੂਰੀ ਸਮਾਨ ਦੀ ਸਪਲਾਈ ਦੀ ਸਹੂਲਤ ਪ੍ਰਦਾਨ ਕਰਨਗੇ।ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ  ਅਨੁਸਾਰ ਐਪ ਵਿੱਚ ਇਸ ਸਹੂਲਤ ਨੂੰ ਯੂਨੇਗੇਜ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਲਿਆਂਦਾ ਗਿਆ ਹੈ, ਜੋ ਕਿ ਇਸ ਪਹਿਲਕਦਮੀ ਵਿਚ ਸਰਕਾਰ ਦੀ ਟੀਮ ਦੇ ਨਾਲ ਸਰਗਰਮੀ ਨਾਲ ਯਤਨਸ਼ੀਲ ਹੈ।ਤਾਲਾਬੰਦੀ ਦੌਰਾਨ ਇਸ ਉਪਰਾਲੇ ਦਾ ਉਦੇਸ਼ ਨਾ ਕੇਵਲ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਅਤੇ ਲੋੜੀਦੀਆਂ ਵਸਤਾਂ ਦੀ ਅਸਾਨ ਪਹੁੰਚ ਬਣਾਉਣ ਵਿਚ ਸਹਾਇਤਾ ਕਰਨਾ ਹੈ ਸਗੋਂ ਦੁਕਾਨਦਾਰਾਂ ਨੂੰ ਲੋਕਾਂ ਦੇ ਘਰਾਂ ਵਿਚ ਅਜਿਹੀਆਂ ਚੀਜਾਂ ਦੀ ਸੁਚੱਜੀ ਸਪਲਾਈ ਕਰਨ ਵਿਚ ਸਮਰੱਥ ਬਣਾਉਣਾ ਵੀ ਹੈ।ਇਹ ਮੈਡਿਊਲ ਰਾਹੀਂ ਦੁਕਾਨਦਾਰ ਖੁਦ ਨੂੰ ਸਪਲਾਇਰ ਵਜੋਂ ਰਜਿਸਟਰ ਕਰਨ ਅਤੇ ਚੀਜਾਂ ਦੀ ਡਿਲੀਵਰੀ ਕਰਨ ਲਈ ਆਪਣੇ ਅਧਿਕਾਰੀਆਂ ਨੂੰ ਪਾਸ ਦੀ ਸਹੂਲਤ ਲਈ ਸੂਚੀਬੱਧ ਕਰਨ ਦੇ ਯੋਗ ਹੋ ਸਕਣਗੇ। ਇਹ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਿਕਰੇਤਾ ਦੀ ਮਨਜ਼ੂਰੀ / ਬਰਖ਼ਾਸਤਗੀ ਕਰਨ ਦਾ ਅਧਿਕਾਰ ਪ੍ਰਦਾਨ ਕਰਾਏਗਾ, ਅਤੇ ਨਾਗਰਿਕਾਂ ਵਲੋਂ ਵੱਧ ਕੀਮਤ ਵਸੂਲੀ ਜਾਂ ਮਿਲਾਵਟਖੋਰੀ ਵਰਗੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਇੱਕ ਨਿਗਰਾਨ ਅਥਾਰਟੀ ਵਜੋਂ ਵੀ ਕੰਮ ਕਰੇਗਾ।ਨਾਗਰਿਕ ਨੂੰ ਸਿਰਫ ਆਪਣੀ ਜਗ੍ਹਾ ਦੀ ਚੋਣ ਕਰਨੀ ਹੋਏਗੀ ਅਤੇ ਕੋਵਾ ਐਪ ਆਪਣੇ ਆਪ ਹੀ ਨੇੜਲੇ ਵਿਕਰੇਤਾਵਾਂ ਦੀ ਸੂਚੀ ਦਿਖਾ ਦੇਵੇਗਾ। ਵਿਅਕਤੀ ਖੁਦ ਹੀ ਐਪ 'ਤੇ ਆਰਡਰ ਬੁੱਕ ਕਰ ਸਕਦਾ ਹੈ ਅਤੇ ਚੀਜ਼ਾਂ ਦੀ ਡਿਲਿਵਰੀ ਤੋਂ ਬਾਅਦ ਭੁਗਤਾਨ ਕਰ ਸਕਦਾ ਹੈ।ਐਪ ਵਿਚ ਇਹ ਇਕ ਵਾਧੂ ਵਿਸ਼ੇਸ਼ਤਾ ਹੈ ਜੋ ਨਾਗਰਿਕਾਂ ਨੂੰ ਪ੍ਰਮਾਣਿਕ ਜਾਣਕਾਰੀ ਪਹੁੰਚਣ, ਰਿਪੋਰਟਾਂ ਇਕੱਤਰ ਕਰਨ, ਡਾਕਟਰਾਂ ਤੋਂ ਡਾਕਟਰੀ ਸਲਾਹ ਲੈਣ ਸਬੰਧੀ ਲਈ ਹੱਲ ਮੁਹੱਈਆ ਕਰਵਾ ਰਹੀ ਸੀ। ਗੌਰਤਲਬ ਹੈ ਕਿ ਇੰਟਰਐਕਟਿਵ ਸਿਟੀਜ਼ਨ ਮੋਬਾਈਲ ਐਪਲੀਕੇਸ਼ਨ ਨੂੰ ਪੰਜਾਬ ਸਰਕਾਰ ਨੇ ਆਪਣੀ ਨਵੀਨਤਾਕਾਰੀ ਡਿਜੀਟਲ ਪੰਜਾਬ ਟੀਮ ਰਾਹੀਂ ਲਾਂਚ ਕੀਤਾ ਸੀ।ਵਿਨੀ ਮਹਾਜਨ ਨੇ ਕਿਹਾ ਕਿ ਪ੍ਰਸ਼ਾਸਨ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਨੂੰ ਉਪਭੋਗਤਾਵਾਂ ਦੁਆਰਾ ਸਕਾਰਾਤਮਕ ਫੀਡਬੈਕ ਮਿਲਿਆ ਹੈ ਅਤੇ ਉਮੀਦ ਹੈ ਕਿ ਇਸ ਐਪ ਦੀ ਵਿਸ਼ੇਸ਼ਤਾ ਅਤੇ ਨਾਗਰਿਕਾਂ ਦੇ ਤਜ਼ਰਬੇ ਨਾਲ ਇਸ ਵਿਚ ਹੋਰ ਸੁਧਾਰ ਹੋਵੇਗਾ।

 

Tags: Vinny Mahajan , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD