Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ ਮੈਡੀਕਲ ਮਾਹਰਾਂ ਨੇ ਕੋਵਿਡ ਰਿਸਪਾਂਸ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਲਈ ਏਮਜ਼ ਦੇ ਮਾਹਰਾਂ ਨਾਲ ਕੀਤੀ ਵਿਚਾਰ ਚਰਚਾ

5 Dariya News

5 Dariya News

5 Dariya News

ਚੰਡੀਗੜ੍ਹ , 07 Apr 2020

Last updated on: Apr 07, 2020, 00:00 IST

ਵੱਧ ਰਹੇ ਕੋਵਿਡ 19 ਦੇ ਖਤਰੇ  ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਸੂਬੇ ਦੀ ਸਮੁੱਚੀ ਰਣਨੀਤੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਨਾਲ, ਰਾਜ ਭਰ ਤੋਂ ਮੈਡੀਕਲ ਮਾਹਰਾਂ ਨੇ ਇਲਾਜ ਵਿਧੀ, ਸਹਾਇਕ ਪ੍ਰਬੰਧਨ ਅਤੇ ਕੇਸਾਂ ਦੀ ਜਾਂਚ ਸਮੇਤ ਵੱਖ ਵੱਖ ਮੁੱਦਿਆਂ 'ਤੇ ਏਮਜ਼ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ ਜ਼ਿਲ੍ਹਾ ਹਸਪਤਾਲਾਂ ਦੇ 92 ਮੈਡੀਕਲ ਮੁੱਖੀਆਂ, ਆਈਸੋਲੇਸ਼ਨ ਸਹੂਲਤਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਮੈਂਬਰਾਂ ਨੇ  ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ ਕੇ ਕੇ ਤਲਵਾੜ ਤੋਂ ਇਲਾਵਾ ਏਮਜ਼ ਨਵੀਂ ਦਿੱਲੀ, ਡੀਐਮਸੀ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਕੋਵਿਡ -19  ਪ੍ਰਬੰਧਨ ਨਾਲ ਸਬੰਧਤ ਡਾਕਟਰਾਂ ਸਮੇਤ ਮਾਹਰਾਂ ਦੀ ਹਾਜ਼ਰੀ ਵਿਚ ਇਥੇ ਇਕ ਵੈਬਨਾਰ ਵਿਚ ਹਿੱਸਾ ਲਿਆ।ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਆਪਣੀ ਕਿਸਮ ਦੀ ਇਸ ਪਹਿਲੀ ਮੀਟਿੰਗ ਦਾ ਮੁੱਖ ਉਦੇਸ਼ ਮਰੀਜ਼ਾਂ ਲਈ ਬਿਹਤਰ ਸੰਭਵ ਡਾਕਟਰੀ ਦੇਖਭਾਲ, ਇਲਾਜ ਅਤੇ ਵਿਧੀਆਂ ਨੂੰ ਯਕੀਨੀ ਬਣਾਉਣਾ ਹੈ।ਮਾਹਰਾਂ ਅਨੁਸਾਰ ਜਲਦੀ ਕੀਤੀ ਤਾਲਾਬੰਦੀ ਅਤੇ ਕਰਫਿਊ ਦੀਆਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਨੇ ਪੰਜਾਬ ਨੂੰ ਵਾਇਰਸ ਫੈਲਣ ਨੂੰ ਰੋਕਣ ਵਿਚ ਮਦਦ ਕੀਤੀ ਹੈ। ਮਾਹਰਾਂ ਦੇ ਪੈਨਲ ਨੇ ਅੱਗੇ ਕਿਹਾ ਕਿ ਹਾਲੇ ਚੌਕਸੀ ਤੇ ਨਿਗਰਾਨੀ ਨੂੰ ਘਟਾਉਣ ਦਾ ਸਮਾਂ ਨਹੀਂ ਆਇਆ ਹੈ। ਕੋਵਿਡ -19 ਦੇ ਸ਼ੱਕੀ ਅਤੇ ਪੁਸ਼ਟੀ ਵਾਲੇ ਮਾਮਲਿਆਂ ਦੇ ਸੁਚੱਜੇ ਪ੍ਰਬੰਧਨ ਹਿੱਤ ਅੰਤਲੇ ਪੜਾਅ ਵਿਚ ਮਾਮਲਿਆਂ ਦੇ ਅਚਾਨਕ ਵਾਧਾ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਟੈਸਟ ਕਰਨ ਦਾ ਸੁਝਾਅ ਵੀ ਦਿੱਤਾ ਗਿਆ ।ਮਾਹਰ ਸਮੂਹ ਜੋ ਇਸ ਵਿਚਾਰ ਵਟਾਂਦਰੇ ਤੇ ਅਧਾਰਤ ਆਪਣੀਆਂ ਸਿਫਾਰਸ਼ਾਂ ਮੁੱਖ ਮੰਤਰੀ ਸਾਹਮਣੇ ਪੇਸ਼ ਕਰੇਗਾ, ਨੇ ਪੰਜਾਬ ਵਿੱਚ ਮਰੀਜ਼ਾਂ ਦੀ ਰਿਕਵਰੀ ਦੀ ਦਰ 'ਤੇ ਤਸੱਲੀ ਪ੍ਰਗਟਾਈ ਜੋ ਕਿ ਕੌਮੀ ਔਸਤ ਨਾਲੋਂ ਦੁੱਗਣੀ ਹੈ।ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਦਾਖਲ 90 ਮਰੀਜ਼ਾਂ ਵਿਚੋਂ 14 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਦੀ ਫੀਸਦ 15% ਤੋਂ ਵੱਧ ਬਣਦੀ ਹੈ, ਜਦੋਂ ਕਿ ਕੌਮੀ ਪੱਧਰ 'ਤੇ ਹੁਣ ਤੱਕ 4421 ਮਾਮਲਿਆਂ ਵਿਚੋਂ 92 ਠੀਕ ਹੋਏ ਹਨ ਜੋ ਕਿ 9 ਫੀਸਦ ਤੋਂ ਘੱਟ ਬਣਦਾ ਹੈ।ਮਾਹਰਾਂ ਨੇ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਪਹੁੰਚੇ ਕੋਵਿਡ -19 ਦੇ ਸ਼ੱਕੀ ਅਤੇ ਪੁਸ਼ਟੀ ਵਾਲੇ ਮਾਮਲਿਆਂ ਦੇ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰੇ ਦਾ ਵਿਸ਼ਲੇਸ਼ਣ ਕੀਤਾ।ਇਸ ਦੌਰਾਨ ਡਾ. ਅੰਬੁਜ, ਡਾ. ਮੋਹਨ, ਏਮਜ਼ ਦੇ ਡਾ. ਆਨੰਦ ਸਮੇਤ ਡਾ. ਬਿਸ਼ਵ ਮੋਹਨ, ਡੀ.ਐੱਮ.ਸੀ. ਹਸਪਤਾਲ ਦੇ ਡਾ. ਸੰਦੀਪ ਪੁਰੀ ਅਤੇ ਡਾ. ਸਰਜੂ ਤੋਂ ਇਲਾਵਾ, ਜੀ.ਐੱਮ.ਸੀ. ਅੰਮ੍ਰਿਤਸਰ ਤੋਂ ਡਾ: ਸਤਪਾਲ ਅਲੌਣਾ, ਅਤੇ ੇ ਡਾ. ਰਮਿੰਦਰ ਸਿਬੀਆ ਨੇ ਮਾਹਰ ਪੈਨਲ ਨੂੰ ਪੂਰਾ ਕੀਤਾ।    

 

Tags: Vinny Mahajan , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD