Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਤਕਨੀਕੀ ਸਿੱਖਿਆ ਬੋਰਡ ਵਲੋਂ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਦੇਣ ਦਾ ਫੈਸਲਾ : ਚਰਨਜੀਤ ਸਿੰਘ ਚੰਨੀ

5 Dariya News

5 Dariya News

5 Dariya News

ਚੰਡੀਗੜ੍ਹ , 04 Apr 2020

Last updated on: Apr 04, 2020, 00:00 IST

ਕਰੋਨਾ ਵਾਇਰਸ ਵਿਰੁਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਵਿਚ ਲੜੀ ਜਾ ਰਹੀ ਲੜਾਈ ਲਈ ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ 5 ਕਰੋੜ ਰੁਪਏ ਦਿੱਤੇ ਜਾਣਗੇ।ਅੱਜ ਇੱਥੋ ਜਾਰੀ ਪ੍ਰੈਸ ਬਿਆਨ ਵਿਚ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕਰ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਉਨ੍ਹਾਂ ਦੀ ਪ੍ਰੇਰਣਾ ਸਦਕਾ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਜਿਸ ਦੇ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਪਾਉਣ ਲਈ ਅੱਗੇ ਆਏ ਹਨ।ਇੰਨਾਂ ਤੋਂ ਇਲਾਵਾ ਹੁਨਰ ਵਿਕਾਸ ਮਿਸ਼ਨ ਪੰਜਾਬ ਅਤੇ ਮਹਾਰਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਵੀ ਮੁੱਖ ਮੰਤਰੀ ਰਾਹਤ ਕੋਸ਼ ਵਿਚ ਆਪਣਾ ਯੋਗਦਾਨ ਪਾਉਣ ਲਈ ਪਹਿਲਕਦਮੀ ਕੀਤੀ ਹੈ।ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਗਰੁੱਪ ਏ ਅਤੇ ਬੀ ਵਲੋਂ 7 ਦਿਨ ਦੀ ਤਨਖਾਹ, ਗੁਰੱਪ-ਬੀ ਵਲੋਂ 3 ਦਿਨ ਅਤੇ ਗਰੁੱਪ ਡੀ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ ਕੀਤਾ ਹੈ।ਕੈਬਨਿਟ ਮੰਤਰੀ ਸ. ਚੰਨੀ ਨੇ ਮਨੁੱਖਤਾ ਦੀ ਸੇਵਾ ਲਈ ਪਾਏ ਇਸ ਯੋਗਦਾਨ ਲਈ ਸਾਰੇ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਉਦਯੋਗਪਤੀਆਂ ਅਤੇ ਹੋਰਨਾਂ ਨਿੱਜੀ ਅਦਾਰਿਆਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਖੁੱਲ ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਕਰੋਨਾ ਵਾਇਰਸ ਵਿਰੁਧ ਲੜੀ ਜਾ ਰਹੀ ਜੰਗ ਵਿਚ ਪਾਉਣ।

 

Tags: Charanjit Singh Channi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD