Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਚ ਲੱਗੀਆਂ ਜ਼ਿਲ੍ਹੇ ਅੰਦਰਲੀਆਂ ਸਥਾਨਕ ਸਰਕਾਰਾਂ ਦੀਆਂ 8 ਇਕਾਈਆਂ-ਡਿਪਟੀ ਕਮਿਸ਼ਨਰ

ਸਾਫ਼-ਸਫ਼ਾਈ, ਘਰਾਂ ਤੋਂ ਕੂੜਾ ਚੁੱਕਣ ਤੇ ਜਨਕਤ ਥਾਵਾਂ ਨੂੰ ਰੋਗਾਣੂ ਮੁਕਤ ਕਰਨ ਲਈ ਘੋਲ ਦੇ ਛਿੜਕਾਅ 'ਚ ਲੱਗੇ ਨਗਰ ਕੌਂਸਲਾਂ ਤੇ ਕਮੇਟੀਆਂ ਦੇ ਮੁਲਾਜਮ-ਜਸ਼ਨਦੀਪ ਕੌਰ ਗਿੱਲ

5 Dariya News

5 Dariya News

5 Dariya News

ਪਟਿਆਲਾ , 05 Apr 2020

Last updated on: Apr 05, 2020, 00:00 IST

ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਅੰਦਰ ਪੈਂਦੀਆਂ ਸਥਾਨਕ ਸਰਕਾਰਾਂ ਦੀਆਂ 8 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਫ਼-ਸਫ਼ਾਈ, ਲੋਕਾਂ ਦੇ ਘਰਾਂ ਵਿੱਚੋਂ ਕੂੜਾ ਚੁੱਕਣਾਂ ਅਤੇ ਜਨਤਕ ਥਾਵਾਂ ਨੂੰ ਰੋਗਾਣੂ ਮੁਕਤ ਕਰਨ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ  ਸ੍ਰੀ ਬ੍ਰਹਮ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਿੱਥੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਹਿਮ ਕਦਮ ਉਠਾਏ ਹਨ, ਉਥੇ ਹੀ ਸ਼ਹਿਰਾਂ ਦੇ ਨਿਵਾਸੀਆਂ ਨੂੰ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਦੀ ਸਪਲਾਈ ਲਈ ਵੀ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ।ਇਸੇ ਦੌਰਾਨ ਖੇਤਰੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮਿਸ ਜਸ਼ਨਪ੍ਰੀਤ ਕੌਰ ਗਿੱਲ ਨੇ ਕਰਫਿਊ ਦੇ ਹਾਲਾਤ 'ਚ ਰਾਜਪੁਰਾ, ਨਾਭਾ, ਸਮਾਣਾ, ਘੱਗਾ, ਭਾਦਸੋਂ, ਪਾਤੜਾਂ, ਘਨੌਰ ਤੇ ਸਨੌਰ ਸ਼ਹਿਰਾਂ ਦਾ ਦੌਰਾ ਕਰਕੇ ਕਮੇਟੀਆਂ ਦੇ ਕੰਮ ਦਾ ਜਾਇਜ਼ਾ ਲਿਆ। ਮਿਸ ਗਿੱਲ ਨੇ ਦੱਸਿਆ ਕਿ ਇਨ੍ਹਾਂ ਸ਼ਹਿਰਾਂ ਦੀ ਸਾਫ਼-ਸਫ਼ਾਈ, ਘਰਾਂ ਤੋਂ ਕੂੜਾ ਇਕੱਤਰ ਕਰਨਾ, ਜਨਤਕ ਥਾਵਾਂ ਅਤੇ ਆਮ ਥਾਵਾਂ 'ਤੇ ਵਾਇਰਸ ਖਤਮ ਕਰਨ ਦੇ ਮੰਤਵ ਨਾਲ ਸੋਡੀਅਮ ਹਾਇਪੋਕਲੋਰਾਈਡ ਦਾ ਸਪ੍ਰੇਅ ਕਰਵਾਉਣ ਦੇ ਨਾਲ-ਨਾਲ ਪਾਣੀ ਦੀ ਸਪਲਾਈ ਸਮੇਤ ਸੀਵਰੇਜ ਤੇ ਸਟਰੀਟ ਲਾਇਟ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਵੀ ਸਥਾਨਕ ਸਰਕਾਰਾਂ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਖੇਤਰੀ ਡਿਪਟੀ ਡਾਇਰੈਕਟਰ ਮਿਸ ਗਿੱਲ ਨੇ ਦੱਸਿਆ ਕਿ ਘਰੋਂ-ਘਰੀ ਕੂੜਾ ਇਕੱਠਾ ਕਰਨ ਲਈ ਕਮੇਟੀਆਂ 'ਚ 800 ਤੋਂ ਜਿਆਦਾ ਸਫ਼ਾਈ ਕਰਮਚਾਰੀ ਕੰਮ ਕਰ ਰਹੇ ਹਨ ਤੇ ਇਨ੍ਹਾਂ ਦੀ ਸੁਰੱਖਿਆ ਲਈ ਇਨ੍ਹਾਂ ਨੂੰ ਪ੍ਰੋਟੈਕਸ਼ਨ ਕਿੱਟਾਂ, ਜੈਕੇਟ, ਗਲੱਵਜ ਮਾਸਕ ਸਮੇਤ ਹੱਥਾਂ ਦੀ ਸਫ਼ਾਈ ਲਈ ਸੈਨੇਟਾਈਜ਼ਰ ਪ੍ਰਦਾਨ ਕੀਤੇ ਗਏ ਹਨ। ਬਾਜ਼ਾਰ ਬੰਦ ਹੋਣ ਕਰਕੇ ਸਾਫ਼-ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਜਦੋਂਕਿ ਇਕਾਂਤਵਾਸ ਕੀਤੇ ਗਏ ਘਰਾਂ ਵਿੱਚੋਂ ਮੈਡੀਕਲ ਵੇਸਟ, ਜਿਸ ਵਿੱਚ ਵਰਤੇ ਗਏ ਮਾਸਕ, ਗਲਵਜ, ਸੈਨਟਰੀਪੈਡਜ ਆਦਿ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੇ ਪੀਲੇ ਰੰਗ ਦੇ ਲਿਫਾਫ਼ਿਆਂ ਰਾਹੀਂ ਮੈਡੀਕਲ ਵੇਸਟ ਇਕੱਠਾ ਕਰਕੇ ਲੁਧਿਆਣਾ ਬਾਇਉਮੈਡੀਕਲ ਫੇਸੀਲਿਟੀ 'ਚ ਡਿਸਪੋਜ ਕੀਤਾ ਜਾਂਦਾ ਹੈ।ਮਿਸ ਗਿੱਲ ਨੇ ਦੱਸਿਆ ਕਿ ਸ਼ਹਿਰਾਂ ਦੇ ਬਾਜ਼ਾਰਾਂ ਵਿੱਚ ਸਵੱਛਤਾ ਪੈਦਾ ਕਰਨ ਲਈ ਲਗਭਗ 2.60 ਲੱਖ ਰੁਪਏ ਖਰਚ ਕਰਕੇ 17437 ਲਿਟਰ ਸੋਡੀਅਮ ਹਾਈਪੋਕਲੋਰਾਈਡ ਦੇ ਘੋਲ (ਡਿਸਇਨਫੈਕਟੈਂਟ) ਦਾ ਛਿੜਕਾਅ 110 ਕਰਮਚਾਰੀਆਂ ਵੱਲੋਂ ਦਸਤੀ, ਮਕੈਨੀਕਲ ਪੰਪ, ਟਰੈਕਟਰ ਅਤੇ ਫਾਇਰ ਬਿਗਰੇਡ ਦੀਆਂ ਗੱਡੀਆਂ ਰਾਂਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਫਿਉ ਦੌਰਾਨ ਵਾਟਰ ਸਪਲਾਈ ਦੇ ਕੰਮ 'ਚ ਕੋਈ ਰੁਕਾਵਟ ਪੈਦਾ ਨਾ ਹੋਵੇ ਇਸ ਲਈ ਕਮੇਟੀਆਂ ਦੇ ਇੰਜੀਨੀਅਰਾਂ ਦੇ ਅਧੀਨ ਸਪੈਸ਼ਲ ਟੀਮਾਂ ਦੀ ਰਚਨਾ ਕੀਤੀ ਹੈ।ਖੇਤਰੀ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਅੱਠ ਕਮੇਟੀਆਂ ਵਿੱਚ ਵੱਸਦੇ ਗਰੀਬ ਵਰਗ ਦੇ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਰਾਸ਼ਨ ਅਤੇ ਹੋਰ ਜਰੂਰੀ ਵਸਤਾਂ ਪ੍ਰਦਾਨ ਕਰਨ ਲਈ ਕਦਮ ਚੁੱਕਦਿਆਂ ਸਮਾਜਿਕ ਤੇ ਧਾਰਮਿਕ ਸੰਸਥਾਵਾ ਦੇ ਯੋਗਦਾਨ ਨਾਲ ਸਥਾਨਕ ਸਰਕਾਰਾਂ ਨੇ ਆਪਣੇ ਫੰਡਾਂ ਵਿੱਚੋਂ 4 ਲੱਖ 23 ਹਜਾਰ ਰੁਪਏ ਦਾ ਯੋਗਦਾਨ ਪਾਇਆ ਹੈ। ਹਿੰਦੁਸਤਾਨ ਯੂਨੀਲੀਵਰ ਕੰਪਨੀ ਨੇ ਰਾਜਪੁਰਾ ਸ਼ਹਿਰ 'ਚ ਸੈਨੀਟਾਇਜ਼ੇਸ਼ਨ ਦੇ ਮੰਤਵ ਨਾਲ 7000 ਸਾਬਣਾਂ ਵੀ ਵੰਡੀਆਂ ਹਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD