Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਰੂਰੀ ਵਸਤਾਂ ਦੀ ਉਪਲਬਧਤਾ ਲਈ ਲਈ ਕੋਵਾ ਪੰਜਾਬ ਐਪ ਬਣੀ ਮਦਦਗਾਰ

ਜ਼ਿਲ੍ਹੇ ਦੇ 325 ਵਪਾਰੀਆਂ/ਦੁਕਾਨਦਾਰਾਂ ਨੇ ਹੋਮ ਡਿਲਿਵਰੀ ਲਈ ਕਰਵਾਈ ਰਜਿਸਟ੍ਰੇਸ਼ਨ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 04 Apr 2020

Last updated on: Apr 04, 2020, 00:00 IST

ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਐਂਡਰਾਇਡ ਅਤੇ ਆਈ ਫ਼ੋਨ ਮੋਬਾਇਲਾਂ ’ਤੇ ਡਾਊਨਲੋਡ ਹੋ ਸਕਣ ਵਾਲੀ ‘ਕੋਵ ਪੰਜਾਬ’ ਐਪ ਹੁਣ ਕਰਫ਼ਿਊ ਦੌਰਾਨ ਘਰਾਂ ’ਚ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਡਾਕਟਰੀ ਸਲਾਹ ਵੀ ਮੁੱਹਈਆ ਕਰਵਾਏਗੀ।ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿ ਪੰਜਾਬ ਸਰਕਾਰ ਵਲੋ ਲੋਕਾਂ ਤੱਕ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਲਈ  ‘ਕੋਵਾ ਪੰਜਾਬ’  ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਨਾਲ ਸਬੰਧਿਤ ਕੰਮ ਲਈ ਵਰਤ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਇਸ ਮੋਡਿਊਲ ਨੂੰ ਵਰਤਣ ਲਈ ਕੋਵਾ ਪੰਜਾਬ ਐਪ ਡਾਊਨ ਲੋਡ ਕਰਨੀ ਲਾਜ਼ਮੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆਂ ਕਿ ਐਪ ਡਾਊਨ ਲੋਡ ਕਰਨ ਤੋਂ ਪਹਿਲਾ ਕੋਈ ਵੀ ਦੁਕਾਨਦਾਰ ਵਸਤੂ ਦਾ ਰੇਟ ਐਮ.ਆਰ.ਪੀ. ਤੋਂ ਵੱਧ ਨਹੀਂ ਵੇਚੇਗਾ। ਇਸ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਮਲ ਕੁਮਾਰ ਡੀ.ਟੀ.ਸੀ. ਨੇ ਦੱਸਿਆਂ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ, ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟਰੇਸ਼ਨ  ਕਰਵਾਈ ਹੋਵੇਗੀ ਅਤੇ ਉਨ੍ਹਾਂ  ਦੁਕਾਨਦਾਰਾਂ ਨੂੰ ਹੀ ਸਮਾਨ ਵੇਚਣ ਦੀ  ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆਂ ਕਿ ਉਪਭੋਗਤਾ ਇਸ ਐਪ ਦੀ ਵਰਤੋਂ ਨਾਲ  ਨੇੜੇ  ਦੇ ਦੁਕਾਨਦਾਰ ਪਾਸ  ਜ਼ਰੂਰੀ ਵਸਤਾਂ ਲਈ ਆਰਡਰ ਦੇ ਸਕਦਾ ਹੈ ਅਤੇ ਰੋਜ਼ਾਨਾ ਵਰਤੋਂ ਦਾ ਸਮਾਨ ਉਸਦੇ ਘਰ ਪਹੁੰਚਦਾ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਸਮਾਨ ਦਾ ਬਿੱਲ ਅਦਾ ਕੀਤਾ ਜਾਵੇਗਾ ਅਤੇ ਇਹ  ਐਪ ਗੁਗਲ ਪਲੇਅ ਸਟੋਰ ਅਤੇ ਐਪਲ ਸਟੋਰ ਵਿੱਚੋਂ ਮੁਫ਼ਤ ਡਾਊਨ ਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੁਣ ਤੱਕ ਇਸ ਐਪ ’ਤੇ 325 ਵਪਾਰੀਆਂ/ਦੁਕਾਨਦਾਰਾਂ ਜਿਨ੍ਹਾਂ ’ਚ ਮੈਡੀਕਲ ਸਟੋਰ, ਕਰਿਆਨਾ, ਸਬਜ਼ੀਆਂ, ਦੁੱਧ ਆਦਿ ਸ਼ਾਮਿਲ ਹਨ, ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਪੰਜਾਬ ਐਪ ਵਿੱਚ ਇੱਕ ਹੋਰ ਸੁਵਿਧਾ ‘ਡਾਕਟਰ ਨਾਲ ਜੁੜੋ’ (ਕੋਨੈਕਟ ਟੂ ਡਾਕਟਰ) ਸ਼ਾਮਿਲ ਕੀਤੀ ਗਈ ਹੈ। ਇਸਸ ਦੇ ਨਾਲ ਹੀ ਸਪੈਸ਼ਲ ਪੰਜਾਬ ਟੈਲੀ-ਕੰਨਸਲਟੇਸ਼ਨ ਹੈਲਪਲਾਈਨ ਨੰਬਰ 1800-180-4104 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਫ਼ਿਊ ਦੌਰਾਨ ਘਰ ਬੈਠੈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਦੇ ਹੱਲ ਲਈ ਕੋਵਾ ਪੰਜਾਬ ਐਪ ਵਿੱਚ ‘ਡਾਕਟਰ ਨਾਲ ਜੁੜੋ’ ਐਪ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਨਾਲ ਲੋਕ ਦੇਸ਼ ਭਰ ਦੇ ਕਰੀਬ 1800 ਸੀਨੀਅਰ ਡਾਕਟਰਾਂ ਤੋਂ ਕਰਫ਼ਿਊ ਦੌਰਾਨ ਕੋਵਿਡ-19 ਅਤੇ ਹੋਰ ਸਬੰਧਤ ਬਿਮਾਰੀਆਂ ਤੋਂ ਬਚਾਅ ਸਬੰਧੀ ਸਲਾਹ ਲੈ ਸਕਣਗੇ।  ਇਸ ਤੋਂ ਇਲਾਵਾ ਇਸ ਐਪ ਰਾਹੀਂ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ, ਕਰਫ਼ਿਊ ਪਾਸ ਬਣਾਉਣ ਦੀ ਜਾਣਕਾਰੀ ਵੀ ਉਪਲਬਧ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD