Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਰੋਨਾ ਵਾਇਰਸ ਤੋਂ ਬਚਾਅ ਕਾਰਜਾਂ ਦੇ ਚੱਲਦਿਆਂ ਕਿਸਾਨ ਆਪਣੀ ਵਾਰੀ ਮੁਤਾਬਿਕ ਹੀ ਆ ਸਕਣਗੇ ਮੰਡੀਆਂ ਵਿੱਚ-ਡਿਪਟੀ ਕਮਿਸ਼ਨਰ

ਹੋਲੋਗਰਾਮ ਵਾਲੇ ਟੋਕਨ ਨਾਲ ਹੋਵੇਗੀ ਮੰਡੀ ਵਿੱਚ ਐਂਟਰੀ, ਆੜਤੀਆਂ ਅਤੇ ਲੇਬਰ ਨੂੰ ਦਿੱਤੀ ਜਾਵੇਗੀ ਲੋੜੀਂਦੀ ਸਿਖ਼ਲਾਈ

5 Dariya News

5 Dariya News

5 Dariya News

ਲੁਧਿਆਣਾ , 07 Apr 2020

Last updated on: Apr 07, 2020, 00:00 IST

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਆਗਾਮੀ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਵਾਰ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਤੋਂ ਬਚਾਅ ਕਾਰਜਾਂ ਦੇ ਚੱਲਦਿਆਂ ਕਿਸਾਨ ਮੰਡੀਆਂ ਵਿੱਚ ਆਪਣੀ ਵਾਰੀ ਮੁਤਾਬਿਕ ਹੀ ਆ ਸਕਣਗੇ। ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ. ਸੁਖਵਿੰਦਰ ਸਿੰਘ ਗਿੱਲ ਅਤੇ ਸ੍ਰੀਮਤੀ ਗੀਤਾ ਬਿਸ਼ੰਭੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ 'ਤੇ ਜ਼ਿਲ੍ਹਾ ਲੁਧਿਆਣਾ ਵਿੱਚ ਕਰਫਿਊ/ਲੌਕਡਾਊਨ ਜਾਰੀ ਹੈ। ਹਦਾਇਤਾਂ ਦੀ ਪਾਲਣਾ ਹਿੱਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ਵਿੱਚ ਕਿਸਾਨਾਂ ਦਾ ਇਕੱਠ ਨਾ ਹੋ ਸਕੇ। ਇਸ ਲਈ ਕਿਸਾਨਾਂ ਨੂੰ ਇਸ ਵਾਰ ਹੋਲੋਗਰਾਮਯੁਕਤ ਟੋਕਨ ਜਾਰੀ ਕੀਤੇ ਜਾਣਗੇ। ਉਸ ਟੋਕਨ ਮੁਤਾਬਿਕ ਹੀ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਸਕਣਗੇ। ਕਿਸਾਨਾਂ ਦੀ ਸ਼ਡਿਊਲ ਮੁਤਾਬਿਕ ਆਮਦ ਸਬੰਧਤ ਆੜਤੀ ਯਕੀਨੀ ਬਣਾਉਣਗੇ।ਸ੍ਰੀ ਅਗਰਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਕਾਰਜਾਂ ਦੇ ਚੱਲਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਸਫਾਈ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵਿਸ਼ੇਸ਼ ਤੌਰ 'ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆੜਤੀਆਂ ਅਤੇ ਲੇਬਰ ਨੂੰ ਹੱਥ ਧੋਣ, ਮਾਸਕ ਲਗਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੈਨੀਟਾਈਜ਼ਰ ਦੀ ਉੱਚਿਤ ਵਰਤੋਂ ਆਦਿ ਬਾਰੇ ਮੰਡੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿਖ਼ਲਾਈ ਦਿੱਤੀ ਜਾਵੇਗੀ। ਲੇਬਰ ਨੂੰ ਉਕਤ ਸਾਰਾ ਸਮਾਨ ਸੰਬੰਧਤ ਆੜਤੀ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਆੜਤੀ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਤੇ ਲੇਬਰ ਦੇ ਹਰ ਅੱਧੇ ਘੰਟੇ ਬਾਅਦ ਸਾਬਣ ਨਾਲ ਹੱਥ ਜ਼ਰੂਰ ਧੁਵਾਏ ਜਾਣ।ਸ਼੍ਰੀ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਆੜਤੀ ਅਤੇ ਲੇਬਰ ਦੀ ਆਮਦ ਸੰਬੰਧੀ ਉਨ੍ਹਾਂ ਨੂੰ ਕਰਫਿਊ ਈ-ਪਾਸ ਜਾਰੀ ਕੀਤੇ ਜਾਣਗੇ। ਕੋਈ ਵੀ ਵਿਅਕਤੀ ਇਨ੍ਹਾਂ ਕਰਫਿਊ ਪਾਸਾਂ ਦੇ ਸਿਰ 'ਤੇ ਕਿਤੇ ਹੋਰ (ਘਰ ਜਾਂ ਮੰਡੀ ਤੋਂ ਬਿਨ੍ਹਾਂ) ਘੁੰਮਦਾ ਨਜ਼ਰ ਆਵੇਗਾ ਤਾਂ ਉਸ ਖ਼ਿਲਾਫ਼ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆੜਤੀਆਂ ਨੂੰ ਸਮੇਂ ਤੋਂ ਪਹਿਲਾਂ ਹੀ ਬਾਰਦਾਨਾ ਮੁਹੱਈਆ ਕਰਵਾ ਦੇਣ ਤਾਂ ਜੋ ਅੰਤਿਮ ਸਮੇਂ ਬਾਰਦਾਨਾ ਲੈਣ ਲਈ ਕਸ਼ਮਕਸ਼ ਪੈਦਾ ਨਾ ਹੋਵੇ।ਵਿਭਾਗੀ ਅਧਿਕਾਰੀਆਂ ਵੱਲੋਂ ਮਿਲੇ ਅੰਕੜਿਅਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਵਿੱਚ 8.51 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਸ ਲਈ ਜ਼ਿਲ੍ਹਾ ਲੁਧਿਆਣਾ ਵਿੱਚ 103 ਮੰਡੀਆਂ ਮੌਜੂਦ ਹਨ। ਇਸ ਤੋਂ ਇਲਾਵਾ 128 ਸ਼ੈਲਰਾਂ ਨੂੰ ਵੀ ਮੰਡੀ ਵਜੋਂ ਵਰਤਣ ਦਾ ਪ੍ਰਸਤਾਵ ਹੈ। ਸਰਕਾਰੀ ਖਰੀਦ ਦਾ ਸਮਾਂ 15 ਅਪ੍ਰੈੱਲ ਤੋਂ ਲੈ ਕੇ 15 ਜੂਨ, 2020 ਤੱਕ ਰਹੇਗਾ। ਮੀਟਿੰਗ ਦੌਰਾਨ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਸ੍ਰੀ ਰਾਜ ਕੁਮਾਰ ਭੱਲਾ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਪੂਰਨ ਸਹਿਯੋਗ ਦੇਣਗੇ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD