Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਹਜ਼ਰਤ ਮੁਹੰਮਦ ਸਾਹਿਬ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ

ਸ਼ੋਸ਼ਲ ਮੀਡੀਆ 'ਤੇ ਕੋਈ ਵੀ ਗ਼ਲਤ ਪੋਸਟ ਪਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ : ਐਸ.ਐਸ.ਪੀ.

5 Dariya News

5 Dariya News

5 Dariya News

ਪਟਿਆਲਾ , 08 Apr 2020

Last updated on: Apr 08, 2020, 00:00 IST

ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਸਾਹਿਬ ਅਤੇ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਥਾਣਾ ਤ੍ਰਿਪੜੀ ਵਿਖੇ ਐਫ.ਆਈ.ਆਰ. ਨੰਬਰ 111 ਮਿਤੀ 8-4-2020 ਆਈ.ਪੀ.ਸੀ. ਦੀ ਧਾਰਾ ਅ/ਧ 188, 295 ਏ, 505 ਸੀ ਅਤੇ ਡੀਜਾਸਟਰ ਮੈਨੇਜਮੈਂਟ ਐਕਟ-2005 ਦੇ ਸੈਕਸ਼ਨ 54 ਤਹਿਤ ਦਰਜ਼ ਕਰਕੇ ਆਕਾਸ਼ ਦੀਪ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਫੇਸਬੁੱਕ 'ਤੇ ਕਿਸੇ ਵਿਅਕਤੀ ਵੱਲੋਂ ਹਜ਼ਰਤ ਮੁਹੰਮਦ ਸਾਹਿਬ ਅਤੇ ਮੁਸਲਿਮ ਭਾਈਚਾਰੇ ਬਾਰੇ ਅਪਸ਼ਬਦ ਵਰਤੇ ਗਏ ਸਨ ਜਦ ਇਹ ਪੋਸਟ ਪਟਿਆਲਾ ਪੁਲਿਸ ਦੇ ਧਿਆਨ ਵਿੱਚ ਆਈ ਤਾਂ ਪੁਲਿਸ ਦੇ ਸ਼ੋਸ਼ਲ ਮੀਡੀਆ ਸੈਲ ਤੇ ਸੀ.ਆਈ.ਏ. ਪਟਿਆਲਾ ਵੱਲੋਂ ਪੋਸਟ ਪਾਉਣ ਵਾਲੇ ਵਿਅਕਤੀ ਨੂੰ ਤਕਨੀਕੀ ਸਾਧਨਾਂ ਰਾਹੀਂ ਟਰੈਕ ਕੀਤਾ ਗਿਆ ਅਤੇ ਆਕਾਸ਼ ਦੀਪ ਨਾਮੀ ਵਿਅਕਤੀ ਨੂੰ ਇਸ ਸਬੰਧੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਕਿ ਇਕ ਮੀਡੀਆ ਹਾਊਸ ਵਿਖੇ ਪ੍ਰੋਡਕਸ਼ਨ ਮੈਨੇਜਰ ਦੇ ਤੌਰ 'ਤੇ ਪਹਿਲਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਜਿਸ ਮੋਬਾਇਲ ਰਾਹੀਂ ਉਸ ਵੱਲੋਂ ਮੈਸੇਜ ਕੀਤੇ ਗਏ ਸਨ ਉਸਨੂੰ ਵੀ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਸ. ਸਿੱਧੂ ਨੇ ਕਿਹਾ ਕਿ ਭਲਕੇ ਆਕਾਸ਼ ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।ਐਸ.ਐਸ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸਖਤ ਸੁਨੇਹਾ ਹੈ ਕਿ ਪੰਜਾਬ ਵਿੱਚ ਸਾਰੇ ਫਿਰਕੇ ਅਮਨ ਅਮਾਨ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ ਅਤੇ ਪੰਜਾਬ ਵਿੱਚ ਕਿਸੇ ਵੀ ਧਰਮ ਜਾ ਫਿਰਕੇ ਖ਼ਿਲਾਫ਼ ਕੋਈ ਵੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ ਜਦੋਂ ਪਟਿਆਲਾ ਪੁਲਿਸ ਨੂੰ ਫੇਸਬੁੱਕ 'ਤੇ ਇਸ ਪੋਸਟ ਬਾਰੇ ਪਤਾ ਲੱਗਾ ਤਾਂ ਤੁਰੰਤ ਕਾਰਵਾਈ ਕਰਦਿਆ ਪੋਸਟ ਪਾਉਣ ਵਾਲੇ ਵਿਅਕਤੀ  ਆਕਾਸ਼ ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਸ਼ਰਾਰਤੀ ਅਨਸਰਾਂ ਨੂੰ ਸਖਤ ਸੁਨੇਹਾ ਹੈ ਕਿ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਗਤੀਵਿਧੀਆਂ 'ਤੇ ਪੁਲਿਸ ਦੀ ਪੂਰੀ ਨਜ਼ਰ ਹੈ ਅਤੇ ਜੇਕਰ ਕੋਈ ਸੋਸ਼ਲ ਮੀਡੀਆ 'ਤੇ ਗਲਤ ਪ੍ਰਚਾਰ ਕਰਦਾ ਹੈ ਤਾਂ ਉਸਦੀ ਜਗ੍ਹਾਂ ਸਮਾਜ ਵਿੱਚ ਨਹੀਂ ਸਗੋਂ ਸਲਾਖਾਂ ਪਿੱਛੇ ਹੈ।

 

Tags: SSP Patiala , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD