Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਕੋਰੋਨਾ ਖ਼ਿਲਾਫ਼ ਜੰਗ ਵਿੱਚ ਪੂਰੀ ਮੁਸਤੈਦੀ ਨਾਲ ਕੰਮ ਰਿਹੈ ਜ਼ਿਲ੍ਹਾ ਪ੍ਰਸ਼ਾਸਨ: ਡਿਪਟੀ ਕਮਿਸ਼ਨਰ

ਕਰਫਿਊ ਦੀ ਉਲੰਘਣਾ ਕਰਨ ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ ਕੀਤੀ ਜਾ ਰਹੀ ਹੈ ਕਾਰਵਾਈ : ਜ਼ਿਲ੍ਹਾ ਪੁਲੀਸ ਮੁਖੀ

5 Dariya News

5 Dariya News

5 Dariya News

ਖਮਾਣੋਂ/ਫਤਹਿਗੜ੍ਹ ਸਾਹਿਬ , 07 Apr 2020

ਜ਼ਿਲ੍ਹੇ ਵਿੱਚ ਕੋਰੋਨਾ ਸਬੰਧੀ 02 ਔਰਤਾਂ ਦੇ ਪਾਜ਼ੇਟਿਵ ਪਾਏ ਜਾਣ ਉਪਰੰਤ ਸੀਲ ਕੀਤੇ ਪਿੰਡ ਮਨੈਲੀ ਤੇ ਸੰਘੋਲ ਸਮੇਤ ਵੱਖ-ਵੱਖ ਪਿੰਡਾਂ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਤੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਥਾਈਂ ਤਾਇਨਾਤ ਪੁਲੀਸ ਮੁਲਾਜ਼ਮਾਂ ਤੇ ਵਾਲੰਟੀਅਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਤਾਕੀਦ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਬੀਤੇ ਕੱਲ੍ਹ ਜ਼ਿਲ੍ਹੇ ਵਿੱਚ 02 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਪਾਜ਼ੇਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ। ਇਸ ਤੋਂ ਇਲਾਵਾ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ ਸਨ। ਬੀਤੇ ਦਿਨੀਂ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ  ਤੇ ਇਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ 'ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕੀਤਾ ਗਿਆ ਹੈ ਅਤੇ ਕੋਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਟਰੇਸ ਕਰ ਕੇ ਇਕਾਂਤਵਾਸ ਕੀਤਾ ਗਿਆ ਤੇ ਨਾਲ ਹੀ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ 'ਤੇ ਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚਲੇ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਸਪਤਾਲਾਂ ਜਾਂ ਸਿਹਤ ਸੰਸਥਾਵਾਂ ਵਿੱਚ ਜਿੰਨੇ ਵੀ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਉਨ੍ਹਾਂ ਵਿੱਚ ਪੂਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਥੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਾ ਆਵੇ।ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ ਤੇ ਲੋਕਾਂ ਦੇ ਭਲੇ ਲਈ ਹੀ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰਹਿ ਕੇ ਹੀ ਉਹ ਕੋਰੋਨਾ ਖਿਲਾਫ ਜੰਗ ਵਿੱਜਚ ਸਰਕਾਰ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਪੀ. (ਡੀ) ਹਰਪਾਲ ਸਿੰਘ, ਡੀ.ਐਸ.ਪੀ. ਧਰਮਪਾਲ ਸਿੰਘ ਵੀ ਹਾਜ਼ਰ ਸਨ।

 

Tags: DC Fatehgarh Sahib , SSP Fatehgarh Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD