Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਫੀਲਡ ਵਿਚ ਕੰਮ ਕਰ ਰਹੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਦਾ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Apr 2020

Last updated on: Apr 07, 2020, 00:00 IST

ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਪਸੂ ਪਾਲਕਾਂ ਨੂੰ ਕੋਈ ਦਿੱਕਤ ਨਾ ਆਉਣ ਦੇਣ ਲਈ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਬਾਜਵਾ ਨੇ ਇਹ ਜਾਣਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਤੋਂ ਬਾਅਦ ਦਿੱਤੀ।ਉਨਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਜਾਨਵਰਾਂ ਲਈ ਖੁਰਾਕ ਅਤੇ ਇਲਾਜ ਪੱਖੋਂ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਾਰੇ ਪਸ਼ੂ ਹਸਪਤਾਲ ਖੁੱਲੇ ਹਨ ਅਤੇ ਕਿਸੇ ਵੀ ਐਮਰਜੈਂਸੀ ਲਈ ਡਾਕਟਰ 24 ਘੰਟੇ ਸੇਵਾਵਾਂ ਲਈ ਵੀ ਉਲੱਬਧ ਹਨ। ਇਸ ਮੌਕੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਸੂ ਪਾਲਣ ਵਿਭਾਗ ਦੇ ਸੇਵਾ ਮੁਕਤ ਡਾਕਟਰਾਂ ਅਤੇ ਇੰਸਪੈਕਟਰਾਂ ਨੂੰ ਵੀ ਕਰਫਿਊ ਪਾਸ ਬਣਵਾ ਕੇ ਦਿੱਤੇ ਜਾਣ ਤਾਂ ਜੋ ਪਸੂ ਪਾਲਕਾਂ ਦੇ ਦਰ 'ਤੇ ਜਾ ਕੇ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।ਸ੍ਰੀ ਬਾਜਵਾ ਨੇ ਦੱਸਿਆਂ ਕਿ ਪੋਲਟਰੀ ਫਾਰਮਰਾ ਨੂੰ ਫੀਡ ਬਣਾਉਣ ਲਈ ਖੁਰਾਕ 'ਤੇ ਸਿਵਲ ਸਪਲਾਈ ਵਿਭਾਗ ਵਲੋਂ ਪਹਿਲੀ ਕਿਸ਼ਤ ਦੇ ਤੌਰ 'ਤੇ 3000 ਟਨ ਕਣਕ 1987 ਰੁਪਏ ਪ੍ਰਤੀ ਕਵਿੰਟਲ ਦੀ ਦਰ ਨਾਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਸਪਲਾਈ ਛੇਤੀ ਹੀ ਸੁਰੂ ਹੋ ਜਾਵੇਗੀ।

ਉਨਾਂ ਦੱਸਿਆ ਕਿ ਫੀਡ ਲਈ ਪੋਲਟਰੀ ਫਾਰਮਰਾਂ ਤੋਂ ਡਿਮਾਂਡ ਪ੍ਰਾਪਤ ਕੀਤੀ ਗਈ ਹੈ, ਜਿਸ ਦੇ ਚਲਦਿਆਂ ਕਣਕ ਦੀ ਪਹਿਲੀ ਕਿਸ਼ਤ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ।ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮੱਛੀ ਪਾਲਕਾਂ ਨੂੰ ਲੋੜੀਂਦਾ ਮੱਛੀ ਪੂੰਗ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣਾ ਧੰਦਾ ਜਾਰੀ ਰੱਖ ਸਕਣ। ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁੰਗ ਦੀ ਸਪਲਾਈ ਲਈ ਸਬੰਧੀ ਜਿਲਿਆਂ ਦੇ ਡਿਪਟੀ ਕਮਿਸਨਰਾਂ ਨਾਲ ਸੰਪਰਕ ਕੀਤਾ ਜਾਵੇ। ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਮੱਛੀ ਪਾਲਕਾਂ ਨੂੰ ਸਪਲਾਈ ਲਈ ਲੋੜੀਂਦਾ ਪੂੰਗ ਵਿਭਾਗ ਦੇ ਮੱਛੀ ਫਾਰਮਾਂ 'ਤੇ ਉਪਲੱਬਧ ਹੈ, ਜਿਸ ਦੀ ਸਪਲਾਈ ਟ੍ਰਾਸਪੋਰਟ ਦਾ ਪ੍ਰਬੰਧ ਕਰਕੇ ਮੱਛੀ ਪਾਲਕਾਂ ਨੂੰ ਉਨਾਂ ਦੇ ਫਾਰਮਾਂ 'ਤੇ ਹੀ ਕੀਤੀ ਜਾਵੇਗੀ।ਉਨਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਪਸੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਲਈ ਸਿਹਤ ਅਤੇ ਪੁਲਿਸ ਵਿਭਾਗ ਦੀ ਤਰਜ ਤੇ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ  ਜਸਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਅਤੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਮਦਨ ਮੋਹਨ ਵੀ ਮੌਜੂਦ ਸਨ।

 

Tags: Tript Rajinder Singh Bajwa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD