Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਜੀ. ਓ. ਜੀ- ਸ੍ਰੀ ਟੀ. ਐੱਸ. ਸ਼ੇਰਗਿਲ

ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰਫਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਤਰਨ ਤਾਰਨ , 03 Apr 2020

Last updated on: Apr 03, 2020, 00:00 IST

ਲੈਫੀ. ਜਨਰਲ (ਸੇਵਾ ਮੁਕਤ) ਟੀ. ਐੱਸ. ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨਜ਼ ਆਫ਼ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ ਵਿੱਚ ਕੋਵਿਡ-19 ਕਰਕੇ ਪੈਦਾ ਹੋਈ ਮੌਜੂਦਾ ਸਥਿਤੀ ਸਬੰਧੀ ਜ਼ਿਲਾ ਅਧਿਕਾਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰਫਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਾਹੀਆ ਵੱਲੋਂ ਕਰੋਨਾ ਵਾਇਰਸ ਕਰਕੇ ਪੈਦਾ ਹੋਈ ਬਣੇ ਹਾਲਾਤਾਂ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਲੋਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਜ਼ਰੂਰੀ ਕਦਮਾਂ ਸਬੰਧੀ ਜਾਣਕਾਰੀ ਦਿੱਤੀ ਗਈ।ਮੀਟਿੰਗ ਦੌਰਾਨ ਸ੍ਰੀ ਟੀ. ਐੱਸ. ਸ਼ੇਰਗਿਲ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਜੀ. ਓ. ਜੀ. ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਜਿਲਾ ਪ੍ਰਸ਼ਾਸ਼ਨ ਅਤੇ ‘ਗਾਰਡੀਅਨਜ਼ ਆਫ ਗਵਰਨੈੱਸ’ ਦੇ ਵਲੰਟੀਅਰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ। ਉਨਾਂ ਕਿਹਾ ਕਿ ਕਰਫਿਊ ਦੌਰਾਨ ਕਿਰਤੀ ਲੋਕ ਜੋ ਕਿ ਰੋਜ਼ ਕਮਾਈ ਕਰਕੇ ਆਪਣਾ ਘਰ ਚਲਾਉਂਦੇ ਸਨ, ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਲੋੜੀਦੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਨਾਉਣ ਵਿਚ ਜੀ. ਓ. ਜੀ. ਵੱਧ ਚੜ ਕੇ ਯੋਗਦਾਨ ਪਾਉਣ।

ਇਸ ਮੌਕੇ ਉਹਨਾਂ ਜੀ. ਓ. ਜੀ. ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਸੀਂ ਯੋਧੇ ਹੋ ਅਤੇ ਤੁਸੀਂ ਦੁਸ਼ਮਣ ਨਾਲ ਕਈ ਜੰਗਾਂ ਲੜੀਆਂ ਹਨ। ਕੋਰੋਨਾ ਵਿਰੁੱਧ ਵੀ ਇੱਕ ਜੰਗ ਲੜੀ ਜਾ ਰਹੀ ਹੈ, ਜੋ ਅਸੀਂ ਸਾਰੇ ਲੜ ਰਹੇ ਹਾਂ ਅਤੇ ਤੁਸੀਂ ਇਸ ਜੰਗ ਵਿਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪਹੁੰਚਾਉਣ ਵਿੱਚ ਮੱਦਦ ਕਰੋ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਰਫ਼ਿਊ ਦੌਰਾਨ ਜ਼ਿਲੇ ਵਿਚ ਚੱਲ ਰਹੇ ਰਾਹਤ ਕੰਮਾਂ ਅਤੇ ਹਾੜੀ ਦੀ ਖਰੀਦ ਲਈ ਕੀਤੇ ਜਾ ਰਹੇ ਢੁਕਵੇਂ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਤਿਆਰ-ਬਰ-ਤਿਆਰ ਹੈ ਅਤੇ ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲੇ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਜ਼ਿਲੇ ਦੇ 212 ਪਿੰਡਾਂ ਵਿੱਚ 233 ਜੀ. ਓ. ਜੀ. ਕੰਮ ਕਰ ਰਹੇ ਹਨ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਲੋੜੀਂਦੀ ਫੀਡਬੈਕ ਦੇਣ ਵਿੱਚ ਮੁਕੰਮਲ ਸਹਿਯੋਗ ਕਰ ਰਹੇ ਹਨ। ਉਹਨਾਂ ਦੱਸਿਆ ਕਿ ਜੀ. ਓ. ਜੀ. ਫੀਡਬੈਕ ਅਨੁਸਾਰ ਜ਼ਿਲੇ ਵਿੱਚ ਲੋੜਵੰਦ ਪਰਿਵਾਰਾਂ ਦੀ ਸੂਚੀ ਬਣਾਈ ਜਾ ਰਹੀ ਹੈ, ਤਾਂ ਜੋ ਕਰਫ਼ਿਊ ਦੌਰਾਨ ਹਰ ਇੱਕ ਲੋੜਵੰਦ ਤੱਕ ਜ਼ਰੂਰੀ ਵਸਤਾਂ ਤੇ ਸੇਵਾਵਾਂ ਪਹੁੰਚ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ‘ਗਾਰਡੀਅਨਜ਼ ਆਫ਼ ਗਵਰਨੈਂਸ’ ਜਿਲਾ ਮੁਖੀ ਕਰਨਲ ਅਮਰਜੀਤ ਸਿੰਘ ਗਿੱਲ, ਮੇਹਰ ਹਰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD