Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ ਦਾ ਸਲਾਨਾ ਤਾਜਪੋਸ਼ੀ ਸਮਾਗਮ 18 ਨੂੰ

ਮੁੱਖ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਮੂਲੀਅਤ

ਦਰਸ਼ਨ ਸਿੰਘ ਸੋਢੀ
ਦਰਸ਼ਨ ਸਿੰਘ ਸੋਢੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 14 Apr 2012

Last updated on: Apr 14, 2012, 00:00 IST

ਜ਼ਿਲਾ ਮੋਹਾਲੀ ਅਤੇ ਚੰਡੀਗੜ੍ਹ ਨਾਲ ਸਬੰਧਤ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ 'ਤੇ ਅਧਾਰਿਤ ਪੱਤਰਕਾਰਾਂ ਦੀ ਸਿਰਮੌਰ ਸੰਸਥਾ ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ ਦੀ ਨਵੀਂ ਚੁਣੀ ਗਈ ਗਵਰਨਿੰਗ ਬਾਡੀ ਦਾ ਤਾਜਪੋਸ਼ੀ ਸਮਾਗਮ 18 ਅਪ੍ਰੈਲ 2012 ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਸੋਢੀ ਨੇ ਦੱਸਿਆ ਕਿ ਇਸ ਮੌਕੇ ਕਲੱਬ ਦੇ ਪ੍ਰਧਾਨ ਪਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਮਾਗਮ ਮੌਕੇ ਕਲੱਬ ਦੀਆਂ ਗਤੀਵਿਧੀਆਂ 'ਤੇ ਅਧਾਰਿਤ ਸੋਵੀਨਾਰ ਰਿਲੀਜ਼ ਕੀਤਾ ਜਾਵੇਗਾ। ਮੋਹਾਲੀ ਦੇ ਫੇਜ਼-6 ਵਿਖੇ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਸ਼ਾਮ 6 ਵਜੇ ਤੋਂ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਣਗੇ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਮੁੱਖ ਪਾਰਲੀਮਾਨੀ ਸਕੱਤਰ ਐੱਨ.ਕੇ. ਸ਼ਰਮਾ, ਉਦਘਾਟਨ ਦੀ ਰਸਮ ਕੁਲਵੰਤ ਸਿੰਘ ਸੀ.ਐੱਮ.ਡੀ. ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਕਰਨਗੇ। ਸ਼ਮਾਂ ਰੌਸ਼ਨ ਉੱਘੇ ਲੋਕ ਗਾਇਕ ਹਰਭਜਨ ਮਾਨ ਕਰਨਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਮੰਤਰੀ ਅਤੇ ਮੋਹਾਲੀ ਦੇ ਹਲਕਾ ਇੰਚਾਰਜ ਬਲਵੰਤ ਸਿੰਘ ਰਾਮੂੰਵਾਲੀਆ ਕਰਨਗੇ। ਇਸ ਮੌਕੇ 'ਤੇ ਸੋਵੀਨਾਰ ਰਿਲੀਜ਼ ਕਰਨ ਦੀ ਰਸਮ ਸੰਭਾਲਕੀ ਫਾਊਂਡੇਸ਼ਨ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਸੰਭਾਲਕੀ ਅਦਾ ਕਰਨਗੇ। ਕਲੱਬ ਦੇ ਜਨਰਲ ਸਕੱਤਰ ਸ੍ਰੀ ਸੋਢੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਿਰੋਲ ਤੌਰ 'ਤੇ ਕਲੱਬ ਦੇ ਮੈਂਬਰ ਪੱਤਰਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਲਈ ਹੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। 

 

Tags: press club sas nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD