Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੌਕਡਾਊਨ/ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ : ਪ੍ਰਦੀਪ ਕੁਮਾਰ ਅਗਰਵਾਲ

ਸੜਕਾਂ 'ਤੇ ਘੁੰਮਣ ਵਾਲਾ ਕੋਈ ਵੀ ਵਿਅਕਤੀ ਗ੍ਰਿਫ਼ਤਾਰ ਕਰਕੇ ਖੁੱਲ੍ਹੀ ਜੇਲ੍ਹ ਭੇਜਿਆ ਜਾਵੇਗਾ

5 Dariya News

5 Dariya News

5 Dariya News

ਲੁਧਿਆਣਾ , 10 Apr 2020

Last updated on: Apr 10, 2020, 00:00 IST

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲੌਕਡਾਊਨ/ਕਰਫਿਊ ਨੂੰ 30 ਅਪ੍ਰੈੱਲ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਥਿਤੀ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਲੌਕਡਾਊਨ/ਕਰਫਿਊ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਹੈ। ਜੇਕਰ ਕੋਈ ਵਿਅਕਤੀ ਅਜਿਹੀਆਂ ਅਫ਼ਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਲੌਕਡਾਊਨ/ਕਰਫਿਊ ਪੂਰੇ 24 ਘੰਟੇ ਲਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਆਦਿ 'ਤੇ ਘੁੰਮਦਾ ਪਾਇਆ ਜਾਵੇਗਾ ਤਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਖੁੱਲ੍ਹੀ ਜੇਲ੍ਹ ਵਿੱਚ ਪਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਮੁੜ ਦੁਹਰਾਇਆ ਕਿ ਉਹ ਲੌਕਡਾਊਨ/ਕਰਫਿਊ ਨੂੰ ਗੰਭੀਰਤਾ ਨਾਲ ਲੈਣ, ਇਸ ਨੂੰ ਲਾਗੂ ਕਰਾਉਣ ਲਈ ਹੁਣ ਸਖ਼ਤੀ ਵਰਤੀ ਜਾਵੇਗੀ।ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਅਮਰਪੁਰਾ ਅਤੇ ਪਿੰਡ ਚੌਕੀਮਾਨ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੇ ਟੈਸਟ ਕਰਵਾਏ ਜਾਣਗੇ, ਕਿਉਂਕਿ ਇਨ੍ਹਾਂ ਦੋਵੇਂ ਖੇਤਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਹੌਟਸਪੌਟ' ਖੇਤਰ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰਪੁਰਾ ਤੋਂ ਤਿੰਨ ਅਤੇ ਚੌਕੀਮਾਨ ਤੋਂ 2 ਮਰੀਜ਼ ਪਾਜ਼ੀਟਿਵ ਆ ਚੁੱਕੇ ਹਨ, ਜਿਸ ਕਰਕੇ ਇਹਤਿਹਾਤ ਵਜੋਂ ਇਹ ਕਦਮ ਉਠਾਇਆ ਗਿਆ ਹੈ।ਉਨ੍ਹਾਂ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਕੋਈ ਦਵਾਈ ਨਹੀਂ ਹੈ। ਮਰੀਜ਼ ਸਿਰਫ਼ ਆਪਣੀ ਰੋਗਾਂ ਨਾਲ ਲੜਨ ਦੀ ਸਮਰੱਥਾ ਅਤੇ ਮੈਡੀਕਲ ਕੇਅਰ ਨਾਲ ਹੀ ਬਚ ਸਕਦਾ ਹੈ। ਇਸ ਕਰਕੇ ਇਹ ਲੋਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਘਰਾਂ ਦੇ ਅੰਦਰ ਹੀ ਰਹਿਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਾਂ ਆਪਣੇ ਬੱਚਿਆਂ ਨੂੰ ਪੜਾਉਣ ਅਤੇ ਪਰਿਵਾਰਾਂ ਨਾਲ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਲੋਕਾਂ ਨੂੰ ਹੁਣ ਐਮਰਜੈਂਸੀ ਹਾਲਾਤ ਵਿੱਚ ਘਰ ਤੋਂ ਬਾਹਰ ਨਿਕਲਣ ਲਈ ਮਾਸਕ ਆਦਿ ਦੀ ਵਰਤੋਂ ਜ਼ਰੂਰੀ ਤੌਰ 'ਤੇ ਕਰਨੀ ਚਾਹੀਦੀ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਘਰ-ਘਰ ਵਸਤਾਂ ਪਹੁੰਚਾਉਣ ਲਈ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਉਹ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਬਾਹਰ ਰਹਿ ਸਕਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 574 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 467 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਦਕਿ 108 ਦੇ ਨਤੀਜੇ ਉਡੀਕੇ ਜਾ ਰਹੇ ਹਨ। 443 ਨਮੂਨਿਆਂ ਦੇ ਨਤੀਜੇ ਨੈਗੇਟਿਵ, 12 ਪਾਜ਼ੀਟਿਵ ਪਾਏ ਗਏ ਹਨ, ਜਦਕਿ 11 ਨਮੂਨੇ ਰਿਜੈਕਟ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਦੋ ਵਿਅਕਤੀਆਂ ਦੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਨਮੂਨੇ ਲਏ ਸਨ, ਜੋ ਕਿ ਨੈਗੇਟਿਵ ਆਏ ਹਨ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੌਕਡਾਊਨ/ਕਰਫਿਊ ਨੂੰ ਸਹਿਯੋਗ ਕਰਨ। ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD