Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚਾਰ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਕੋਵਿਡ -19 ਦੇ ਪਸਾਰ ਨੂੰ ਰੋਕਣ ਲਈ ਉਤਮ ਅਭਿਆਸਾਂ ਨੂੰ ਕੀਤਾ ਸਾਂਝਾ

ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਰੈਪਿਡ ਟੈਸਟਿੰਗ ਮੁਹਿੰਮ ਦੀ ਸ਼ੁਰੂਆਤ ਕਰੇਗੀ : ਬਲਬੀਰ ਸਿੰਘ ਸਿੱਧੂ

5 Dariya News

5 Dariya News

5 Dariya News

ਚੰਡੀਗੜ੍ਹ , 09 Apr 2020

Last updated on: Apr 09, 2020, 00:00 IST

ਪੰਜਾਬ, ਰਾਜਸਥਾਨ, ਛੱਤੀਸਗੂੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂਬਿਆਂ ਵਿੱਚ ਅਪਣਾਏ ਗਏ ਉਤਮ ਅਭਿਆਸਾਂ ਨੂੰ ਸਾਂਝਾ ਕੀਤਾ।ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਟਰੇਸਿੰਗ ਅਤੇ ਟੈਸਟਿੰਗ ਨੂੰ ਵਧਾਉਣ ਦੀ ਲੋੜ 'ਤੇ ਸਹਿਮਤੀ ਪ੍ਰਗਟਾਈ।ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹੋਰਨਾਂ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਨਾਲ ਟੈਸਟਿੰਗ ਸਮਰੱਥਾ ਨੂੰ ਦਸ ਗੁਣਾ ਵਧਾ ਦਿੱਤਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਕਰਨ ਦੇ ਉਦੇਸ਼ ਨਾਲ ਰੈਪਿਡ ਟੈਸਟਿੰਗ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਅੱਗੇ ਵਧਾਉਂਦਿਆਂ ਪੰਜਾਬ ਮੰਤਰੀ ਮੰਡਲ ਵੱਲੋਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰ.ਟੀ.ਕੇ.) ਖਰੀਦਣ ਦੀ ਮੰਨਜੂਰੀ ਮਿਲਣ ਉਪਰੰਤ ਆਈ.ਸੀ.ਐੱਮ.ਆਰ. ਨੂੰ 1 ਲੱਖ ਕਿੱਟਾਂ ਦਾ ਆਰਡਰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਤੋਂ ਜੀ.ਐੱਮ.ਸੀ. ਫਰੀਦਕੋਟ, ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਲਈ ਮਨਜ਼ੂਰੀ ਮੰਗੀ ਗਈ ਹੈ।ਪੰਜਾਬ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਵਿਖੇ ਪੀਪੀਈ ਕਿੱਟਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਇਕ ਵਾਰ ਚਾਲੂ ਹੋਣ ਨਾਲ ਨਾ ਸਿਰਫ ਪੰਜਾਬ ਆਪਣੀ ਲੋੜ ਨੂੰ ਪੂਰਾ ਕਰ ਸਕੇਗਾ ਬਲਕਿ ਹੋਰ ਸੂਬਿਆਂ ਨੂੰ ਸਪਲਾਈ ਕਰਨ ਲਈ ਵੀ ਲੋੜੀਂਦੀਆਂ ਕਿੱਟਾਂ ਬਣਾ ਲਵੇਗਾ।ਵੀਡਿਓ ਕਾਨਫਰੰਸ ਦੌਰਾਨ, ਕੁਝ ਸਿਹਤ ਮੰਤਰੀਆਂ ਨੇ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੀ ਸੂਰਤ ਵਿੱਚ ਹਰੇਕ ਜ਼ਿਲ੍ਹਾ ਹੈਡਕੁਆਟਰ ਵਿਖੇ ਜਾਂਚ ਸਹੂਲਤ ਸਥਾਪਤ ਕਰਨ ਦੀ ਸਲਾਹ ਦਿੱਤੀ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਾਂਕਿ ਭਾਰਤ ਸਰਕਾਰ ਤੋਂ ਜੀ.ਐੱਮ.ਸੀ. ਫਰੀਦਕੋਟ, ਡੀ.ਐੱਮ.ਸੀ. ਅਤੇ ਸੀ.ਐਮ.ਸੀ. ਲੁਧਿਆਣਾ ਵਿਖੇ ਟੈਸਟਿੰਗ ਨੂੰ ਮਨਜੂਰੀ ਮਿਲਣ ਨਾਲ ਪੰਜਾਬ ਇਸ ਹਾਲਾਤ ਨਾਲ ਨਜਿਠਣ ਦੀ ਉਮੀਦ ਕਰ ਰਿਹਾ ਹੈ।ਸਾਰੇ ਮੰਤਰੀ ਸਹਿਬਾਨਾਂ ਨੇ ਸਹਿਮਤੀ ਪ੍ਰਗਟਾਈ ਕਿ ਹੁਣ ਤੱਕ, ਇਨਫਲੂਐਨਜ਼ਾ ਲਾਈਕ ਇਲਨੈਸ (ਆਈ ਐਲ ਆਈ) ਦੇ ਕੇਸਾਂ ਜਾਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਜਾਂ ਕੋਵਿਡ -19 ਦੇ ਮਰੀਜ਼ਾਂ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਲੱਛਣਾਂ ਵਾਲੇ ਕੇਸ ਪਾਜ਼ੇਟਿਵ ਪਾਏ ਜਾ ਰਹੇ ਹਨ, ਇਹ ਚਿੰਤਾਜਨਕ ਹੈ ਅਤੇ ਜਿਸ ਲਈ ਬਿਹਤਰ ਤਿਆਰੀ ਕਰਨੀ ਜਰੂਰੀ ਹੈ।ਵੀਡੀਓ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਮਨੀਸ਼ ਤਿਵਾੜੀ, ਸ੍ਰੀ ਸ਼ਸ਼ੀ ਥਰੂਰ (ਦੋਵੇਂ ਮੈਂਬਰ ਪਾਰਲੀਮੈਂਟ) ਅਤੇ ਪਦਮ ਭੂਸ਼ਣ ਸ੍ਰੀ ਸਾਮ ਪਿਤਰੋਦਾ ਨੇ ਵੀ ਸ਼ਾਮਲ ਸਨ।

 

Tags: Balbir Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD