Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਟਾਲਾ ਪੁਲਿਸ ਵਲੋਂ ਹੁਣ ਅਸਮਾਨ ਉਪਰੋਂ ਡਰੋਨ ਰਾਹੀਂ ਕਰੇਗੀ ਸ਼ਹਿਰ ਵਿੱਚ ਕਰਫਿਊ ਦੀ ਪਹਿਰੇਦਾਰੀ - ਐੱਸ.ਐੱਸ.ਪੀ. ਬਟਾਲਾ

ਮੁਹੱਲਿਆਂ ਵਿੱਚ ਤਾਸ਼, ਕ੍ਰਿਕਟ ਅਤੇ ਹੋਰ ਖੇਡਾਂ ਖੇਡਣ ਜਾਂ ਇਕੱਠ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

Web Admin

Web Admin

5 Dariya News

ਬਟਾਲਾ , 04 Apr 2020

Last updated on: Apr 04, 2020, 00:00 IST

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਬਟਾਲਾ ਪੁਲਿਸ ਵਲੋਂ ਹੁਣ ਅਸਮਾਨ ਉਪਰੋਂ ਡਰੋਨ ਰਾਹੀਂ ਬਟਾਲਾ ਸ਼ਹਿਰ ਵਿੱਚ ਕਰਫਿਊ ਦੀ ਪਹਿਰੇਦਾਰੀ ਕੀਤੀ ਜਾਵੇਗੀ। ਇਸ ਡਰੋਨ ਰਾਹੀਂ ਖਾਸ ਕਰਕੇ ਮੁਹੱਲਿਆਂ ਵਿੱਚ ਤਾਸ਼, ਕ੍ਰਿਕਟ ਅਤੇ ਹੋਰ ਖੇਡਾਂ ਖੇਡਣ ਜਾਂ ਇਕੱਠ ਕਰਨ ਵਾਲਿਆਂ ਉੱਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਅਤੇ ਜਿਥੇ ਕਿਤੇ ਵੀ ਅਜਿਹਾ ਵਰਤਾਰਾ ਦੇਖਣ ਨੂੰ ਮਿਲਿਆ ਤਾਂ ਤੁਰੰਤ ਪੁਲਿਸ ਫੋਰਸ ਭੇਜ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਅੱਜ ਬਟਾਲਾ ਪੁਲਿਸ ਵਲੋਂ ਸ਼ਹਿਰ ਉਪਰ ਡਰੋਨ ਉਡਾਇਆ ਗਿਆ ਅਤੇ ਕਰਫਿਊ ਦੀ ਪਹਿਰੇਦਾਰੀ ਕੀਤੀ ਗਈ।ਡਰੋਨ ਰਾਹੀਂ ਬਟਾਲਾ ਸ਼ਹਿਰ ਵਿੱਚ ਕੀਤੀ ਜਾ ਰਹੀ ਪਹਿਰੇਦਾਰੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਕਰਫਿਊ ਕੋਰੋਨਾ ਨਾਮ ਦੀ ਇੱਕ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਲਗਾਇਆ ਗਿਆ ਅਤੇ ਅਜਿਹੇ ਵਿੱਚ ਇਹ ਬਹੁਤ ਜਰੂਰੀ ਹੈ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਇਹ ਬਿਮਾਰੀ ਇੱਕ ਦੂਜੇ ਤੋਂ ਅੱਗੇ ਨਾ ਫੈਲ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਕਲੋਨੀਆਂ ਵਿੱਚ ਕੁਝ ਲੋਕ ਆਪਣੇ ਘਰਾਂ ਤੋਂ ਬਾਹਰ ਆ ਕੇ ਤਾਸ਼, ਕ੍ਰਿਕਟ ਅਤੇ ਹੋਰ ਖੇਡਾਂ ਖੇਡ ਰਹੇ ਹਨ ਜਾਂ ਬਿਨ੍ਹਾਂ ਵਜ੍ਹਾ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਹੁਣ ਪੂਰੇ ਸ਼ਹਿਰ ਦੀ ਅਸਮਾਨ ਉਪਰੋਂ ਨਜ਼ਰ ਰੱਖੀ ਜਾਵੇਗੀ ਅਤੇ ਜਿਸ ਮੁਹੱਲੇ ਜਾਂ ਕਲੋਨੀ ਵਿੱਚ ਲੋਕ ਘਰਾਂ ਤੋਂ ਬਾਹਰ ਹੋਣਗੇ ਉਥੇ ਤੁਰੰਤ ਪੁਲਿਸ ਫੋਰਸ ਭੇਜ ਕੇ ਘਰ ਤੋਂ ਬਾਹਰ ਆਏ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜਿਹੜੇ ਵਿਅਕਤੀ ਕਰਫਿਊ ਦੀ ਉਲੰਘਣਾ ਕਰਨਗੇ ਉਨ੍ਹਾਂ ਖਿਲਾਫ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ, ਜਿਸ ਨੂੰ ਹੁਣ ਕੋਵਿਡ 19 ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਸਾਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਹੈ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਦਾ ਪ੍ਰਬੰਧਨ ਐਕਟ ਤਹਿਤ 2 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕਰਿਫਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਨੂੰ ਆਰਜ਼ੀ ਓਪਨ ਜੇਲ੍ਹ ਘੋਸ਼ਿਤ ਕੀਤਾ ਗਿਆ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਇਸ ਓਪਨ ਜੇਲ੍ਹ ਵਿੱਚ ਰੱਖਿਆ ਜਾਵੇਗਾ।ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਜਿਸ ਵਿਅਕਤੀ ਉੱਪਰ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਹੋ ਗਿਆ ਉਸਨੂੰ ਭਵਿੱਖ ਵਿੱਚ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਜ਼ਾ ਹੋਣ ਤੋਂ ਇਲਾਵਾ ਉਸਦੇ ਲਾਇਸੈਂਸ ਰੱਦ ਹੋ ਸਕਦੇ ਹਨ ਅਤੇ ਪਾਸਪੋਰਟ ਬਣਨ ਵਿਚ ਅੜਚਨ ਆ ਸਕਦੀ ਹੈ। ਉਨ੍ਹਾਂ ਸਾਰੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਰਫਿਊ ਦੌਰਾਨ ਘਰਾਂ ਵਿਚੋਂ ਬਾਹਰ ਨਾ ਨਿਕਲਣ।

 

Tags: SSP Batala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD