Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਮੁਕਤਸਰ ਸਾਹਿਬ ਵਿਖੇ ਪਾਜੇਟਿਵ ਮਰੀਜ਼ ਹੋਣ ਕਾਰਣ ਸਿਹਤ ਵਿਭਾਗ ਵੱਲੋਂ ਕੀਤਾ ਕੰਨਟੇਨਮੈਂਟ ਪਲਾਨ ਲਾਗੂ

ਮਰੀਜ਼ ਪਿਛਲੇ ਇੱਕ ਹਫਤੇ ਤੋਂ ਸ਼ਹਿਰ ਦੀ ਮਸਜਿਦ ਵਿੱਚ ਸੀ ਇਕਾਂਤਵਾਸ: ਡਾ; ਹਰੀ ਨਰਾਇਣ ਸਿੰਘ ਸਿਵਲ ਸਰਜਨ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 09 Apr 2020

Last updated on: Apr 09, 2020, 00:00 IST

ਡਿਪਟੀ ਕਮਿਸਨਰ ਸ੍ਰੀ ਐਮ ਕੇ ਅਰਾਵਿੰਦ ਨੇ ਕੱਲ੍ਹ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿੱਖੇ ਇੱਕ ਕਰੋਨਾ ਸ਼ੱਕੀ ਮਰੀਜ ਦੀ ਪਾਜੇਟਿਵ ਰਿਪੋਰਟ ਆਉਣ ਦੀ ਪੁਸ਼ਟੀ ਕੀਤੀ ਸੀ,  ਜਿਸ ਸਬੰਧੀ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਜਿਲ੍ਹੇ ਵਿੱਚ ਪਾਏ ਗਏ ਪਹਿਲੇ ਪਾਜੇਟਿਵ ਮਰੀਜ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਇੱਕ ਹਫਤੇ ਤੋਂ ਹੀ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਮਰੀਜ ਨੂੰ ਕਿਸੇ ਵੀ ਬਾਹਰੀ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਣ ਦਿੱਤਾ ਗਿਆ ਹੈ ਅਤੇ ਉਸ ਦੀ ਸਿਹਤ ਬਿਲਕੁਲ ਠੀਕ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਸ਼ਨਾਖਤ 18 ਸਾਲਾ ਮੇਰਠ ਵਾਸੀ ਮੁਹੰਮਦ ਸਮਸਾ ਵੱਜੋਂ ਹੋਈ ਹੈ। ਇਹ ਵਿਅਕਤੀ 18 ਮਾਰਚ ਨੂੰ 13 ਹੋਰ ਵਿਅਕਤੀਆਂ ਨਾਲ ਮੁਕਤਸਰ ਵਿਖੇ ਆਇਆ ਸੀ ਅਤੇ ਕਰਫਿਉ ਕਾਰਨ ਮਸਜਿਦ ਵਿੱਚ ਆ ਕੇ  ਰਿਹਾ ਸੀ,  ਜਦ ਕਿ ਇਸਦੇ ਦੱਸਣ ਮੁਤਾਬਿਕ ਇਸ ਵਿਅਕਤੀ ਨੇ ਅੱਗੇ ਕਿਤੇ ਹੋਰ ਜਾਣਾ ਸੀ,  1 4 ਅਪ੍ਰੈਲ ਨੂੰ 16 ਵਿਅਕਤੀਆਂ ਦੇ ਕਰੋਨਾ ਸਬੰਧੀ ਸੈਂਪਲ ਲਏ ਗਏ ਸਨ,  ਜਿਨ੍ਹਾਂ ਦਾ 6 ਅਪ੍ਰੈਲ ਨੂੰ ਸਵੇਰੇ ਸਮੇਂ ਰਿਜ਼ਲਟ ਆ ਗਿਆ ਸੀ, ਜਿਸ ਵਿੱਚ 13 ਸੈਂਪਲ ਨੈਗੇਟਿਵ ਪਾਏ ਗਏ ਸਨ ਅਤੇ 3 ਵਿਅਕਤੀਆਂ ਦੇ ਸੈਂਪਲ 48 ਘੰਟੇ ਬਾਅਦ ਦੁਹਰਾਉਣ ਲਈ ਕਿਹਾ ਗਿਆ ਸੀ ਅਤੇ  6 ਅਪ੍ਰੈਲ ਨੂੰ ਸ਼ਾਮ ਨੂੰ ਦੁਬਾਰਾ ਇਨ੍ਹਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 2 ਦੀ ਰਿਪੋਰਟ ਨੈਗੇਟਿਵ ਆ ਗਈ ਸੀ ਪਰ ਇੱਕ ਦਾ ਰਿਜ਼ਲਟ ਬਕਾਇਆ ਸੀ, ਜ਼ੋ ਬੀਤੀ ਦਿਨੀ ਦੇਰ ਸ਼ਾਮ ਡਿਪਟੀ ਕਮਿਸ਼ਨਰ ਰਿਜਲਟ ਪਾਜੇਟਿਵ ਘੋਸ਼ਿਤ ਕੀਤਾ ਗਿਆ।

ਪੁਲਿਸ ਵਿਭਾਗ ਵੱਲੋਂ ਸਬੰਧਿਤ ਏਰੀਏ ਨੂੰ ਸੀਲ ਕੀਤਾ ਗਿਆ ਹੈ। ਨਗਰ ਕੌਂਸਿਲ ਵੱਲੋਂ ਨਜ਼ਦੀਕੀ ਘਰਾਂ ਅਤੇ ਏਰੀਏ ਵਿੱਚ ਕੀਟਾਣੂ ਨਾਸ਼ਕ ਸਪਰੇਅ ਕੀਤੀ ਗਈ ਹੈ।   ਇਸ ਸਬੰਧੀ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬੰਧਿਤ ਏਰੀਏ ਦਾ ਕਨਟੇਨਮੈਂਟ ਪਲਾਨ ਲਾਗੂ  ਕੀਤਾ ਗਿਆ ਹੈ, ਜਿਸ ਅਧੀਨ ਸਿਹਤ ਵਿਭਾਗ ਵੱਲੋਂ ਏਰੀਏ ਦਾ ਸਰਵੇਲੈਂਸ ਕਰਵਾਇਆ ਜਾ ਰਿਹਾ ਹੈ। ਜਿਸ ਅਧੀਨ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਹਤ ਵਿਭਾਗ ਦੇ ਸਟਾਫ਼ ਦੀ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਏਰੀਏ ਵਿੱਚ ਜਾ ਕੇ ਸਰਵੇ ਕਰਨ ਲਈ ਉਤਸ਼ਾਹਿਤ ਕੀਤਾ। ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ, 10 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਇੱਕ ਮਲਟੀਪਰਪਜ ਹੈਲਥ ਵਰਕਰ (ਮੇਲ), 30 ਆਸ਼ਾ ਨੂੰ ਲਗਾਇਆ ਗਿਆ ਹੈ। ਸਿਹਤ ਵਿਭਾਗ ਵੱਲੋਂ ਪੂਰੀਆਂ ਸਾਵਧਾਨੀਆਂ ਵਰਤਦੇ ਹੋਏ ਸਰਵੇ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ, ਬਾਹਰੋਂ ਆਏ ਲੋਕਾਂ ਦੀ ਅਤੇ ਕਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਅਗਲੀ ਲੋੜੀਂਦੀ ਕਾਰਵਾਈ ਵੀ ਕੀਤੀ ਜਾਵੇਗੀ, ਤਾਂ ਜੋ ਹੋਰ ਲੋਕਾਂ ਨੂੰ ਇੰਫੈਕਸ਼ਨ ਹੋਣ ਤੋਂ ਬਚਾਇਆ ਜਾ ਸਕੇ।ਉਹਨਾਂ ਦੱਸਿਆ ਕਿ ਇਸ ਮਰੀਜ਼ ਦਾ ਇਲਾਜ ਕਰੋਨਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਇਕਾਂਤਵਾਸ ਵਾਰਡ ਵਿੱਚ ਡਾਕਟਰਾਂ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਨੂੰ ਜਲਦ ਹੀ ਠੀਕ ਕਰ ਲਿਆ ਜਾਵੇਗਾ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਉਹਨਾਂ ਦੱਸਿਆ ਕਿ ਸਥਿਤੀ ਪ੍ਰਸ਼ਾਸਨ ਦੇ ਪੂਰਨ ਰੂਪ ਵਿੱਚ ਨਿਯੰਤਰਨ ਵਿੱਚ ਹੈ।  

 

Tags: Civil Surgeon Sri Mukatsar Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD