Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਪ੍ਰਸ਼ਾਸਨ ਮੋਹਾਲੀ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਨੇ ਘੜੂੰਆਂ ਵਿਖੇ ਸੂਬੇ ਦੀ ਸੱਭ ਤੋਂ ਵੱਡੀ ਕੋਵਿਡ-19 ਆਈਸੋਲੇਸ਼ਨ ਸਹੂਲਤ ਕੀਤੀ ਸਥਾਪਿਤ

1000 ਬੈਡ ਦੀ ਕੁਆਰਨਟਾਈਨ ਸਹੂਲਤ ਅਤੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਲਈ ਵੱਖਰੀ ਆਈਸੋਲੇਸ਼ਨ ਸਹੂਲਤ ਉਪਲੱਬਧ

Web Admin

Web Admin

5 Dariya News

ਘੜੂੰਆਂ , 08 Apr 2020

Last updated on: Apr 08, 2020, 00:00 IST

ਜ਼ਿਲਾ ਪ੍ਰਸ਼ਾਸਨ ਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਇਸ ਵਿਸ਼ਵਵਿਆਪੀ ਜੰਗ ’ਚ ਆਪਣਾ ਯੋਗਦਾਨ ਪਾਉਣ ਲਈ ’ਸੀ.ਯੂ ਏਡ’ ਤਹਿਤ ਘੜੂੰਆਂ ਵਿਖੇ ਸੂਬੇ ਦਾ ਸੱਭ ਤੋਂ ਵੱਡਾ ਅਤਿ-ਆਧੁਨਿਕ ਮੈਡੀਕਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਕੁਆਰਨਟਾਈਨ ਕਰਨ ਲਈ 1000 ਬੈਡ ਅਤੇ ਪੀੜਤਾਂ ਦੇ ਇਲਾਜ ਲਈ 200 ਬੈਡ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਮੁਹਾਲੀ ਸ੍ਰੀ ਗਿਰੀਸ਼ ਦਿਆਲਨ (ਆਈ.ਏ.ਐਸ) ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ-19 ਨਾਲ ਨਜਿੱਠਣ ਲਈ ਮੁਕੰਮਲ ਸਾਵਧਾਨੀ ਵਰਤ ਰਹੀ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਚੰਡੀਗੜ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿਆਰੀ ਤਹਿਤ ਭਵਿੱਖ ’ਚ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਆਈਸੋਲੇਸ਼ਨ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸੀ.ਯੂ ਆਈਸੋਲੇਸ਼ਨ ਸਹੂਲਤ ਰਾਜ ਸਰਕਾਰ ਦੀ ਭਵਿੱਖ ’ਚ ਸੰਕਟਕਾਲੀਨ ਯੋਜਨਾ ਦਾ ਹਿੱਸਾ ਸੀ, ਤਾਂ ਜੋ ਸੰਕਰਮਿਤ ਮਾਮਲਿਆਂ ਦੀ ਗਿਣਤੀ ਵੱਧਣ ਦੀ ਸੂਰਤ ਵਿੱਚ ਪ੍ਰਸ਼ਾਸਨ ਉਨਾਂ ਨੂੰ ਜਲਦ ਤੋਂ ਜਲਦ ਕਰ ਆਈਸੋਲੇਟ ਕਰ ਸਕੇ।ਸ੍ਰੀ ਦਿਆਲਨ ਨੇ ਕਿਹਾ ਕਿ ਅਸੀਂ ਚੰਡੀਗੜ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਟਾਫ਼ ਦੇ ਸ਼ੁਕਰਗੁਜ਼ਾਰ ਹਾਂ ਕਿ ਉਨਾਂ ਨੇ ਬਹੁਤ ਦੀ ਘੱਟ ਸਮੇਂ ਵਿੱਚ ਇਹ ਵੱਡੀ ਸਹੂਲਤ ਤਿਆਰ ਕੀਤੀ ਹੈ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਮੋਹਾਲੀ ਅਤੇ ਚੰਡੀਗੜ ਯੂਨੀਵਰਸਿਟੀ ਵੱਲੋਂ ਖਰੜ ਅਤੇ ਨੇੜਲੇ ਪਿੰਡਾਂ ਵਿੱਚ ਸੀਯੂ-ਏਡ ਮੁਹਿੰਮ ਚਲਾਈ ਜਾ ਰਹੀ ਹੈ ਜਿਥੇ ਯੂਨੀਵਰਸਿਟੀ ਦੇ ਵਲੰਟੀਅਰ 2000 ਤੋਂ ਵੱਧ ਲੋੜਵੰਦਾਂ ਨੂੰ ਦੋ ਵਕਤ ਦਾ ਪਕਾਇਆ ਭੋਜਨ ਵੰਡ ਰਹੀ ਹੈ ਜਦਕਿ ਗਰੀਬਾਂ ਅਤੇ ਲੋੜਵੰਦਾਂ ਨੂੰ ’ਵਰਸਿਟੀ ਵੱਲੋਂ ਮੁਫ਼ਤ ਹੈਂਡ ਸੈਨੇਟਾਈਜ਼ਰਾਂ ਅਤੇ ਮਾਸਕਾਂ ਦੀ ਵੰਡ ਨਿਰੰਤਰ ਜਾਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੰਡੀਗੜ ਯੂਨੀਵਰਸਿਟੀ ਵਾਂਗ ਅਸੀਂ ਹੋਰ ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਨੂੰ ਇਸ ਸੰਕਟ ਦੇ ਸਮੇਂ ਅੱਗੇ ਆਉਣ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਆਪਣੀ ਸਹਾਇਤਾ ਦੇਣ ਦੀ ਬੇਨਤੀ ਕਰਦੇ ਹਾਂ।

ਇਸ ਮੌਕੇ ਐਸ.ਡੀ.ਐਮ ਖਰੜ ਹਿਮਾਂਸ਼ੂ ਜੈਨ (ਆਈ.ਏ.ਐਸ) ਨੇ ਆਪਣੀ ਟੀਮ ਸਮੇਤ ਚੰਡੀਗੜ ਯੂਨੀਵਰਸਿਟੀ ਦੀ ਆਈਸੋਲੇਸ਼ਨ ਸਹੂਲਤ ਦਾ ਮੁਆਇਨਾ ਕੀਤਾ ਅਤੇ ’ਵਰਸਿਟੀ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਅਸੀਂ ਘੜੂੰਆਂ ਵਿਖੇ ਸੀ.ਯੂ ਆਈਸੋਲੇਸ਼ਨ ਸਹੂਲਤ ਦਾ ਮੁਆਇਨਾ ਕੀਤਾ ਹੈ ਅਤੇ ਕੋਵਿਡ-19 ਦੇ ਮਰੀਜ਼ਾਂ ਲਈ ਲੋੜੀਂਦੀ ਹਰ ਐਮਰਜੈਂਸੀ ਅਤੇ ਢੁੱਕਵੀਂ ਸਹੂਲਤ ਨੂੰ ਮੌਜੂਦ ਪਾਇਆ ਹੈ, ਜਿਸ ਵਿੱਚ ਆਈ.ਸੀ.ਯੂ ਯੂਨਿਟ, ਦਵਾਈਆਂ, ਮੈਡੀਕਲ ਟੀਮ ਲਈ ਪੀ.ਪੀ.ਈ ਕਿੱਟ ਅਤੇ ਮਰੀਜ਼ਾਂ ਨੂੰ ਤਬਦੀਲ ਕਰਨ ਲਈ ਐਂਬੂਲੈਂਸ ਦੀ ਸਹੂਲਤ ਸ਼ਾਮਲ ਹੈ।ਉਨਾਂ ਕਿਹਾ ਕਿ ਚੰਡੀਗੜ ਯੂਨੀਵਰਸਿਟੀ ਦੀ ਆਈਸੋਲੇਸ਼ਨ ਸਹੂਲਤ ਪ੍ਰਸ਼ਾਸਨ ਲਈ ਲਾਭਕਾਰੀ ਹੋਵੇਗੀ ਜੋ ਆਸ-ਪਾਸ ਦੇ ਪਿੰਡਾਂ ਅਤੇ ਖਰੜ ਵਿੱਚ ਸੰਕਰਮਣ ਦੇ ਕੇਸਾਂ ਦੇ ਵਾਧੇ ਦੀ ਸਥਿਤੀ ਵਿੱਚ ਵਰਤੀ ਜਾ ਸਕਦੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ’ਵਰਸਿਟੀ ਵੱਲੋਂ ਸਥਾਪਿਤ ਕੀਤੇ ਮੈਡੀਕਲ ਸੈਂਟਰ ’ਚ ਮਰੀਜ਼ਾਂ ਦੀ ਦੇਖ-ਰੇਖ ਲਈ ਯੋਗ ਡਾਕਟਰਾਂ ਅਤੇ 50 ਦੇ ਕਰੀਬ ਪੈਰਾ ਮੈਡੀਕਲ ਸਟਾਫ਼ ਨੂੰ ਤੈਨਾਤ ਕੀਤਾ ਗਿਆ ਹੈ ਜਦਕਿ ਐਮਰਜੈਂਸੀ ਦੀ ਸਥਿਤੀ ਨਾਲ ਨਜਿੱਠਣ ਲਈ ਪੀ.ਪੀ.ਟੀ ਕਿੱਟਾਂ ਸਮੇਤ ਸੰਪੂਰਨ ਮੈਡੀਕਲ ਉਪਕਰਨਾਂ ਨਾਲ ਲੈਸ ਓ.ਪੀ.ਡੀ ਸੈਂਟਰ ਵਿਖੇ ਸਥਾਪਿਤ ਕੀਤਾ ਗਿਆ ਹੈ। ਸ. ਸੰਧੂ ਨੇ ਦੱਸਿਆ ਕਿ ’ਵਰਸਿਟੀ ਵੱਲੋਂ ਕੋਰੋਨਾ ਵਾਇਰਸ ਦੇ ਇਲਾਜ ਲਈ ਸਹਾਇਕ ਹੋਣ ਵਾਲੀਆਂ ਦਵਾਈਆਂ, ਆਕਸੀਜਨ ਸਿਲੰਡਰਾਂ ਅਤੇ ਬਾਈਓਮੈਡੀਕਲ ਉਪਕਰਨਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ ਜਦਕਿ ਜੇ ਭਵਿੱਖ ’ਚ ਲੋੜ ਪਈ ਤਾਂ ਇਸ ਸਹੂਲਤ ਨੂੰ 5000 ਬੈਡਾਂ ਦੀ ਸਮਰੱਥਾ ਤੱਕ ਵਧਾਇਆ ਜਾ ਸਕਦਾ ਹੈ।ਉਨਾਂ ਦੱਸਿਆ ਕਿ ’ਵਰਸਿਟੀ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਲਈ ਜਿਥੇ 24 ਘੰਟੇ ਐਂਬੂਲੈਂਸ ਸੇਵਾਵਾਂ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ’ਵਰਸਿਟੀ ਵੱਲੋਂ ਜਾਰੀ ਕੀਤੇ ਗਏ ਹਨ।

 

Tags: Coronavirus , Chandigarh University , SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD