Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਨ ਸੜਕਾਂ ਅਤੇ ਲਿੰਕ ਸੜਕਾਂ ਤੇ ਕਰੋਨਾ ਵਾਇਰਸ ਖਿਲਾਫ ਡਿਊਟੀ ਕਰ ਰਹੇ ਮੁਲਾਜ਼ਮਾਂ ਨਾ ਰੋਕਿਆ ਜਾਵੇ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 07 Apr 2020

Last updated on: Apr 07, 2020, 00:00 IST

ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਹਾਲਾਂ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਕੋਈ ਕਰੋਨਾ ਨਾਲ ਗ੍ਰਸਤ ਮਰੀਜ ਸਾਹਮਣੇ ਨਹੀਂ ਆਇਆ ਪਰ ਇਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹਰ ਅਹਤਿਆਤ ਵਰਤਿਆ ਜਾ ਰਿਹਾ ਹੈ ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕਰੋਨਾ ਸਬੰਧੀ ਮਰੀਜਾਂ ਦੇ ਹੋਣ ਦੇ ਖਦਸ਼ੇ ਦੇ ਮੱਦੇ ਨਜ਼ਰ ਮੁਕਤਸਰ ਨੂੰ ਆਉਣ ਵਾਲੀਆਂ ਸਾਰੀਆਂ ਹੀ ਲਿੰਕ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਭਿਆਨਕ ਲਾਗ ਦੀ ਬਿਮਾਰੀ ਇਸ ਜ਼ਿਲੇ ਵਿੱਚ ਨਾ ਪਹੁੰਚ ਸਕੇ ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਪਿੰਡਾਂ ਦੇ  ਸਰਪੰਚਾਂ ਨੂੰ ਲਿੰਕ ਰੋਡ ਸੀਲ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਹਨ ਜ਼ਿਲੇ੍ਹ ਵਿੱਚ ਚੱਲ ਰਹੇ ਕੰਟਰੋਲ ਰੂਮ ਕੀ ਕਾਰਗੁਜ਼ਾਰੀ ਤੇ ਸੰਤੁਸਟੀ ਵਿਅਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਐਲ.ਪੀ.ਜੀ. ਸਬੰਧੀ ਸਾਰੀਆਂ ਹੀ ਸ਼ਿਕਾਇਤਾਂ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਅੱਜ ਦੀ ਤਾਰੀਖ ਵਿੱਚ ਕੋਈ ਵੀ ਗੈਸ ਸਿਲੰਡਰ ਸਬੰੰਧੀ ਸ਼ਿਕਾਇਤ ਨਹੀਂ ਹੈ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਸਮੂਹ ਇਲਾਕਾ ਨਿਵਾਸੀਆਂ ਨੂੰ ਮਿਲ ਕੇ ਪ੍ਰਸਾਸਨ ਦਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਅੱਜ ਮਨੁੱਖ ਜਾਤੀ ਤੇ ਪਈ ਬਿਪਦਾ ਨੂੰ ਰਲ ਕੇ ਨਜਿੱਠਿਆ ਜਾਵੇ ।  ਉੱਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕਰਦਿਆਂ ਆਖਿਆ ਕਿ ਕੇਵਲ ਅਪਾਤਕਾਲੀਨ ਸਥਿਤੀ ਦੇ ਵਿੱਚ ਹੀ ਘਰੋਂ ਨਿਕਲਿਆ ਜਾਵੇ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਦੇ ਹਰ ਨਾਗਰਿਕ ਵਾਸਤੇ ਜਿਲਾ ਪ੍ਰਸਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਹਰ ਯਤਨ ਕੀਤੇ ਜਾ ਰਹੇ ਹਨ ਅਤੇ ਲੋੜ ਦੀ ਹਰ ਵਸਤੂ ਨੂੰ ਐਨ.ਜੀ.ਓਜ. ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਘਰ ਘਰ ਪਹੁੰਚਾਇਆ ਜਾ ਰਿਹਾ ਹੈ । ਚੀਫ ਮੈਡੀਕਲ ਅਫਸਰ ਸ੍ਰੀ ਹਰੀ ਨਰਾਇਣ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਲਗਾਤਾਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ  ਇਸ ਸਬੰਧੀ ਪਲ ਪਲ ਦੀ ਰਿਪੋਰਟ ਡਿਪਟੀ ਕਮਿਸ.ਨਰ ਸਹਿਬ ਨੂੰ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਫੈਲਾਣ ਤੋਂ ਬਚਾਉਣ ਲਈ ਕੇਵਲ ਅਹਿਤਿਆਤ ਹੀ ਵਰਤਿਆ ਜਾ ਸਕਦਾ ਹੈ ਅਤੇ ਲੋਕਾਂ ਨੂੰ ਆਪਣੇ ਘਰੋਂ ਨਹੀਂ ਨਿੱਕਲਣਾ ਚਾਹੀਦਾ । ਇਸ ਸਬੰਧੀ ਜੇ ਕਿਸੇ ਵਿੱਚ ਸੁੱਕੀ ਖੰਘ, ਜੁਕਾਮ ਜਾ ਬੁਖਾਰ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਸੇਵਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਅਮਲੇ ਵਲੋਂ ਗਲੀ ਮੁੱਹਲਿਆਂ ਅਤੇ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਕਰੋਨਾ ਵਾਇਰਸ ਨਾਲ ਸਬੰਧਿਤ ਲੱਛਣਾ ਦੀ ਪਛਾਣ ਕਰਨ ਲਈ ਆਧੁਨਿਕ ਥਰਮਾਮੀਟਰ ਨਾਲ ਕੀਤੀ ਜਾ ਰਹੀ ਹੈ।ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਜ਼ਿਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਰੋਨਾ ਵਾਇਰਸ ਦੇ ਖਾਤਮੇ ਦੇ ਸਬੰਧ ਵਿੱਚ ਸਰਕਾਰੀ ਡਿਊਟੀ ਲੱਗੀ ਹੋਈ ਹੈ, ਉਹਨਾਂ ਨੂੰ ਮੇਨ ਸੜਕਾਂ ਅਤੇ ਲਿੰਕ ਸੜਕਾਂ ਤੇ ਬਣੇ ਨਾਕਿਆਂ ਤੇ ਨਾ ਰੋਕਿਆ ਜਾਵੇ। 

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD