Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਬਟਾਲਾ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਰੋਜ਼ਾਨਾ 8000 ਫੂਡ ਪੈਕ ਪਹੁੰਚਾ ਰਿਹਾ ਲੋੜਵੰਦਾਂ ਦੇ ਘਰਾਂ ਤੱਕ

ਵਿਧਾਇਕ ਲਾਡੀ ਤੇ ਐੱਸ.ਡੀ.ਐੱਮ. ਬਟਾਲਾ ਨੇ ਇਸ ਸੇਵਾ ਲਈ ਡੇਰਾ ਬਿਆਸ ਦਾ ਧੰਨਵਾਦ ਕੀਤਾ

5 Dariya News

5 Dariya News

5 Dariya News

ਬਟਾਲਾ , 07 Apr 2020

Last updated on: Apr 07, 2020, 00:00 IST

ਕੋਵਿਡ-19 ਦੇ ਮੱਦੇਨਜ਼ਰ ਲੱਗੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਟਾਲਾ ਸਥਿਤ ਸਤਿਸੰਗ ਘਰ ਵਲੋਂ ਰੋਜ਼ਾਨਾ 8000 ਫੂਡ ਪੈਕ ਤਿਆਰ ਕਰਕੇ ਬਟਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਗਰੀਬਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਘਰ ਪਹੁੰਚ ਕੇ ਇਸ ਸੇਵਾ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਵਿਧਾਇਕ ਲਾਡੀ ਨੇ ਕਿਹਾ ਕਿ ਡੇਰਾ ਬਿਆਸ ਦਾ ਸਮਾਜ ਸੇਵਾ ਵਿੱਚ ਬਹੁਤ ਵੱਡਾ ਸਥਾਨ ਹੈ ਅਤੇ ਅਜਿਹੇ ਔਖੇ ਸਮੇਂ ਡੇਰਾ ਬਿਆਸ ਵਲੋਂ ਗਰੀਬ ਤੇ ਲੋੜਵੰਦਾਂ ਦੇ ਘਰਾਂ ਤੱਕ ਫੂਡ ਪੈਕਟ ਪਹੁੰਚਾਅ ਕੇ ਵੱਡੀ ਸੇਵਾ ਕੀਤੀ ਜਾ ਰਹੀ ਹੈ।ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਵੀ ਡੇਰਾ ਬਿਆਸ ਵਲੋਂ ਕੀਤੀ ਜਾ ਰਹੀ ਇਸ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਹਰ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਹੁੰਚਾਉਣ ਦਾ ਉਪਰਾਲਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਵੀ ਸੇਵਾ ਵਿੱਚ ਸਾਥ ਮਿਲਣਾ ਬਹੁਤ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੇਵਾ ਲਈ ਜਿਥੇ ਡੇਰਾ ਬਿਆਸ ਦਾ ਧੰਨਵਾਦ ਕਰਦਾ ਹੈ ਉਥੇ ਇਸ ਗੱਲ ਦਾ ਭਰੋਸਾ ਵੀ ਦਿੰਦਾ ਹੈ ਕਿ ਇਸ ਸੇਵਾ ਵਿੱਚ ਪ੍ਰਸ਼ਾਸਨ ਉਨ੍ਹਾਂ ਦੀ ਹਰ ਮਦਦ ਲਈ ਤਿਆਰ ਹੈ।ਡੇਰਾ ਬਿਆਸ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਬਟਾਲਾ ਦੇ ਸਤਿਸੰਗ ਘਰ ਵਿਚੋਂ ਰੋਜ਼ਾਨਾ 4000 ਹਜ਼ਾਰ ਫੂਡ ਪੈਕ ਸਵੇਰੇ ਅਤੇ 4000 ਫੂਡ ਪੈਕ ਸ਼ਾਮ ਨੂੰ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਤਿਸੰਗ ਘਰ ਵਿੱਚ ਸੰਗਤਾਂ ਵਲੋਂ ਇਹ ਫੂਡ ਪੈਕ ਤਿਆਰ ਕੀਤੇ ਜਾਂਦੇ ਹਨ ਅਤੇ ਲੰਗਰ ਬਣਾਉਂਦੇ ਸਮੇਂ ਸਾਫ਼-ਸਫ਼ਾਈ ਅਤੇ ਹੋਰ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਂਦੀ ਹੈ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD