Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅਸਮਾਨ ਉਪਰੋਂ ਡਰੋਨ ਅਤੇ ਜ਼ਮੀਨ ਉੱਪਰ ਪੁਲਸ ਜਵਾਨ ਕਰ ਰਹੇ ਹਨ ਕਰਫਿਊ ਦੀ ਪਹਿਰੇਦਾਰੀ

ਕਰਫਿਊ ਦੌਰਾਨ ਘਰ ਤੋਂ ਬਾਹਰ ਨਿਕਲਣਾ ਜਿਥੇ ਕਾਨੂੰਨ ਦੀ ਉਲੰਘਣਾ ਉਥੇ ਵਾਇਰਸ ਨਾਲ ਜਾਨ ਜਾਣ ਦਾ ਵੀ ਖਤਰਾ

5 Dariya News

5 Dariya News

5 Dariya News

ਬਟਾਲਾ , 09 Apr 2020

Last updated on: Apr 09, 2020, 00:00 IST

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਬਟਾਲਾ ਪੁਲਿਸ ਸਖਤੀ ਨਾਲ ਨਿਪਟ ਰਹੀ ਹੈ। ਜ਼ਿਲਾ ਪੁਲਿਸ ਬਟਾਲਾ ਵਲੋਂ ਡਰੋਨ ਰਾਹੀਂ ਕਰਫਿਊ ਦੀ ਸਥਿਤੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ ਸਮੇਂ ਹਰੇਕ ਗਲੀ, ਮੁਹੱਲੇ ਅਤੇ ਆਲੇ-ਦੁਆਲੇ ਬਾਜ਼ਾਰਾਂ ਦੀ ਹਰੇਕ ਗਤਿਵਿਧੀ ਦਾ ਜਾਇਜ਼ਾ ਲੈ ਕੇ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।ਡਰੋਨ ਰਾਹੀਂ ਪੁਲਿਸ ਜ਼ਿਲੇ ਬਟਾਲਾ ਵਿੱਚ ਕੀਤੀ ਜਾ ਰਹੀ ਪਹਿਰੇਦਾਰੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਕਰਫਿਊ ਕੋਰੋਨਾ ਨਾਮ ਦੀ ਇੱਕ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਲਗਾਇਆ ਗਿਆ ਅਤੇ ਅਜਿਹੇ ਵਿੱਚ ਇਹ ਬਹੁਤ ਜਰੂਰੀ ਹੈ ਕਿ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਇਹ ਬਿਮਾਰੀ ਇੱਕ ਦੂਜੇ ਤੋਂ ਅੱਗੇ ਨਾ ਫੈਲ ਸਕੇ। ਉਨਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਬਟਾਲਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਕਲੋਨੀਆਂ ਵਿੱਚ ਕੁਝ ਲੋਕ ਆਪਣੇ ਘਰਾਂ ਤੋਂ ਬਾਹਰ ਆ ਕੇ ਤਾਸ਼, ਕਿ੍ਰਕਟ ਅਤੇ ਹੋਰ ਖੇਡਾਂ ਖੇਡ ਰਹੇ ਹਨ ਜਾਂ ਬਿਨਾਂ ਵਜਾ ਇਕੱਠੇ ਹੋ ਰਹੇ ਹਨ। ਉਨਾਂ ਕਿਹਾ ਕਿ ਡਰੋਨ ਰਾਹੀਂ ਹੁਣ ਪੂਰੇ ਸ਼ਹਿਰ ਦੀ ਅਸਮਾਨ ਉਪਰੋਂ ਨਜ਼ਰ ਰੱਖੀ ਜਾ ਰਹੀ  ਅਤੇ ਜਿਸ ਮੁਹੱਲੇ ਜਾਂ ਕਲੋਨੀ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲਦੇ ਹਨ ਉਥੇ ਤੁਰੰਤ ਪੁਲਿਸ ਫੋਰਸ ਭੇਜ ਕੇ ਘਰ ਤੋਂ ਬਾਹਰ ਆਏ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਘਰ ਤੋਂ ਬਾਹਰ ਨਿਕਲਣਾ ਜਿਥੇ ਕਾਨੂੰਨ ਦੀ ਉਲੰਘਣਾ ਹੈ ਉਥੇ ਜਾਨਲੇਵਾ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ।ਐੱਸ.ਐੱਸ.ਪੀ. ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜਿਹੜੇ ਵਿਅਕਤੀ ਕਰਫਿਊ ਦੀ ਉਲੰਘਣਾ ਕਰਨਗੇ ਉਨਾਂ ਖਿਲਾਫ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ ਜਿਸ ਨੂੰ ਹੁਣ ਕੋਵਿਡ 19 ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਸਾਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਹੈ, ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਆਪਦਾ ਪ੍ਰਬੰਧਨ ਐਕਟ ਤਹਿਤ 2 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨਾਂ ਕਿਹਾ ਕਿ ਕਰਿਫਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਨੂੰ ਆਰਜ਼ੀ ਓਪਨ ਜੇਲ ਘੋਸ਼ਿਤ ਕੀਤਾ ਗਿਆ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਇਸ ਓਪਨ ਜੇਲ ਵਿੱਚ ਰੱਖਿਆ ਜਾ ਰਿਹਾ ਹੈ।ਸ. ਘੁੰਮਣ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਰਫਿਊ ਦੌਰਾਨ ਘਰਾਂ ਵਿਚੋਂ ਬਾਹਰ ਨਾ ਨਿਕਲਣ। ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਬਟਾਲਾ ਪੁਲਿਸ ਵਲੋਂ ਸ਼ਹਿਰ ਵਿੱਚ ਹੋਕਾ ਵੀ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਬਟਾਲਾ ਵਾਸੀ ਕਿਸੇ ਵੀ ਸਹਾਇਤਾ ਜਾਂ ਸ਼ਿਕਾਇਤ ਲਈ 112 ਨੰਬਰ ’ਤੇ ਕਾਲ ਕਰ ਸਕਦੇ ਹਨ, ਪੁਲਿਸ ਵਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ।

 

Tags: SSP Batala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD