Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਰਨਾਲਾ ਪੁਲੀਸ ਨੇ ਕੋਵਿਡ-19 ਖ਼ਿਲਾਫ਼ ਜੰਗ ’ਚ ਡਟੇ ਵਿਭਾਗਾਂ ਦੇ ਨਾਮ ਕੀਤੀ ‘ਵਿਸ਼ਵ ਸਿਹਤ ਦਿਵਸ’ ਦੀ ਸ਼ਾਮ

ਪੁਲੀਸ ਵੱਲੋਂ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਅਮਲੇ ਤੇ ਸਫਾਈ ਕਾਮਿਆਂ ਨੂੰ ‘ਗਾਰਡ ਆਫ ਆਨਰ’

Web Admin

Web Admin

5 Dariya News

ਬਰਨਾਲਾ , 08 Apr 2020

Last updated on: Apr 08, 2020, 00:00 IST

ਜ਼ਿਲਾ ਬਰਨਾਲਾ ਪੁਲੀਸ-ਪ੍ਰਸ਼ਾਸਨ ਨੇ ਪਹਿਲਕਦਮੀ ਕਰਦੇ ਹੋਏ ਕੋਵਿਡ-19 ਵਿਰੁੱਧ ਮੂਹਰਲੀ ਕਤਾਰ ਵਿੱਚ ਡਟੇ ਹੋਏ ਡਾਕਟਰੀ ਅਮਲੇ, ਪੈਰਾਮੈਡੀਕਲ ਸਟਾਫ, ਹਸਪਤਾਲਾਂ ਦੇ ਸੈਨੇਟਰੀ ਸਟਾਫ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦਾ ਹੌਸਲਾ ਵਧਾਉਦੇ ਹੋਏ ਉਨਾਂ ਨੂੰ ਸਲਾਮੀ ਦਿੱਤੀ ਗਈ।ਡਿਪਟੀ ਕਮਿਸ਼ਨਰ ਤੇਜ ਪ੍ਰ੍ਰਤਾਪ ਸਿੰਘ ਫੂਲਕਾ ਦੀ ਹਾਜ਼ਰੀ ਅਤੇ ਜ਼ਿਲਾ ਪੁਲੀਸ ਮੁਖੀ ਸੰਦੀਪ ਗੋਇਲ ਦੀ ਅਗਵਾਈ ਵਿਚ ਬਰਨਾਲਾ ਪੁਲੀਸ ਨੇ ਸਿਹਤ ਤੇ ਹੋਰ ਵਿਭਾਗ ਦੇ ਉਨਾਂ ਯੋਧਿਆਂ ਨੂੰ ‘ਗਾਰਡ ਆਫ ਆਨਰ’ ਦੇ ਕੇ ਸਤਿਕਾਰ ਭੇਟ ਕੀਤਾ, ਜੋ ਦਿਨ ਰਾਤ ਸੇਵਾਵਾਂ ਨਿਭਾਅ ਰਹੇ ਹਨ। ਇਹ ਸਮਾਗਮ ਸਿਵਲ ਹਸਪਤਾਲ ਬਰਨਾਲਾ ਨੇੜੇ ਭਗਤ ਨਾਮਦੇਵ ਚੌਕ ’ਚ ਕਰਵਾਇਆ ਗਿਆ, ਜਿੱਥੇ ਪੁਲੀਸ ਵੱਲੋਂ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਹਮਲੇ, ਹੋਰ ਵਿਭਾਗਾਂ ਤੇ ਸਫਾਈ ਕਾਮਿਆਂ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਸ੍ਰੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਐਸਪੀ (ਡੀ) ਸ. ਸੁਖਦੇਵ ਸਿੰਘ ਵਿਰਕ, ਐਸਪੀ (ਐਚ) ਗੁਰਦੀਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਕੋਵਿਡ-19 ਵਿਰੁੱਧ ਜ਼ਿਲਾ ਵਾਸੀਆਂ ਨੂੰ ਸਮਰਪਿਤ ਇਕ ਗੁਬਾਰਾ ਵੀ ਛੱਡਿਆ ਗਿਆ, ਜਿਸ ਰਾਹੀਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਅੱਜ ਪੁਲੀਸ ਵੱਲੋਂ ਸਿਹਤ ਅਮਲੇ ਤੇ ਹੋਰ ਵਿਭਾਗਾਂ ਨੂੰ ਸਤਿਕਾਰ ਦਿੱਤਾ ਗਿਆ ਹੈ, ਜਿਸ ਨਾਲ ਇਨਾਂ ਵਿਭਾਗਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ, ਪਰ ਇਸ ਦੇ ਨਾਲ ਹੀ ਪੁਲੀਸ ਵਿਭਾਗ ਦਾ ਯੋਗਦਾਨ ਵੀ ਸਭ ਤੋਂ ਵੱਧ ਜ਼ਿਕਰਯੋਗ ਹੈ, ਜਿਸ ਲਈ ਬਰਨਾਲਾ ਪੁਲੀਸ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ, ਜੋ ਸਾਰੇ ਜ਼ਿਲੇ ਦੀ ਸੁਰੱਖਿਆ ਲਈ ਡਟੇ ਹੋਏ ਹਨ। ਉਨਾਂ ਕਿਹਾ ਕਿ ਅਸੀਂ ਸਾਰੇ ਜੇ ਇਸੇ ਭਾਵਨਾ ਨਾਲ ਸੇਵਾਵਾਂ ਦਿੰਦੇ ਰਹੇ ਤਾਂ ਛੇਤੀ ਹੀ ਕਰੋਨਾ ਨੂੰ ਹਰਾ ਦੇਵਾਂਗੇ।

 

Tags: DC Barnala , SSP Barnala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD