Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੱਪਣ ਲਈ ਪਟਿਆਲਾ ਪੁਲਿਸ ਕਰ ਰਹੀ ਹੈ ਨਵੀਆਂ ਤਕਨੀਕਾਂ ਦੀ ਵਰਤੋਂ

16 ਵਿਅਕਤੀ ਕਰਫਿਊ ਦੀ ਉਲੰਘਣਾ ਕਰਦੇ ਹੋਏ ਡਰੋਨ ਦੀ ਮਦਦ ਨਾਲ ਕੀਤੇ ਕਾਬੂ-ਐਸ.ਐਸ.ਪੀ. ਸਿੱਧੂ

5 Dariya News

5 Dariya News

5 Dariya News

ਪਟਿਆਲਾ , 09 Apr 2020

Last updated on: Apr 09, 2020, 00:00 IST

ਪਟਿਆਲਾ ਪੁਲਿਸ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਪੈੜ ਨੱਪਣ ਲਈ ਅਤਿਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਕਰਫਿਊ ਦੇ ਪਹਿਲੇ ਦਿਨ ਤੋਂ ਹੀ ਸਮਾਜਿਕ ਦੂਰੀ ਦੇ ਨਿਯਮ ਨੂੰ ਅਪਣਾਉਂਦਿਆਂ ਕਰਫਿਊ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਤਹੱਈਆ ਕੀਤਾ ਹੋਇਆ ਹੈ।ਸ. ਸਿੱਧੂ ਨੇ ਦੱਸਿਆ ਕਿ ਕਰਫਿਊ ਦੇ ਸ਼ੁਰੂਆਤੀ ਦੌਰ ਵਿੱਚ ਪੁਲਿਸ ਨੇ ਲੋਕਾਂ ਨੂੰ ਸਮਾਜਿਕ ਦੂਰੀ ਦੀ ਮਹੱਤਤਾ ਅਤੇ ਆਪਣੇ ਆਪਣ ਨੂੰ ਇਕਾਂਤਵਾਸ ਵਿੱਚ ਰੱਖਣ ਦੇ ਫਾਇਦਿਆਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ। ਇਸ ਤੋਂ ਅੱਗੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਾਕਾਬੰਦੀ, ਪੁਲਿਸ ਪਾਰਟੀਆਂ ਵੱਲੋਂ ਗਸ਼ਤ, ਪੀ.ਸੀ.ਆਰ. ਅਤੇ ਮਨੁੱਖੀ ਸੂਝ-ਬੂਝ ਦੀ ਵਰਤੋਂ ਕੀਤੀ।ਐਸ.ਐਸ.ਪੀ. ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮੇ ਤਾਂ ਕਾਫ਼ੀ ਦਰਜ ਕੀਤੇ ਗਏ ਹਨ ਪਰ ਹੁਣ ਪਟਿਆਲਾ ਪੁਲਿਸ ਨੇ ਆਪਣੀ ਸਮਰੱਥਾ ਵਿੱਚ ਵਾਧਾ ਕਰਦਿਆਂ ਅਤਿਆਧੁਨਿਕ ਤਕਨੀਕਾਂ ਵਰਤਕੇ ਡਰੋਨਾਂ ਦੀ ਵਰਤੋਂ ਨਾਲ ਪੂਰੇ ਸ਼ਹਿਰ ਅਤੇ ਖਾਸ ਕਰਕੇ ਕਲੋਨੀਆਂ ਦੇ ਅੰਦਰੂਨੀ ਹਿੱਸਿਆਂ ਵਿੱਚ, ਜਿੱਥੇ ਕਰਫਿਊ ਉਲੰਘਣਾਂ ਦੀ ਸੂਚਨਾ ਮਿਲ ਰਹੀ ਸੀ, ਵਿਖੇ ਉਲੰਘਣਾ ਕਰਨ ਵਾਲਿਆਂ 'ਤੇ ਸਿਕੰਜਾ ਕਸਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਪਟਿਆਲਾ ਪੁਲਿਸ ਨੇ 16 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਹੜੇ ਕਿ ਬਿਨ੍ਹਾਂ ਕਿਸੇ ਕੰਮ ਤੋਂ ਖੁੱਲ੍ਹੀ ਥਾਂ ਵਿੱਚ ਇਕੱਠੇ ਬੈਠੇ ਸਨ। ਇਸ ਸਬੰਧੀਂ ਥਾਣਾ ਕੋਤਵਾਲੀ ਪਟਿਆਲਾ ਵਿਖੇ ਐਫ.ਆਈ.ਆਰ. ਨੰਬਰ 91 ਦਰਜ ਕਰਕੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਇਨ੍ਹਾਂ ਵਿਅਕਤੀਆਂ ਨੂੰ ਨਾਮਜਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਰੋਨਾਂ ਤੋਂ ਇਲਾਵਾ ਬਹੁਤ ਸਾਰੀਆਂ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ ਅਤੇ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਆਮ ਲੋਕਾਂ ਨੂੰ ਮੁੜ ਅਪੀਲ ਕਰਦੀ ਹੈ ਕਿ ਉਹ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਯਕੀਨੀ ਬਣਾਉਣ ਅਤੇ ਆਪਣੇ ''ਘਰਾਂ ਵਿੱਚ ਰਹਿਣ, ਸੁਰੱਖਿਅਤ ਤੇ ਸਿਹਤਮੰਦ ਰਹਿਣ'' ਦੇ ਨਾਅਰੇ 'ਤੇ ਅਮਲ ਕਰਨ, ਜਿਸ ਨੂੰ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਜੋਰ-ਸ਼ੋਰ ਨਾਲ ਪ੍ਰਚਾਰਿਆ ਜਾ ਰਿਹਾ ਹੈ। ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਫੇਸਬੁਕ, ਟਵਿੱਟ ਅਤੇ ਯੂ ਟਿਊਬ ਦੀ ਵਰਤੋਂ ਕਰਕੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਸਮਝਾਉਣ ਦੇ ਨਾਲ-ਨਾਲ ਕਰਫਿਊ ਦੇ ਨਿਯਮਾਂ ਦਾ ਪਾਲਣ ਕਰਨ ਲਈ ਆਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਹਫ਼ਤੇ ਦੇ ਸੱਤੇ ਦਿਨ ਤੁਹਾਡੀ ਸੇਵਾ 'ਚ ਲੱਗੀ ਹੋਈ ਹੈ।ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਇਸ ਪੱਖੋਂ ਵੀ ਪੂਰੀ ਤਰ੍ਹਾਂ ਚੌਕਸ ਹੈ ਕਿ ਜੇਕਰ ਕੋਈ ਵੀ ਵਿਅਕਤੀ ਬਿਨ੍ਹਾਂ ਕਿਸੇ ਠੋਸ ਕਾਰਨ ਤੋਂ ਬਾਹਰ ਘੁੰਮਦਾ ਤੇ ਕਰਫਿਊ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਡਰੋਨ ਤਕਨੀਕਾਂ ਦੀ ਚੌਕਸੀ ਨਾਲ ਕਾਬੂ ਕਰ ਲਿਆ ਜਾਵੇਗਾ। ਇਸ ਲਈ ਕੋਈ ਵੀ ਕਾਨੂੰਨ ਦੀ ਉਲੰਘਣਾਂ ਨਾ ਕਰੇ ਅਤੇ ਆਪਣੇ ਘਰ ਰਹਿ ਕੇ ਆਪ ਵੀ ਸੁਰੱਖਿਅਤ ਰਹੇ ਅਤੇ ਆਪਣੇ ਪਰਿਵਾਰ ਸਮੇਤ ਸਮਾਜ ਨੂੰ ਵੀ ਸੁਰੱਖਿਅਤ ਰੱਖਣ ਵਿੱਚ ਆਪਣਾ ਸਹਿਯੋਗ ਦੇਵੇ।

 

Tags: SSP Patiala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD